22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

’ਨਸ਼ਾ ਮੁਕਤ ਪੰਜਾਬ’ ਯਾਤਰਾ ਤੋਂ ਪਹਿਲਾਂ:- ਕੇਂਦਰੀ ਮੰਤਰੀ ਚੌਹਾਨ ਸਮੇਤ ਭਾਜਪਾ ਲੀਡਰਸ਼ਿਪ ਤਖਤ ਸ੍ਰੀ ਦਮਦਮਾ ਸਾਹਿਬ ਹੋਈ ਨਤਮਸਤਕ

ਤਲਵੰਡੀ ਸਾਬੋ, 21 ਸਤੰਬਰ (ਰਣਜੀਤ ਸਿੰਘ ਰਾਜੂ/ਰਵਜੋਤ ਰਾਹੀ)- ਇਤਿਹਾਸਿਕ ਨਗਰ ਤਲਵੰਡੀ ਸਾਬੋ ਤੋਂ ਭਾਰਤੀ ਜਨਤਾ ਪਾਰਟੀ ਵਲੋਂ ਅੱਜ ‘ਨਸ਼ਾ ਮੁਕਤ ਪੰਜਾਬ’ ਯਾਤਰਾ ਦੀ ਆਰੰਭਤਾ ਕਰਨ ਤੋਂ ਪਹਿਲਾਂ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਤੇ ਪੰਜਾਬ ਭਾਜਪਾ ਇੰਚਾਰਜ ਸਤੀਸ਼ ਪੂਨੀਆ ਸਮੇਤ ਸੂਬੇ ਦੀ ਵੱਡੀ ਗਿਣਤੀ ਭਾਜਪਾ ਲੀਡਰਸ਼ਿਪ ਸਿੱਖ ਕੌਮ ਦੇ ਚੌਥੇ ਤਖਤ, ਤਖਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਈ। ਤਖਤ ਸਾਹਿਬ ਵਿਖੇ ਪਹੁੰਚਣ ‘ਤੇ ਭਾਜਪਾ ਜ਼ਿਲ੍ਹਾ ਬਠਿੰਡਾ (ਦਿਹਾਤੀ) ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਦੀ ਅਗਵਾਈ ਹੇਠ ਵੱਡੀ ਗਿਣਤੀ ਭਾਜਪਾ ਵਰਕਰਾਂ ਨੇ ਸਮੁੱਚੀ ਲੀਡਰਸ਼ਿਪ ਦਾ ਸਵਾਗਤ ਕੀਤਾ।

