17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਪੈਰਾਲੀਗਲ ਵਲੰਟੀਅਰਾਂ ਨੇ ਮਹਿਰਾਜ ਸਮੇਤ ਵੱਖ-ਵੱਖ ਪਿੰਡਾਂ ’ਚ ਲਗਾਏ ਜਾਗਰੂਕਤਾ ਸੈਮੀਨਾਰ

ਮਹਿਰਾਜ, 14 ਸਤੰਬਰ (ਸੁਖਪਾਲ ਮਹਿਰਾਜ)-ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਬਠਿੰਡਾ-ਸਹਿਤ-ਚੇਅਰਮੈਨ ਅਤੇ ਸੀ ਜੇ ਐਮ ਸਿਵਲ ਜੱਜ ਸੀਨੀਅਰ ਡਵੀਜ਼ਨ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਵਲੋਂ ਲੋਕਾਂ ਨੂੰ ਵੱਖ-ਵੱਖ ਕਾਨੂੰਨੀ ਸੇਵਾਵਾਂ ਅਤੇ ਸਕੀਮਾਂ ਸਬੰਧੀ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਪਿੰਡ ਮਹਿਰਾਜ ਵਿਖੇ ਬਘੇਲੇ ਕੀ ਧਰਮਸ਼ਾਲਾ ਵਿਚ ਪੈਰਾਲੀਗਲ ਵਲੰਟੀਅਰ ਰਾਮ ਸਰੂਪ ਸਿੰਘ ਅਤੇ ਗੁਰਤੇਜ ਸਿੰਘ ਵਲੋਂ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ।

Ad Position 21
No active advertisement
ਅਜੀਤ ਡੈਸਕ 15-09-2026
ਮਹਿਰਾਜ, 14 ਸਤੰਬਰ (ਸੁਖਪਾਲ ਮਹਿਰਾਜ)-ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਬਠਿੰਡਾ-ਸਹਿਤ-ਚੇਅਰਮੈਨ ਅਤੇ ਸੀ ਜੇ ਐਮ ਸਿਵਲ ਜੱਜ ਸੀਨੀਅਰ ਡਵੀਜ਼ਨ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਵਲੋਂ ਲੋਕਾਂ ਨੂੰ ਵੱਖ-ਵੱਖ ਕਾਨੂੰਨੀ ਸੇਵਾਵਾਂ ਅਤੇ ਸਕੀਮਾਂ ਸਬੰਧੀ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਪਿੰਡ ਮਹਿਰਾਜ ਵਿਖੇ ਬਘੇਲੇ ਕੀ ਧਰਮਸ਼ਾਲਾ ਵਿਚ ਪੈਰਾਲੀਗਲ ਵਲੰਟੀਅਰ ਰਾਮ ਸਰੂਪ ਸਿੰਘ ਅਤੇ ਗੁਰਤੇਜ ਸਿੰਘ ਵਲੋਂ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਇਸ ਤੋਂ ਇਲਾਵਾ ਪਿੰਡ ਮਹਿਰਾਜ ਦੀਆਂ ਵੱਖ-ਵੱਖ ਪੱਤੀਆਂ ਤੋਂ ਇਲਾਵਾ ਗੁਰੂਸਰ, ਟੱਲਵਾਲੀ ਅਤੇ ਕੋਠੇ ਪਿੱਪਲੀ ਵਿਖੇ ਵੀ ਸੈਮੀਨਾਰ ਲਗਾ ਕੇ ਪਿੰਡ ਵਾਸੀਆਂ ਅਤੇ ਵਿਦਿਆਰਥੀਆਂ ਨੂੰ ਕਾਨੂੰਨੀ ਸੇਵਾਵਾਂ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਬੱਚਿਆਂ ਲਈ ਬਾਲ ਅਨੁਕੂਲ ਕਾਨੂੰਨੀ ਸੇਵਾਵਾਂ ਯੋਜਨਾ-2024, ਹਿਊਮਨ-ਵਾਈਲਡਲਾਈਫ ਕਨਫਲਿਕਟ ਸਕੀਮ, ਰਾਸ਼ਟਰੀ ਵਿਚੋਲਗੀ, ਰਾਸ਼ਟਰੀ ਲੋਕ ਅਦਾਲਤ, ਵਿਆਪਕ ਯੁਵਾ ਰਿਕਵਰੀ ਅਤੇ ਪੁਨਰਵਾਸ ਮੁਹਿੰਮ ਅਤੇ ਮਾਪਿਆਂ ਤੇ ਸੀਨੀਅਰ ਸਿਟੀਜ਼ਨ ਐਕਟ-2007 ਸਮੇਤ ਵੱਖ-ਵੱਖ ਕਾਨੂੰਨੀ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਵੱਖ-ਵੱਖ ਸਰਕਾਰੀ ਵਿਭਾਗਾਂ, ਜਨਤਕ ਖੇਤਰ ਦੇ ਅਦਾਰਿਆਂ, ਨਿੱਜੀ ਖੇਤਰਾਂ ਅਤੇ ਕਿਸ਼ੋਰ ਸਮੂਹਾਂ ਵਿਚ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਕੰਮ ਵਾਲੀ ਥਾਂ ’ਤੇ ਔਰਤਾਂ ਦੇ ਜਿਣਸੀ ਸ਼ੋਸ਼ਣ ਦੀ ਰੋਕਥਾਮ, ਮਨਾਹੀ ਅਤੇ ਨਿਵਾਰਣ ਸਬੰਧੀ ਕਾਨੂੰਨ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਸੈਮੀਨਾਰਾਂ ਦੌਰਾਨ ਲੋਕਾਂ ਨੂੰ ਆਪਣੇ ਕਾਨੂੰਨੀ ਹੱਕਾਂ ਪ੍ਰਤੀ ਜਾਗਰੂਕ ਰਹਿਣ ਅਤੇ ਲੋੜ ਪੈਣ ’ਤੇ ਕਾਨੂੰਨੀ ਸਹਾਇਤਾ ਪ੍ਰਾਪਤ ਕਰਨ ਲਈ ਵੀ ਪ੍ਰੇਰਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਭੂੰਦੜ ਵਿਖੇ ਗੁਰੂ ਘਰ ’ਚ ਖੂਨਦਾਨ ਕੈਂਪ ਲਗਾ ਕੇ ਦਿੱਤਾ ਸਾਂਝੀਵਾਲਤਾ ਦਾ ਸੁਨੇਹਾ ਅਗਲੀ ਖ਼ਬਰ ਪਿੰਡ ਕੋਟਗੁਰੂ ਦੇ ਪ੍ਰਾਇਮਰੀ ਸਕੂਲ ਵਿਖੇ ਨਾਨਕ ਬਗੀਚੀ ਤਹਿਤ ਬੂਟੇ ਲਗਾਏ
Ad Position 24