ਮੋਟਰਸਾਈਕਲ ਅਤੇ ਸਕੂਟਰੀਆਂ ਚੋਰੀ ਕਰਨ ਵਾਲੇ ਦੋ ਜਣੇ ਗ੍ਰਿਫ਼ਤਾਰ
ਬਠਿੰਡਾ, 16 ਸਤੰਬਰ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਪੁਲਿਸ ਵਲੋਂ ਚੋਰੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਤਹਿਤ ਸ਼ਹਿਰ ’ਚੋਂ ਲੋਕਾਂ ਦੇ ਮੋਟਰਸਾਈਕਲ ਅਤੇ ਸਕੂਟਰੀਆਂ ਚੋਰੀ ਕਰਨ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦੇ ਖ਼ਿਲਾਫ਼ ਥਾਣਾ ਸਿਵਲ ਲਾਈਨ ਵਿਚ ਮੁਕੱਦਮਾ ਦਰਜ ਕਰਦਿਆਂ ਉਨ੍ਹਾਂ ਤੋਂ ਪੁਲਿਸ ਨੇ ਕੁਝ ਵਾਹਨ ਵੀ ਬਰਾਮਦ ਕੀਤੇ ਹਨ । ਥਾਣਾ ਸਿਵਲ ਲਾਈਨ ਦੇ ਮੁੱਖ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸ਼ਹਿਰ ਅੰਦਰ ਅਜਿਹੇ ਵਿਅਕਤੀ ਸਰਗਰਮ ਹਨ, ਜੋ ਲੋਕਾਂ ਦੇ ਮੋਟਰਸਾਈਕਲ ਅਤੇ ਸਕੂਟਰੀਆਂ ਚੋਰੀ ਕਰਕੇ ਅੱਗੇ ਸਸਤੇ ਭਾਅ ’ਤੇ ਵੇਚਦੇ ਹਨ, ਜਿਸ ਦੇ ਆਧਾਰ ’ਤੇ ਉੱਕਤ ਵਿਅਕਤੀਆਂ ਦੀ ਭਾਲ ਸ਼ੁਰੂ ਕੀਤੀ ਗਈ ਤਾਂ ਉਨ੍ਹਾਂ ਨੂੰ ਪੁਲਿਸ ਪਾਰਟੀ ਵਲੋਂ ਸਥਾਨਕ ਪਾਵਰ ਹਾਊਸ ਰੋਡ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ।
ਬਠਿੰਡਾ, 16 ਸਤੰਬਰ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਪੁਲਿਸ ਵਲੋਂ ਚੋਰੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਤਹਿਤ ਸ਼ਹਿਰ ’ਚੋਂ ਲੋਕਾਂ ਦੇ ਮੋਟਰਸਾਈਕਲ ਅਤੇ ਸਕੂਟਰੀਆਂ ਚੋਰੀ ਕਰਨ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦੇ ਖ਼ਿਲਾਫ਼ ਥਾਣਾ ਸਿਵਲ ਲਾਈਨ ਵਿਚ ਮੁਕੱਦਮਾ ਦਰਜ ਕਰਦਿਆਂ ਉਨ੍ਹਾਂ ਤੋਂ ਪੁਲਿਸ ਨੇ ਕੁਝ ਵਾਹਨ ਵੀ ਬਰਾਮਦ ਕੀਤੇ ਹਨ । ਥਾਣਾ ਸਿਵਲ ਲਾਈਨ ਦੇ ਮੁੱਖ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸ਼ਹਿਰ ਅੰਦਰ ਅਜਿਹੇ ਵਿਅਕਤੀ ਸਰਗਰਮ ਹਨ, ਜੋ ਲੋਕਾਂ ਦੇ ਮੋਟਰਸਾਈਕਲ ਅਤੇ ਸਕੂਟਰੀਆਂ ਚੋਰੀ ਕਰਕੇ ਅੱਗੇ ਸਸਤੇ ਭਾਅ ’ਤੇ ਵੇਚਦੇ ਹਨ, ਜਿਸ ਦੇ ਆਧਾਰ ’ਤੇ ਉੱਕਤ ਵਿਅਕਤੀਆਂ ਦੀ ਭਾਲ ਸ਼ੁਰੂ ਕੀਤੀ ਗਈ ਤਾਂ ਉਨ੍ਹਾਂ ਨੂੰ ਪੁਲਿਸ ਪਾਰਟੀ ਵਲੋਂ ਸਥਾਨਕ ਪਾਵਰ ਹਾਊਸ ਰੋਡ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਦੀ ਪਹਿਚਾਣ ਚਰਨਜੀਤ ਸਿੰਘ ਅਤੇ ਸਤਪਾਲ ਸਿੰਘ ਵਾਸੀਆਨ ਬੀੜ ਤਲਾਬ ਵਜੋਂ ਹੋਈ ਹੈ, ਜਿਨ੍ਹਾਂ ਦੇ ਕਬਜ਼ੇ ’ਚੋਂ 2 ਮੋਟ ਰਸਾਈਕਲ ਅਤੇ 1 ਸਕੂਟਰੀ ਬਰਾਮਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀਆਂ ਦੇ ਖ਼ਿਲਾਫ਼ ਥਾਣਾ ਸਿਵਲ ਲਾਈਨ ਵਿਚ ਮੁਕੱਦਮਾ ਦਰਜ ਕਰਦਿਆਂ ਹੋਰ ਪੁੱਛ ਗਿੱਛ ਲਈ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਉਨ੍ਹਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ।