16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਬੁਰਜ ਮਹਿਮਾ ‘ਚ ਰੂੜੀਆਂ ਤੋਂ ਭੇਦ ਭਰੀ ਹਾਲਤ ’ਚ ਨੌਜਵਾਨ ਦੀ ਲਾਸ਼ ਮਿਲੀ

ਬੱਲੂਆਣਾ, 16 ਸਤੰਬਰ (ਗੁਰਨੈਬ ਸਾਜਨ)- ਪੁਲਿਸ ਥਾਣਾ ਨੇਹੀਆਂਵਾਲਾ ਦੇ ਅਧੀਨ ਪੈਂਦੇ ਪਿੰਡ ਬੁਰਜ ਮਹਿਮਾ ਵਿਖੇ ਨੌਜਵਾਨ ਦੀ ਭੇਦਭਰੀ ਹਾਲਤ ’ਚ ਰੂੜੀਆਂ ਤੋਂ ਲਾਸ਼ ਮਿਲਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਮ੍ਰਿਤਕ ਨੌਜਵਾਨ ਹੁਸਨਪ੍ਰੀਤ ਸਿੰਘ ਹੁਸਨ ਦੀ ਮਾਤਾ ਗੁਰਮੀਤ ਕੌਰ ਨੇ ਦੱਸਿਆ ਕਿ ਉਸ ਦਾ ਪੁੱਤਰ ਮਜ਼ਦੂਰੀ ਕਰਕੇ ਸ਼ਾਮ ਨੂੰ ਘਰ ਆ ਗਿਆ ਸੀ, ਉਹ ਉਸ ਸਮੇਂ ਹੀ ਆਪਣੀ ਪਤਨੀ ਨੂੰ ਕੁਝ ਸਮਾਨ ਫੜਾ ਕੇ ਵਾਪਸ ਚਲਾ ਗਿਆ।

Ad Position 21
No active advertisement
ਅਜੀਤ ਡੈਸਕ 17-09-2026
ਬੱਲੂਆਣਾ, 16 ਸਤੰਬਰ (ਗੁਰਨੈਬ ਸਾਜਨ)- ਪੁਲਿਸ ਥਾਣਾ ਨੇਹੀਆਂਵਾਲਾ ਦੇ ਅਧੀਨ ਪੈਂਦੇ ਪਿੰਡ ਬੁਰਜ ਮਹਿਮਾ ਵਿਖੇ ਨੌਜਵਾਨ ਦੀ ਭੇਦਭਰੀ ਹਾਲਤ ’ਚ ਰੂੜੀਆਂ ਤੋਂ ਲਾਸ਼ ਮਿਲਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਮ੍ਰਿਤਕ ਨੌਜਵਾਨ ਹੁਸਨਪ੍ਰੀਤ ਸਿੰਘ ਹੁਸਨ ਦੀ ਮਾਤਾ ਗੁਰਮੀਤ ਕੌਰ ਨੇ ਦੱਸਿਆ ਕਿ ਉਸ ਦਾ ਪੁੱਤਰ ਮਜ਼ਦੂਰੀ ਕਰਕੇ ਸ਼ਾਮ ਨੂੰ ਘਰ ਆ ਗਿਆ ਸੀ, ਉਹ ਉਸ ਸਮੇਂ ਹੀ ਆਪਣੀ ਪਤਨੀ ਨੂੰ ਕੁਝ ਸਮਾਨ ਫੜਾ ਕੇ ਵਾਪਸ ਚਲਾ ਗਿਆ। ਜਦੋਂ ਦੇਰ ਰਾਤ ਤੱਕ ਉਸ ਦਾ ਪੁੱਤਰ ਨਾ ਆਇਆ ਤਾਂ ਉਨ੍ਹਾਂ ਭਾਲ ਸ਼ੁਰੂ ਕਰ ਦਿੱਤੀ ਅਤੇ ਸਵੇਰ ਤੱਕ ਉਸ ਦਾ ਕੋਈ ਪਤਾ ਨਹੀਂ ਚੱਲਿਆ ਸੀ। ਜਿਸ ‘ਤੇ ਉਨ੍ਹਾਂ ਨੇ ਸਵੇਰ ਸਮੇਂ ਪੁਲਿਸ ਚੌਕੀ ਕਿਲੀ ਨਿਹਾਲ ਸਿੰਘ ਵਾਲਾ ਵਿਖੇ ਇਤਲਾਹ ਦਿੱਤੀ। ਇਤਲਾਹ ਤੋਂ ਬਾਅਦ ਜਦੋਂ ਉਹ ਘਰ ਪਹੁੰਚੇ ਤਾਂ ਮਾਤਾ ਦੇ ਮੰਦਰ ਨੇੜਲੀ ਧਰਮਸ਼ਾਲਾ ਦੇ ਸਾਹਮਣੇ ਰੂੜੀਆਂ ’ਤੇ ਉਸ ਦੇ ਪੁੱਤਰ ਹੁਸਨਪ੍ਰੀਤ ਸਿੰਘ ਦੀ ਲਾਸ਼ ਪਈ ਮਿਲੀ। ਗੁਰਮੀਤ ਕੌਰ ਨੇ ਦੋਸ਼ ਲਾਇਆ ਕਿ ਉਸ ਦੇ ਪੁੱਤਰ ਨੂੰ ਪਿੰਡ ਦੇ ਹੀ ਇਕ ਵਿਅਕਤੀ ਵਲੋਂ ਕਈ ਦਿਨਾਂ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਆ ਰਹੀਆਂ ਸਨ। ਉਨ੍ਹਾਂ ਨੇ ਹੀ ਉਨ੍ਹਾਂ ਦੇ ਪੁੱਤਰ ਨੂੰ ਮੌਤ ਦੇ ਘਾਟ ਉਤਾਰਿਆ ਹੈ। ਇਸ ਸਬੰਧੀ ਘਟਨਾ ਸਥਾਨ ‘ਤੇ ਪੁਲਿਸ ਚੌਕੀ ਕਿਲੀ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਧਰਮ ਸਿੰਘ ਪੁਲਿਸ ਪਾਰਟੀ ਸਮੇਤ ਪਹੁੰਚੇ ।ਉਨ੍ਹਾਂ ਮ੍ਰਿਤਕ ਨੌਜਵਾਨ ਦੀ ਲਾਸ਼ ਦੇ ਆਸ-ਪਾਸ ਜਾਂਚ ਕਰਨ ਤੋਂ ਬਾਅਦ ਲਾਸ਼ ਨੂੰ ਬਠਿੰਡਾ ਦੇ ਸਿਵਲ ਹਸਪਤਾਲ ਦੀ ਮੋਰਚਰੀ ‘ਚ ਪੋਸਟ ਮਾਰਟਮ ਲਈ ਪਹੁੰਚਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਮੂਧੇ ਮੂੰਹ ਪਿਆ ਹੋਣ ਕਾਰਨ ਉਸ ਦੇ ਮੱਥੇ, ਅੱਖ ‘ਤੇ ਸੱਟ ਲੱਗੀ ਹੈ, ਹੋ ਸਕਦਾ ਹੈ ਕਿ ਉਸ ਨੇ ਨਸ਼ੇ ਦੀ ਜ਼ਿਆਦਾ ਓਵਰਡੋਜ ਲਈ ਹੋਵੇ। ਉਨ੍ਹਾਂ ਕਿਹਾ ਕਿ ਮ੍ਰਿਤਕ ਨੌਜਵਾਨ ਦੀ ਮਾਤਾ ਵਲੋਂ ਜੋ ਪਿੰਡ ਦੇ ਨੌਜਵਾਨ ਦਾ ਨਾਂਅ ਲਿਆ ਗਿਆ ਹੈ, ਜੇਕਰ ਉਹ ਦੋਸ਼ੀ ਪਾਏ ਗਏ ਤਾਂ ਉਨ੍ਹਾਂ ਉੱਪਰ ਬਣਦੀ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਔਰਤਾਂ ਸਮੇਤ ਦੋ ਨਸ਼ਾ ਤਸਕਰ 636 ਗ੍ਰਾਮ ਚਿੱਟੇ ਸਮੇਤ ਕਾਬੂ ਅਗਲੀ ਖ਼ਬਰ ਮੋਟਰਸਾਈਕਲ ਅਤੇ ਸਕੂਟਰੀਆਂ ਚੋਰੀ ਕਰਨ ਵਾਲੇ ਦੋ ਜਣੇ ਗ੍ਰਿਫ਼ਤਾਰ
Ad Position 24