ਰਾਮਪੁਰ ਮੰਡੇਰ ਦੇ ਕਈ ਪਰਿਵਾਰ ਆਮ ਆਦਮੀ ਪਾਰਟੀ ’ਚ ਸ਼ਾਮਿਲ
ਬਰੇਟਾ, 13 ਸਤੰਬਰ (ਜੀਵਨ ਸ਼ਰਮਾ)- ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਨੇੜਲੇ ਪਿੰਡ ਰਾਮਪੁਰ ਮੰਡੇਰ ’ਚ ਕਰਵਾਏ ਸਮਾਗਮਾਂ ਦੌਰਾਨ ਵੱਡੀ ਗਿਣਤੀ ਪਰਿਵਾਰ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ‘ਆਪ’ ’ਚ ਸ਼ਾਮਿਲ ਹੋ ਗਏ। ਹਲਕਾ ਬੁਢਲਾਡਾ ਦੇ ਵਿਧਾਇਕ ਬੁੱਧ ਰਾਮ ਨੇ ਨਵੇਂ ਮੈਂਬਰਾਂ ਦਾ ਪਾਰਟੀ ਚਿੰਨ੍ਹ ਪਾ ਕੇ ਸਵਾਗਤ ਕੀਤਾ।
ਬਰੇਟਾ, 13 ਸਤੰਬਰ (ਜੀਵਨ ਸ਼ਰਮਾ)- ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਨੇੜਲੇ ਪਿੰਡ ਰਾਮਪੁਰ ਮੰਡੇਰ ’ਚ ਕਰਵਾਏ ਸਮਾਗਮਾਂ ਦੌਰਾਨ ਵੱਡੀ ਗਿਣਤੀ ਪਰਿਵਾਰ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ‘ਆਪ’ ’ਚ ਸ਼ਾਮਿਲ ਹੋ ਗਏ। ਹਲਕਾ ਬੁਢਲਾਡਾ ਦੇ ਵਿਧਾਇਕ ਬੁੱਧ ਰਾਮ ਨੇ ਨਵੇਂ ਮੈਂਬਰਾਂ ਦਾ ਪਾਰਟੀ ਚਿੰਨ੍ਹ ਪਾ ਕੇ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ’ਚ ਲੋਕ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ’ਚ ਸ਼ਾਮਿਲ ਹੋਣ ਵਾਲੇ ਹਰ ਪਰਿਵਾਰ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ । ਬਲਾਕ ਪ੍ਰਧਾਨ ਕੁਲਦੀਪ ਸਿੰਘ ਸ਼ੀਮਾਰ ਨੇ ਨਵੇਂ ਸਾਥੀਆਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾ ਕੇ ਪਿੰਡ ਦੇ ਵਿਕਾਸ ਕਾਰਜਾਂ ’ਚ ਆਪਣੀ ਭੂਮਿਕਾ ਨਿਭਾਉਣ। ਇਸ ਮੌਕੇ ਸਰਪੰਚ ਕਰਮਜੀਤ ਕੌਰ, ਪ੍ਰਧਾਨ ਭੋਲਾ ਸਿੰਘ, ਰਾਮ ਲਾਲ ਪੰਡਿਤ, ਮਲਕੀਤ ਸਿੰਘ ਕਾਲਾ ਆਦਿ ਹਾਜ਼ਰ ਸਨ।