22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਪੀਰਖਾਨਾ ਰੋਡ ‘ਤੇ ਕਥਿਤ ਨਾਜਾਇਜ਼ ਨਸ਼ਾ ਛੁਡਾਊ ਕੇਂਦਰ ‘ਤੇ ਪੁਲਿਸ ਦੀ ਛਾਪੇਮਾਰੀ

ਰਾਮਾਂ ਮੰਡੀ, 21 ਸਤੰਬਰ (ਤਰਸੇਮ ਸਿੰਗਲਾ)- ਪੀਰਖਾਨਾ ਰੋਡ ‘ਤੇ ਕਥਿਤ ਤੌਰ ‘ਤੇ ਨਾਜਾਇਜ਼ ਢੰਗ ਨਾਲ ਚਲਾਏ ਜਾ ਰਹੇ ਨਸ਼ਾ ਛੁਡਾਊ ਕੇਂਦਰ ਵਿਰੁੱਧ ਅੱਜ ਦੇਰ ਸ਼ਾਮ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਛਾਪੇਮਾਰੀ ਕੀਤੀ। ਪੁਲਿਸ ਟੀਮ ਨੇ ਕਾਰਵਾਈ ਦੌਰਾਨ ਕੇਂਦਰ ਵਿਚ ਦਾਖ਼ਲ ਕਰੀਬ ਦੋ ਦਰਜਨ ਵਿਅਕਤੀਆਂ ਨੂੰ ਉੱਥੋਂ ਬਾਹਰ ਕੱਢ ਕੇ ਇਲਾਜ ਅਤੇ ਜਾਂਚ ਲਈ ਹਸਪਤਾਲ ਪਹੁੰਚਾਇਆ।

Ad Position 21
No active advertisement
ਅਜੀਤ ਡੈਸਕ 22-09-2026
ਰਾਮਾਂ ਮੰਡੀ, 21 ਸਤੰਬਰ (ਤਰਸੇਮ ਸਿੰਗਲਾ)- ਪੀਰਖਾਨਾ ਰੋਡ ‘ਤੇ ਕਥਿਤ ਤੌਰ ‘ਤੇ ਨਾਜਾਇਜ਼ ਢੰਗ ਨਾਲ ਚਲਾਏ ਜਾ ਰਹੇ ਨਸ਼ਾ ਛੁਡਾਊ ਕੇਂਦਰ ਵਿਰੁੱਧ ਅੱਜ ਦੇਰ ਸ਼ਾਮ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਛਾਪੇਮਾਰੀ ਕੀਤੀ। ਪੁਲਿਸ ਟੀਮ ਨੇ ਕਾਰਵਾਈ ਦੌਰਾਨ ਕੇਂਦਰ ਵਿਚ ਦਾਖ਼ਲ ਕਰੀਬ ਦੋ ਦਰਜਨ ਵਿਅਕਤੀਆਂ ਨੂੰ ਉੱਥੋਂ ਬਾਹਰ ਕੱਢ ਕੇ ਇਲਾਜ ਅਤੇ ਜਾਂਚ ਲਈ ਹਸਪਤਾਲ ਪਹੁੰਚਾਇਆ। ਕਾਰਵਾਈ ਦੌਰਾਨ ਪੁਲਿਸ ਵੱਲੋਂ ਉਕਤ ਕੇਂਦਰ ਨੂੰ ਸੀਲ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਵਲੋਂ ਕੇਂਦਰ ਦੇ ਸੰਚਾਲਨ ਸਬੰਧੀ ਲੋੜੀਂਦੇ ਦਸਤਾਵੇਜ਼ਾਂ ਅਤੇ ਹੋਰ ਪੱਖਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਪੁਲਿਸ ਅਧਿਕਾਰੀਆਂ ਤੋਂ ਜਾਣਕਾਰੀ ਲੈਣ ਦੀ ਕੋਸ਼ਿਸ਼ ਕੀਤੀ ਗਈ, ਪਰ ਫਿਲਹਾਲ ਪੁਲਿਸ ਵਲੋਂ ਕਾਰਵਾਈ ਬਾਰੇ ਵਿਸਥਾਰਪੂਰਵਕ ਜਾਣਕਾਰੀ ਦੇਣ ਤੋਂ ਇਨਕਾਰ ਕੀਤਾ ਗਿਆ। ਪੁਲਿਸ ਦਾ ਕਹਿਣਾ ਹੈ ਕਿ ਪੂਰੀ ਕਾਰਵਾਈ ਅਤੇ ਜਾਂਚ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਹੀ ਮਾਮਲੇ ਨਾਲ ਸੰਬੰਧਿਤ ਸਾਰੀ ਜਾਣਕਾਰੀ ਜਨਤਕ ਕੀਤੀ ਜਾਵੇਗੀ। ਪੁਲਿਸ ਦੀ ਇਸ ਕਾਰਵਾਈ ਤੋਂ ਬਾਅਦ ਪੀਰਖਾਨਾ ਰੋਡ ‘ਤੇ ਕਥਿਤ ਤੌਰ ‘ਤੇ ਚਲਾਏ ਜਾ ਰਹੇ ਨਸ਼ਾ ਛੁਡਾਊ ਕੇਂਦਰਾਂ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ। ਹੁਣ ਜਾਂਚ ਮੁਕੰਮਲ ਹੋਣ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ ਕਿ ਸਬੰਧਿਤ ਕੇਂਦਰ ਕਿਹੜੀਆਂ ਹਾਲਾਤਾਂ ਵਿਚ ਚਲਾਇਆ ਜਾ ਰਿਹਾ ਸੀ ਅਤੇ ਇਸ ਦੇ ਸੰਚਾਲਨ ਲਈ ਲੋੜੀਂਦੀਆਂ ਮਨਜ਼ੂਰੀਆਂ ਤੇ ਦਸਤਾਵੇਜ਼ ਮੌਜੂਦ ਸਨ ਜਾਂ ਨਹੀਂ।
Ad Position 22
No active advertisement
ਪਿਛਲੀ ਖ਼ਬਰ ਬਠਿੰਡਾ ’ਚ ਏ.ਸੀ. ਦੀਆਂ ਕਾਪਰ ਤਾਰਾਂ ਤੇ ਪਾਈਪਾਂ ’ਤੇ ਚੋਰ ਲਗਾਤਾਰ ਕਰ ਰਹੇ ਹੱਥ ਸਾਫ਼ ਅਗਲੀ ਖ਼ਬਰ ਬਿਨਾਂ ਬੁਨਿਆਦੀ ਢਾਂਚਾ ਉਸਾਰੇ 5 ਲੱਖ ਕਰੋੜ ਦਾ ਕਰਜ਼ਾ ਲੈਣ ਵੱਲ ਵਧ ਰਹੀ ਮੌਜੂਦਾ ਸਰਕਾਰ- ਹਰਸਿਮਰਤ ਕੌਰ ਬਾਦਲ
Ad Position 24