16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਸ਼੍ਰੋਮਣੀ ਅਕਾਲੀ ਦਲ ਵਲੋਂ ਅਣ-ਐਲਾਨੇ ਬਿਜਲੀ ਕੱਟਾਂ ਖਿਲਾਫ਼ ਸੰਗਤ ਗਰਿੱਡ ਮੂਹਰੇ ਧਰਨਾ

ਸੰਗਤ ਮੰਡੀ 16 ਸਤੰਬਰ (ਸੁਖਤੇਜ ਧਾਲੀਵਾਲ/ਅੰਮ੍ਰਿਤਪਾਲ ਸ਼ਰਮਾ)- ਸੰਗਤ ਮੰਡੀ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਅਣ-ਐਲਾਨੇ ਬਿਜਲੀ ਕੱਟਾਂ ਖਿਲਾਫ਼ ਬਿਜਲੀ ਘਰ ਮੂਹਰੇ ਧਰਨਾ ਲਗਾਇਆ ਗਿਆ। ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਗੁਰਚਰਨ ਸਿੰਘ ਓ.

Ad Position 21
No active advertisement
ਅਜੀਤ ਡੈਸਕ 17-09-2026
ਸੰਗਤ ਮੰਡੀ 16 ਸਤੰਬਰ (ਸੁਖਤੇਜ ਧਾਲੀਵਾਲ/ਅੰਮ੍ਰਿਤਪਾਲ ਸ਼ਰਮਾ)- ਸੰਗਤ ਮੰਡੀ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਅਣ-ਐਲਾਨੇ ਬਿਜਲੀ ਕੱਟਾਂ ਖਿਲਾਫ਼ ਬਿਜਲੀ ਘਰ ਮੂਹਰੇ ਧਰਨਾ ਲਗਾਇਆ ਗਿਆ। ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਗੁਰਚਰਨ ਸਿੰਘ ਓ.ਐਸ.ਡੀ., ਸ਼ਹਿਰੀ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ ਅਤੇ ਜਥੇਦਾਰ ਰੇਸ਼ਮ ਸਿੰਘ ਸਿੱਧੂ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਵਲੋਂ ਬਿਜਲੀ ਘਰ ਮੂਹਰੇ ਧਰਨਾ ਲਗਾ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਧਰਨੇ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਆਗੂਆਂ ਨੇ ਕਿਹਾ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕਾਂ ਨੂੰ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਵਾਅਦੇ ਕੀਤੇ ਗਏ ਸਨ ਪਰ ਹੁਣ ਲੋਕਾਂ ਨੂੰ ਅਣਐਲਾਨੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਲੋੜੀਂਦੀ ਬਿਜਲੀ ਮੁਹੱਈਆ ਕਰਵਾਈ ਜਾਵੇ ਤਾਂ ਜੋ ਕਿਸਾਨਾਂ ਦੀਆਂ ਫ਼ਸਲਾਂ ਪ੍ਰਭਾਵਿਤ ਨਾ ਹੋਣ। ਉਨ੍ਹਾਂ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੀ ਘਰੇਲੂ ਬਿਜਲੀ ਸਪਲਾਈ ਵੀ ਨਿਰਵਿਘਨ ਯਕੀਨੀ ਬਣਾਉਣ ਦੀ ਮੰਗ ਕਰਦੇ ਚਿਤਾਵਨੀ ਦਿੱਤੀ ਕਿ ਜੇਕਰ ਬਿਜਲੀ ਦੀ ਸਮੱਸਿਆ ਜਲਦੀ ਦੂਰ ਨਾ ਕੀਤੀ ਤਾਂ ਸ਼੍ਰੋਮਣੀ ਅਕਾਲੀ ਦਲ ਵਲੋਂ ਲੋਕਾਂ ਦੇ ਹੱਕ ’ਚ ਸੰਘਰਸ਼ ਨੂੰ ਹੋਰ ਵੱਡਾ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਇਕਬਾਲ ਸਿੰਘ ਸੈਣੇਵਾਲਾ, ਨਗਰ ਕੌਂਸਲ ਸੰਗਤ ਦੇ ਪ੍ਰਧਾਨ ਰਾਹੁਲ ਗੋਇਲ, ਬੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਨਰ ਸਿੰਘ ਕਾਲੋਨੀ, ਜ਼ਿਲ੍ਹਾ ਯੂਥ ਪ੍ਰਧਾਨ ਕਮਲਦੀਪ ਸਿੰਘ ਸਿੱਧੂ, ਸਰਕਲ ਪ੍ਰਧਾਨ ਮੈਂਬਰ ਸਿੰਘ ਮਛਾਣਾ, ਬਲਾਕ ਸੰਮਤੀ ਮੈਂਬਰ ਗੁਰਦੀਪ ਸਿੰਘ ਪਥਰਾਲਾ, ਕੌਰ ਸਿੰਘ ਜੱਸੀ, ਜਗਸੀਰ ਸਿੰਘ ਪਥਰਾਲਾ, ਖੇਤਾ ਸਿੰਘ ਸਰਕਲ ਪ੍ਰਧਾਨ ਬੰਬੀਹਾ, ਕੌਂਸਲਰ ਰਣਜੀਤ ਸਿੰਘ ਨਿੱਕਾ, ਕੌਂਸਲਰ ਚਿਮਨ ਲਾਲ, ਗੁਰਜੀਤ ਸਿੰਘ ਸਰਪੰਚ ਗਹਿਰੀ ਬੁੱਟਰ, ਰਛਪਾਲ ਸਿੰਘ ਕੁੱਕੂ ਮਾਨ, ਮਾਸਟਰ ਜਗਤਰਨ ਸਿੰਘ ਗਰੇਵਾਲ, ਡਾ. ਨਛੱਤਰ ਸਿੰਘ ਫੁੱਲੋ ਮਿੱਠੀ, ਬੂਟਾ ਸਿੰਘ ਮਛਾਣਾ, ਰਣਜੋਧ ਸਿੰਘ ਬਾਂਡੀ, ਸਰਕਲ ਪ੍ਰਧਾਨ ਫਤਿਹ ਸਿੰਘ ਬਾਂਡੀ, ਸਟੇਜ਼ ਸਕੱਤਰ ਗੁਰਦੀਪ ਸਿੰਘ ਬਾਹੋ ਆਦਿ ਮੌਜੂਦ ਸਨ ।
Ad Position 22
No active advertisement
ਪਿਛਲੀ ਖ਼ਬਰ ਭੀਖੀ ਡਿਸਟਰੀਬਿਊਟਰੀ ’ਚ 9 ਸਾਲ ਪਹਿਲਾਂ ਤੋਂ ਲੱਗੇ ਮੋਘੇ ਰਾਹੀਂ ਹਾਲੇ ਤੱਕ ਨਹੀਂ ਮਿਲਿਆ ਪਾਣੀ ਅਗਲੀ ਖ਼ਬਰ ਬੱਸ ਸਟੈਂਡ ਦੇ ਡਿਵਾਈਡਰ ’ਤੇ ਪਏ ਵਿਅਕਤੀ ਦੀ ਮੌਤ
Ad Position 24