ਮੋਫਰ ਵਿਖੇ ਪਰਾਲੀ ਦੀ ਸਾਂਭ ਸੰਭਾਲ ਲਈ ਬਲਾਕ ਪੱਧਰੀ ਜਾਗਰੂਕਤਾ ਕੈਂਪ
ਮਾਨਸਾ, 16 ਸਤੰਬਰ (ਸੰਜੀਵ ਸਿੰਗਲਾ)- ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਵਲੋਂ ਨੇੜਲੇ ਪਿੰਡ ਮੋਫਰ ਵਿਖੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸੰਬੰਧੀ ਬਲਾਕ ਪੱਧਰੀ ਜਾਗਰੂਕਤਾ ਕੈਂਪ ਲਗਾਇਆ। ਡਾ.
ਮਾਨਸਾ, 16 ਸਤੰਬਰ (ਸੰਜੀਵ ਸਿੰਗਲਾ)- ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਵਲੋਂ ਨੇੜਲੇ ਪਿੰਡ ਮੋਫਰ ਵਿਖੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸੰਬੰਧੀ ਬਲਾਕ ਪੱਧਰੀ ਜਾਗਰੂਕਤਾ ਕੈਂਪ ਲਗਾਇਆ। ਡਾ. ਅਜੀਤਪਾਲ ਸਿੰਘ ਐਸੋਸੀਏਟ ਡਾਇਰੈਕਟਰ (ਸਿਖਲਾਈ) ਨੇ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ, ਕੁਦਰਤੀ ਸਰੋਤਾਂ ਦੀ ਸੁਚੱਜੀ ਵਰਤੋਂ ਅਤੇ ਖੇਤੀਬਾੜੀ ਲਈ ਵਾਤਾਵਰਣ ਦੀ ਰਾਖੀ ਲਈ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਕੁਸ਼ਲ ਪ੍ਰਬੰਧਨ ਲਈ ਪ੍ਰੇਰਿਤ ਕੀਤਾ। ਡਾ. ਅਜੈ ਸਿੰਘ ਸਹਾਇਕ ਪ੍ਰੋਫੈਸਰ ਪਸ਼ੂ ਵਿਗਿਆਨ ਨੇ ਪਰਾਲੀ ਦੀ ਸਹੀ ਮਾਤਰਾ ਨੂੰ ਪਸ਼ੂਆਂ ਦੇ ਚਾਰੇ ’ਚ ਰਲਾ ਕੇ ਵਰਤੋਂ ਕਰਨ, ਪਸ਼ੂਆਂ ਲਈ ਬੀਡਿੰਗ ਸਮੱਗਰੀ ਵਜੋਂ ਵਰਤਣ, ਡਾ. ਰਣਵੀਰ ਸਿੰਘ ਸਹਾਇਕ ਪ੍ਰੋਫੈਸਰ ਪੌਦ ਸੁਰੱਖਿਆ ਨੇ ਹਾੜ੍ਹੀ ਦੀਆਂ ਫ਼ਸਲਾਂ ਦੀ ਕਾਸ਼ਤ ਕਰਦੇ ਸਮੇਂ ਯੂਨੀਵਰਸਿਟੀ ਦੀਆਂ ਸਿਫ਼ਾਰਿਸ਼ ਕਿਸਮਾਂ ਅਤੇ ਕਾਸ਼ਤ ਦੇ ਢੰਗ ਅਪਣਾਉਣ ’ਤੇ ਜ਼ੋਰ ਦਿੱਤਾ। ਡਾ. ਤੇਜਪਾਲ ਸਿੰਘ ਸਰਾਂ ਤੇ ਡਾ. ਅਜੈ ਸਿੰਘ ਨੇ ਫ਼ਸਲੀ ਵਿਭਿੰਨਤਾ ਤਹਿਤ ਥੋੜ੍ਹਾ ਰਕਬਾ ਫਲਦਾਰ ਬੂਟਿਆਂ ਅਤੇ ਸਬਜ਼ੀਆਂ ਹੇਠ ਵਧਾਉਣ ਸੰਬੰੰਧੀ ਪ੍ਰੇਰਿਤ ਕੀਤਾ ।