17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

20 ਸਤੰਬਰ ਨੂੰ ਲਗਾਇਆ ਜਾ ਰਿਹਾ ਮੁਫ਼ਤ ਮੈਡੀਕਲ ਕੈਂਪ

ਭੁੱਚੋ ਮੰਡੀ, 14 ਸਤੰਬਰ (ਬਿੱਕਰ ਸਿੰਘ ਸਿੱਧੂ)- ਦ੍ਰਿਸ਼ਟੀ ਆਈ ਡੋਨੇਸ਼ਨ ਸੁਸਾਇਟੀ ਵਲੋਂ 20 ਸਤੰਬਰ ਨੂੰ ਪੰਚਾਇਤੀ ਸ਼ਿਵ ਮੰਦਰ ਵਿਖੇ ਲਗਾਏ ਜਾ ਰਹੇ ਵਿਸ਼ਾਲ ਮੁਫ਼ਤ ਮੈਡੀਕਲ ਕੈਂਪ ਦੀਆਂ ਤਿਆਰੀਆਂ ਸਬੰਧੀ ਸੰਸਥਾ ਦੇ ਮੈਂਬਰਾਂ ਦੀਆਂ ਵੱਖ-ਵੱਖ ਡਿਊਟੀਆਂ ਲਗਾਈਆਂ ਗਈਆਂ। ਮੀਟਿੰਗ ਦੌਰਾਨ ਸੰਸਥਾ ਦੇ ਕੈਂਪ ਇੰਚਾਰਜ ਇੰਦਰਜੀਤ ਸ਼ਿਫਾਲੀ, ਪ੍ਰਧਾਨ ਮੋਤੀ ਸ਼ਰਮਾ, ਸਕੱਤਰ ਪਵਨ ਪੰਕਜ ਅਤੇ ਪ੍ਰੈਸ ਸਕੱਤਰ ਰਾਜਵਿੰਦਰ ਸਿੰਘ ਰੰਗੀਲਾ ਨੇ ਦੱਸਿਆ ਕਿ ਸੁਸਾਇਟੀ ਵਲੋਂ ਸਮਾਜ ਸੇਵਾ ਦੇ ਉਦੇਸ਼ ਨਾਲ ਸਮੇਂ-ਸਮੇਂ ‘ਤੇ ਸਿਹਤ ਜਾਂਚ ਕੈਂਪ ਲਗਾਏ ਜਾਂਦੇ ਹਨ।

Ad Position 21
No active advertisement
ਅਜੀਤ ਡੈਸਕ 15-09-2026
ਭੁੱਚੋ ਮੰਡੀ, 14 ਸਤੰਬਰ (ਬਿੱਕਰ ਸਿੰਘ ਸਿੱਧੂ)- ਦ੍ਰਿਸ਼ਟੀ ਆਈ ਡੋਨੇਸ਼ਨ ਸੁਸਾਇਟੀ ਵਲੋਂ 20 ਸਤੰਬਰ ਨੂੰ ਪੰਚਾਇਤੀ ਸ਼ਿਵ ਮੰਦਰ ਵਿਖੇ ਲਗਾਏ ਜਾ ਰਹੇ ਵਿਸ਼ਾਲ ਮੁਫ਼ਤ ਮੈਡੀਕਲ ਕੈਂਪ ਦੀਆਂ ਤਿਆਰੀਆਂ ਸਬੰਧੀ ਸੰਸਥਾ ਦੇ ਮੈਂਬਰਾਂ ਦੀਆਂ ਵੱਖ-ਵੱਖ ਡਿਊਟੀਆਂ ਲਗਾਈਆਂ ਗਈਆਂ। ਮੀਟਿੰਗ ਦੌਰਾਨ ਸੰਸਥਾ ਦੇ ਕੈਂਪ ਇੰਚਾਰਜ ਇੰਦਰਜੀਤ ਸ਼ਿਫਾਲੀ, ਪ੍ਰਧਾਨ ਮੋਤੀ ਸ਼ਰਮਾ, ਸਕੱਤਰ ਪਵਨ ਪੰਕਜ ਅਤੇ ਪ੍ਰੈਸ ਸਕੱਤਰ ਰਾਜਵਿੰਦਰ ਸਿੰਘ ਰੰਗੀਲਾ ਨੇ ਦੱਸਿਆ ਕਿ ਸੁਸਾਇਟੀ ਵਲੋਂ ਸਮਾਜ ਸੇਵਾ ਦੇ ਉਦੇਸ਼ ਨਾਲ ਸਮੇਂ-ਸਮੇਂ ‘ਤੇ ਸਿਹਤ ਜਾਂਚ ਕੈਂਪ ਲਗਾਏ ਜਾਂਦੇ ਹਨ। ਇਸੇ ਲੜੀ ਤਹਿਤ ਪੰਚਾਇਤੀ ਸ਼ਿਵ ਮੰਦਰ ਵਿਖੇ ਇਹ ਵਿਸ਼ਾਲ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਵਿਚ ਹੱਡੀਆਂ ਅਤੇ ਜੋੜਾਂ ਦੇ ਮਾਹਿਰ ਡਾਕਟਰ ਕਰੁਨੇਸ਼ ਗਰਗ, ਦਿਮਾਗ਼ ਦੇ ਰੋਗਾਂ ਦੇ ਮਾਹਿਰ ਡਾਕਟਰ ਤਰਨ ਗਰਗ ਅਤੇ ਸ਼ੂਗਰ ਤੇ ਥਾਇਰਾਇਡ ਰੋਗਾਂ ਦੀ ਮਾਹਿਰ ਡਾਕਟਰ ਸ਼ਿਵਿਕਾ ਬਾਂਸਲ ਵਲੋਂ ਮਰੀਜ਼ਾਂ ਦਾ ਚੈੱਕਅਪ ਕੀਤਾ ਜਾਵੇਗਾ। ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਤੋਂ ਇਲਾਵਾ ਲੋੜ ਅਨੁਸਾਰ ਦਵਾਈਆਂ ਅਤੇ ਮੈਡੀਕਲ ਟੈੱਸਟ ਵੀ ਮੁਫ਼ਤ ਕੀਤੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਗਣਪਤੀ ਚਤੁਰਥੀ ਦੇ ਪਹਿਲੇ ਦਿਨ ਸ੍ਰੀ ਬਾਲਾਜੀ ਸੰਕੀਰਤਨ ਮੰਡਲ ਨੇ ਕੀਤੀ ਪੂਜਾ ਅਗਲੀ ਖ਼ਬਰ ਅਣਪਛਾਤੇ ਵਿਅਕਤੀ ਨੇ ਨਹਿਰ ਵਿਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ
Ad Position 24