13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਭਾਜਪਾ ਰਾਹੁਲ ਗਾਂਧੀ ਦੀ ਆਵਾਜ਼ ਕਦੇ ਦਬਾ ਨਹੀਂ ਸਕਦੀ - ਐਡਵੋਕੇਟ ਜਗਦੇਵ ਸਿੰਘ

ਮੌੜ ਮੰਡੀ , 13 ਸਤੰਬਰ ( ਗੁਰਜੀਤ ਸਿੰਘ ਕਮਾਲੂ )- ਪੰਜਾਬ ਦੀਆਂ ਆਗਾਮੀ 2027 ਦੀਆਂ ਚੋਣਾਂ ਨੂੰ ਲੈ ਕੇ ਵਿਧਾਨ ਸਭਾ ਹਲਕਾ ਮੌੜ ਦੇ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਜਗਦੇਵ ਸਿੰਘ ਰਾਮਪੁਰਾ ਨੇ ਆਪਣੀਆਂ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਹਨ । ਅੱਜ ਮੌੜ ਮੰਡੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਮੌੜ ਹਲਕੇ ਦੇ ਕਾਂਗਰਸੀ ਵਰਕਰਾਂ ਨੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਖ਼ਿਲਾਫ਼ ਭਾਜਪਾ ਦੀ ਕੇਂਦਰ ਸਰਕਾਰ ਵਲੋਂ ਝੂਠਾ ਪਰਚਾ ਦਰਜ ਕਰਨ ਦੀ ਨਿਖੇਧੀ ਕੀਤੀ ਅਤੇ ਇਸ ਪਰਚੇ ਨੂੰ ਝੂਠਾ ਕਰਾਰ ਦਿੰਦਿਆਂ ਰੱਦ ਕਰਨ ਦੀ ਮੰਗ ਕੀਤੀ ।

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਮੌੜ ਮੰਡੀ , 13 ਸਤੰਬਰ ( ਗੁਰਜੀਤ ਸਿੰਘ ਕਮਾਲੂ )- ਪੰਜਾਬ ਦੀਆਂ ਆਗਾਮੀ 2027 ਦੀਆਂ ਚੋਣਾਂ ਨੂੰ ਲੈ ਕੇ ਵਿਧਾਨ ਸਭਾ ਹਲਕਾ ਮੌੜ ਦੇ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਜਗਦੇਵ ਸਿੰਘ ਰਾਮਪੁਰਾ ਨੇ ਆਪਣੀਆਂ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਹਨ । ਅੱਜ ਮੌੜ ਮੰਡੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਮੌੜ ਹਲਕੇ ਦੇ ਕਾਂਗਰਸੀ ਵਰਕਰਾਂ ਨੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਖ਼ਿਲਾਫ਼ ਭਾਜਪਾ ਦੀ ਕੇਂਦਰ ਸਰਕਾਰ ਵਲੋਂ ਝੂਠਾ ਪਰਚਾ ਦਰਜ ਕਰਨ ਦੀ ਨਿਖੇਧੀ ਕੀਤੀ ਅਤੇ ਇਸ ਪਰਚੇ ਨੂੰ ਝੂਠਾ ਕਰਾਰ ਦਿੰਦਿਆਂ ਰੱਦ ਕਰਨ ਦੀ ਮੰਗ ਕੀਤੀ । ਉਨ੍ਹਾਂ ਕਿਹਾ ਕਾਂਗਰਸੀ ਵਰਕਰ ਅੱਜ ਵੀ ਰਾਹੁਲ ਗਾਂਧੀ ਨਾਲ ਚਟਾਨ ਵਾਂਗ ਖੜੇ ਹਨ ਅਤੇ ਇਹਨਾਂ ਝੂਠੇ ਪਰਚਿਆਂ ਤੋਂ ਅਤੇ ਭਾਜਪਾ ਦੀਆਂ ਧਮਕੀਆਂ ਤੋਂ ਨਹੀਂ ਡਰਨਗੇ । ਉਨ੍ਹਾਂ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਚਿਨ ਪਾਇਲਟ ਨੂੰ ਪੰਜਾਬ ਦਾ ਇੰਚਾਰਜ ਲਗਾਉਣ ’ ਤੇ ਪੰਜਾਬ ਅੰਦਰ ਕਾਂਗਰਸ ਪਾਰਟੀ ਮਜ਼ਬੂਤ ਹੋਵੇਗੀ ਅਤੇ 2027 ਦੀਆਂ ਚੋਣਾਂ ਵਿਚ ਪੰਜਾਬ ਅੰਦਰ ਕਾਂਗਰਸ ਪਾਰਟੀ ਭਾਰੀ ਬਹੁਮਤ ਨਾਲ ਸਰਕਾਰ ਬਣਾਏਗੀ । ਉਨ੍ਹਾਂ ਕਿਹਾ ਪੰਜਾਬ ਦੇ ਲੋਕਾਂ ਦੀ ਪਹਿਲੀ ਪਸੰਦ ਚਰਨਜੀਤ ਸਿੰਘ ਚੰਨੀ ਸਾਬਕਾ ਮੁੱਖ ਮੰਤਰੀ ਪੰਜਾਬ ਹਨ ਅਤੇ ਅੱਜ ਵੀ ਪੰਜਾਬ ਦੇ ਲੋਕ ਉਨ੍ਹਾਂ ਨੂੰ ਮੁੱਖ ਮੰਤਰੀ ਦੇਖਣਾ ਚਾਹੁੰਦੇ ਹਨ ।
Ad Position 22
No active advertisement
ਪਿਛਲੀ ਖ਼ਬਰ ਦਰਸ਼ਨ ਲਾਲ ਗਰੋਵਰ ਦਾ ਅੰਗੀਠਾ ਸੰਭਾਲਿਆ ਅਗਲੀ ਖ਼ਬਰ ਸੜਕ ਹਾਦਸਿਆਂ ’ਚ ਦੋ ਵਿਅਕਤੀ ਜ਼ਖਮੀ
Ad Position 24