16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

265 ਗ੍ਰਾਮ ਚਿੱਟੇ ਸਮੇਤ ਤਿੰਨ ਨਸ਼ਾ ਤਸਕਰ ਆਏ ਪੁਲਿਸ ਅੜਿੱਕੇ

ਬਠਿੰਡਾ, 14 ਸਤੰਬਰ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ 2 ਵੱਖ-ਵੱਖ ਥਾਵਾਂ ਤੋਂ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ 26. 75 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 15-09-2026
ਬਠਿੰਡਾ, 14 ਸਤੰਬਰ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ 2 ਵੱਖ-ਵੱਖ ਥਾਵਾਂ ਤੋਂ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ 26.75 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਨ੍ਹਾਂ ਮਾਮਲਿਆਂ ਵਿਚੋਂ ਪਹਿਲੇ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਕੁਲਵਿੰਦਰ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਕੋਤਵਾਲੀ ਪੁਲਿਸ ਪਾਰਟੀ ਵਲੋਂ ਬੱਸ ਸਟੈਂਡ ਬਠਿੰਡਾ ਪਾਸੋਂ ਇਕ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਸ ਪਾਸੋਂ ਤਲਾਸ਼ੀ ਦੌਰਾਨ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲਿਸ ਅਨੁਸਾਰ ਉਕਤ ਵਿਅਕਤੀ ਦੀ ਪਹਿਚਾਣ ਪ੍ਰਿੰਸ ਵਾਸੀ ਚੰਦਸਰ ਬਸਤੀ ਬਠਿੰਡਾ ਵਜੋਂ ਹੋਈ ਹੈ, ਜਿਸ ‘ਤੇ ਥਾਣਾ ਕੋਤਵਾਲੀ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਇਸੇ ਤਰ੍ਹਾਂ ਦੂਸਰੇ ਮਾਮਲੇ ਦੀ ਤਫ਼ਤੀਸ਼ ਕਰ ਰਹੇ ਪੁਲਿਸ ਅਧਿਕਾਰੀ ਰਘਵੀਰ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਸਿਵਲ ਲਾਈਨ ਪੁਲਿਸ ਪਾਰਟੀ ਵਲੋਂ ਕੈਂਟ ਰੋਡ ਬਠਿੰਡਾ ਪਾਸੋਂ ਸੁਨੀਲ ਕੁਮਾਰ ਵਾਸੀ ਅਜੀਤ ਰੋਡ ਬਠਿੰਡਾ ਨੂੰ 6.75 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ, ਜਿਸ ‘ਤੇ ਥਾਣਾ ਸਿਵਲ ਲਾਈਨ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ ।
Ad Position 22
No active advertisement
ਪਿਛਲੀ ਖ਼ਬਰ ਅਣਪਛਾਤੇ ਵਿਅਕਤੀ ਨੇ ਨਹਿਰ ਵਿਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ ਅਗਲੀ ਖ਼ਬਰ ਥਾਣਾ ਸੰਗਤ ਦੀ ਪੁਲਿਸ ਵਲੋਂ ਖੇਤਾਂ ’ਚੋਂ ਤਾਰਾਂ ਚੋਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼
Ad Position 24