21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਐਕਵਾਇਰ ਕੀਤੇ ਘਰ ਦਾ ਮੁਆਵਜ਼ਾ ਨਾ ਮਿਲਣ ’ਤੇ ਬੀ. ਕੇ. ਯੂ. ਸਿੱਧੂਪੁਰ ਵਲੋਂ ਅਣਮਿਥੇ ਸਮੇਂ ਲਈ ਧਰਨਾ ਜਾਰੀ

ਸੰਗਤ ਮੰਡੀ, 20 ਸਤੰਬਰ (ਸੁਖਤੇਜ ਧਾਲੀਵਾਲ)- ਥਾਣਾ ਸੰਗਤ ਅਧੀਨ ਪੈਂਦੇ ਪਿੰਡ ਪੱਕਾ ਕਲਾਂ ਵਿਖੇ ਸੜਕ ਨਿਰਮਾਣ ਲਈ ਐਕਵਾਇਰ ਕੀਤੇ ਗਏ ਘਰ ਦੀ ਜ਼ਮੀਨ ਦਾ ਬਣਦਾ ਮੁਆਵਜ਼ਾ ਨਾ ਮਿਲਣ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਰੋਸ ਧਰਨਾ ਦਿੱਤਾ ਗਿਆ। ਧਰਨਾਕਾਰੀਆਂ ਨੇ ਪਿੰਡ ਵਾਸੀ ਮੇਜਰ ਸਿੰਘ ਗ੍ਰੰਥੀ ਦੇ ਪਰਿਵਾਰ ਨੂੰ ਘਰ ਅਤੇ ਜ਼ਮੀਨ ਦਾ ਬਣਦਾ ਮੁਆਵਜ਼ਾ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ।

Ad Position 21
No active advertisement
ਅਜੀਤ ਡੈਸਕ 21-09-2026
ਸੰਗਤ ਮੰਡੀ, 20 ਸਤੰਬਰ (ਸੁਖਤੇਜ ਧਾਲੀਵਾਲ)- ਥਾਣਾ ਸੰਗਤ ਅਧੀਨ ਪੈਂਦੇ ਪਿੰਡ ਪੱਕਾ ਕਲਾਂ ਵਿਖੇ ਸੜਕ ਨਿਰਮਾਣ ਲਈ ਐਕਵਾਇਰ ਕੀਤੇ ਗਏ ਘਰ ਦੀ ਜ਼ਮੀਨ ਦਾ ਬਣਦਾ ਮੁਆਵਜ਼ਾ ਨਾ ਮਿਲਣ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਰੋਸ ਧਰਨਾ ਦਿੱਤਾ ਗਿਆ। ਧਰਨਾਕਾਰੀਆਂ ਨੇ ਪਿੰਡ ਵਾਸੀ ਮੇਜਰ ਸਿੰਘ ਗ੍ਰੰਥੀ ਦੇ ਪਰਿਵਾਰ ਨੂੰ ਘਰ ਅਤੇ ਜ਼ਮੀਨ ਦਾ ਬਣਦਾ ਮੁਆਵਜ਼ਾ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ । ਇਸ ਮੌਕੇ ਕਿਸਾਨ ਆਗੂ ਮੰਦਰ ਸਿੰਘ ਨੇ ਦੱਸਿਆ ਕਿ ਮੇਜਰ ਸਿੰਘ ਗ੍ਰੰਥੀ ਪਿਛਲੇ ਲੰਬੇ ਸਮੇਂ ਤੋਂ ਪਿੰਡ ਦੇ ਗੁਰੂਘਰ ਵਿਖੇ ਗ੍ਰੰਥੀ ਵਜੋਂ ਸੇਵਾਵਾਂ ਨਿਭਾਅ ਰਹੇ ਹਨ ਅਤੇ ਲੋੜਵੰਦ ਪਰਿਵਾਰ ਨਾਲ ਸੰਬੰਧਿਤ ਹਨ। ਉਨ੍ਹਾਂ ਦੱਸਿਆ ਕਿ ਰਿਫਾਇਨਰੀ ਰੋਡ ਦੇ ਨਾਲ ਬਣਾਈ ਜਾ ਰਹੀ ਨਵੀਂ ਸੜਕ ਲਈ ਮੇਜਰ ਸਿੰਘ ਦੇ ਘਰ ਦੀ ਜ਼ਮੀਨ ਐਕਵਾਇਰ ਕੀਤੀ ਗਈ ਹੈ, ਜਿਸ ਕਾਰਨ ਉਨ੍ਹਾਂ ਦੇ ਮਕਾਨ ਦਾ ਵੱਡਾ ਹਿੱਸਾ ਸੜਕ ਦੀ ਜ਼ਮੀਨ ਵਿਚ ਆ ਗਿਆ ਹੈ। ਇਸ ਕਾਰਨ ਪਰਿਵਾਰ ਨੂੰ ਨਵਾਂ ਮਕਾਨ ਬਣਾਉਣ ਲਈ ਭਾਰੀ ਆਰਥਿਕ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਮੰਦਰ ਸਿੰਘ ਨੇ ਕਿਹਾ ਕਿ ਘਰ ਅਤੇ ਜ਼ਮੀਨ ਐਕਵਾਇਰ ਹੋਣ ਦੇ ਬਾਵਜੂਦ ਮੇਜਰ ਸਿੰਘ ਨੂੰ ਅਜੇ ਤੱਕ ਸੰਬੰਧਿਤ ਵਿਭਾਗ ਜਾਂ ਪੰਜਾਬ ਸਰਕਾਰ ਵਲੋਂ ਬਣਦਾ ਮੁਆਵਜ਼ਾ ਨਹੀਂ ਦਿੱਤਾ ਗਿਆ । ਉਨ੍ਹਾਂ ਕਿਹਾ ਕਿ ਮੇਜਰ ਸਿੰਘ ਪਿਛਲੇ ਕਈ ਦਹਾਕਿਆਂ ਤੋਂ ਇਸ ਮਕਾਨ ਵਿਚ ਆਪਣੇ ਪਰਿਵਾਰ ਸਮੇਤ ਰਹਿ ਰਹੇ ਹਨ ਅਤੇ ਘਰ ਦੀ ਗਿਰਦਾਵਰੀ , ਬਿਜਲੀ ਤੇ ਪਾਣੀ ਆਦਿ ਦੇ ਰਿਕਾਰਡ ਅਤੇ ਕੁਨੈਕਸ਼ਨ ਵੀ ਉਨ੍ਹਾਂ ਦੇ ਨਾਮ ‘ਤੇ ਹਨ । ਕਿਸਾਨ ਆਗੂ ਨੇ ਦੋਸ਼ ਲਾਇਆ ਕਿ ਮੁਆਵਜ਼ਾ ਦੇਣ ਦੀ ਬਜਾਏ ਸੰਬੰਧਿਤ ਅਧਿਕਾਰੀਆਂ ਵਲੋਂ ਪਰਿਵਾਰ ਨੂੰ ਖੱਜਲ-ਖੁਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਮੇਜਰ ਸਿੰਘ ਦੇ ਪਰਿਵਾਰ ਨੂੰ ਘਰ ਅਤੇ ਜ਼ਮੀਨ ਦਾ ਬਣਦਾ ਮੁਆਵਜ਼ਾ ਨਹੀਂ ਦਿੱਤਾ ਜਾਂਦਾ, ਉਦੋਂ ਤੱਕ ਧਰਨਾ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪਰਿਵਾਰ ਦੇ ਹੱਕ ਵਿਚ ਡਟ ਕੇ ਖੜ੍ਹੀ ਹੈ ਅਤੇ ਮੁਆਵਜ਼ੇ ਦੀ ਪ੍ਰਾਪਤੀ ਲਈ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਗੁਰਤੇਜ ਸ਼ਰਮਾ ਅਕਾਲੀ ਦਲ (ਬ) ਦੇ ਜ਼ਿਲ੍ਹਾ ਸਕੱਤਰ ਅਤੇ ਮਹਿੰਦਰਜੀਤ ਕੌਰ ਔਰਤ ਵਿੰਗ ਦੇ ਸਥਾਨਕ ਸ਼ਹਿਰੀ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਸਮਰ ਹਿੱਲ ਕਾਨਵੈਂਟ ਸਕੂਲ ਬਠਿੰਡਾ ਨੇ ਧੂਮਧਾਮ ਨਾਲ ਮਨਾਇਆ 50 ਸਾਲਾ ਸਥਾਪਨਾ ਦਿਵਸ
Ad Position 24