Ad Position 21
No active advertisement
ਤਖਤ ਸਾਹਿਬ ਨਤਮਸਤਕ ਹੋ ਕੇ ਪਰਤਦੇ ਭਾਜਪਾ ਆਗੂ। ਤਸਵੀਰ: ਰਣਜੀਤ ਰਾਜੂ 22-09-2026
ਤਲਵੰਡੀ ਸਾਬੋ, 21 ਸਤੰਬਰ (ਰਣਜੀਤ ਸਿੰਘ ਰਾਜੂ/ਰਵਜੋਤ ਰਾਹੀ)- ਇਤਿਹਾਸਿਕ ਨਗਰ ਤਲਵੰਡੀ ਸਾਬੋ ਤੋਂ ਭਾਰਤੀ ਜਨਤਾ ਪਾਰਟੀ ਵਲੋਂ ਅੱਜ ‘ਨਸ਼ਾ ਮੁਕਤ ਪੰਜਾਬ’ ਯਾਤਰਾ ਦੀ ਆਰੰਭਤਾ ਕਰਨ ਤੋਂ ਪਹਿਲਾਂ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਤੇ ਪੰਜਾਬ ਭਾਜਪਾ ਇੰਚਾਰਜ ਸਤੀਸ਼ ਪੂਨੀਆ ਸਮੇਤ ਸੂਬੇ ਦੀ ਵੱਡੀ ਗਿਣਤੀ ਭਾਜਪਾ ਲੀਡਰਸ਼ਿਪ ਸਿੱਖ ਕੌਮ ਦੇ ਚੌਥੇ ਤਖਤ, ਤਖਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਈ। ਤਖਤ ਸਾਹਿਬ ਵਿਖੇ ਪਹੁੰਚਣ ‘ਤੇ ਭਾਜਪਾ ਜ਼ਿਲ੍ਹਾ ਬਠਿੰਡਾ (ਦਿਹਾਤੀ) ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਦੀ ਅਗਵਾਈ ਹੇਠ ਵੱਡੀ ਗਿਣਤੀ ਭਾਜਪਾ ਵਰਕਰਾਂ ਨੇ ਸਮੁੱਚੀ ਲੀਡਰਸ਼ਿਪ ਦਾ ਸਵਾਗਤ ਕੀਤਾ। ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਸਮੇਤ ਹੋਰਨਾਂ ਸੀਨੀਅਰ ਆਗੂਆਂ ਨੇ ਤਖਤ ਸਾਹਿਬ ਮੱਥਾ ਟੇਕਿਆ ਤੇ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਤਖਤ ਸਾਹਿਬ ਦੇ ਇਤਿਹਾਸ ਨਾਲ ਸਬੰਧਿਤ ਚਿੱਤਰ ਪ੍ਰਦਰਸ਼ਨੀ ਵੀ ਦੇਖੀ। ਮੱਥਾ ਟੇਕਣ ਉਪਰੰਤ ਗੱਲਬਾਤ ਦੌਰਾਨ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਜੰਗਾਂ ਯੁੱਧਾਂ ਉਪਰੰਤ ਜਿਸ ਪਾਵਨ ਧਰਤੀ ’ਤੇ ਆ ਕੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਦਮ ਲਿਆ, ਉੱਥੇ ਪਹੁੰਚ ਕੇ ਅਤੇ ਦਰਸ਼ਨ ਕਰਕੇ ਅੱਜ ਮਾਨਸਿਕ ਸਕੂਨ ਦੀ ਪ੍ਰਾਪਤੀ ਹੋਈ ਹੈ। ਉਨ੍ਹਾਂ ਕਿਹਾ ਕਿ ਤਖਤ ਸਾਹਿਬ ਵਿਖੇ ਪੰਜਾਬ ਦੀ ਖ਼ੁਸ਼ਹਾਲੀ ਤੇ ਅਮਨ ਸ਼ਾਂਤੀ ਲਈ ਅਰਦਾਸ ਵੀ ਕਰਵਾਈ ਹੈ। ਤਖਤ ਸਾਹਿਬ ਨਤਮਸਤਕ ਹੋਣ ਵਾਲਿਆਂ ਚ ਸੀਨੀਅਰ ਭਾਜਪਾ ਆਗੂ ਤਰੁਣ ਚੁੱਘ, ਵਿਕਰਮਜੀਤ ਸਿੰਘ ਸਾਹਨੀ ਤੇ ਰਾਜਿੰਦਰ ਗੁਪਤਾ ਤਿੰਨੇ ਮੈਂਬਰ ਰਾਜ ਸਭਾ, ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਨੇਤਾ ਰਹਿ ਚੁੱਕੇ ਐਡਵੋਕੇਟ ਐੱਚ.ਐੱਸ.ਫੂਲਕਾ, ਰਾਣਾ ਗੁਰਮੀਤ ਸਿੰਘ ਸੋਢੀ ਤੇ ਹਰਮੰਦਰ ਸਿੰਘ ਜੱਸੀ ਦੋਵੇਂ ਸਾਬਕਾ ਮੰਤਰੀ, ਸਰੂਪ ਚੰਦ ਸਿੰਗਲਾ ਸਾਬਕਾ ਪਾਰਲੀਮਾਨੀ ਸਕੱਤਰ, ਸੀ.ਆਗੂ ਅਨਿਲ ਸਰੀਨ, ਫ਼ਿਲਮ ਅਦਾਕਾਰ ਤੇ ਭਾਜਪਾ ਆਗੂ ਹੌਬੀ ਧਾਲੀਵਾਲ, ਨਵਜੋਤ ਸਿੰਘ ਗੁਣੀ, ਸੁਖਵਿੰਦਰ ਸਿੰਘ ਗੁਣੀ, ਦੇਵੀ ਦਿਆਲ, ਗੋਪਾਲ ਬਾਂਸਲ ਆਦਿ ਆਗੂ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਬਿਨਾਂ ਬੁਨਿਆਦੀ ਢਾਂਚਾ ਉਸਾਰੇ 5 ਲੱਖ ਕਰੋੜ ਦਾ ਕਰਜ਼ਾ ਲੈਣ ਵੱਲ ਵਧ ਰਹੀ ਮੌਜੂਦਾ ਸਰਕਾਰ- ਹਰਸਿਮਰਤ ਕੌਰ ਬਾਦਲ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਨੰਬਰਦਾਰ ਅਮਨਦੀਪ ਸਿੰਘ ਨੂੰ ਦੂਜੀ ਵਾਰ ਬਣਾਇਆ ਸਰਕਲ ਬਾਲਿਆਂਵਾਲੀ ਦਾ ਪ੍ਰਧਾਨ
Ad Position 24