23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਵੰਦੇ ਮਾਤਰਮ ਦੀ 150ਵੀਂ ਵਰ੍ਹੇਗੰਢ ’ਤੇ ਦੇਸ਼ ਭਰ ’ਚ ਗੂੰਜੇਗਾ ਸਮੂਹਿਕ ਗਾਨ

ਰਾਮਪੁਰਾ ਫੂਲ, 22 ਸਤੰਬਰ (ਹੇਮੰਤ ਕੁਮਾਰ ਸ਼ਰਮਾ)-ਲਾਲਾ ਕਸਤੂਰੀ ਲਾਲ ਸਰਵਹਿੱਤਕਾਰੀ ਸੀਨੀ: ਸੈਕੰ: ਵਿਦਿਆ ਮੰਦਰ ਵਿਖੇ ਵਿਦਿਆ ਭਾਰਤੀ ਅਖਿਲ ਭਾਰਤੀ ਸਿੱਖਿਆ ਸੰਸਥਾਨ, ਨਵੀਂ ਦਿੱਲੀ ਵਲੋਂ ਵੰਦੇ ਮਾਤਰਮ ਦੀ 150ਵੀਂ ਵਰ੍ਹੇਗੰਢ ਦੇ ਮੌਕੇ ਕਰਵਾਏ ਜਾ ਰਹੇ ਵਿਸ਼ੇਸ਼ ਪ੍ਰੋਗਰਾਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਪ੍ਰੋਗਰਾਮ ਸਕੂਲ ਦੇ ਪ੍ਰਿੰਸੀਪਲ ਸੰਜੀਵ ਕੁਮਾਰ ਦੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 23-09-2026
ਰਾਮਪੁਰਾ ਫੂਲ, 22 ਸਤੰਬਰ (ਹੇਮੰਤ ਕੁਮਾਰ ਸ਼ਰਮਾ)-ਲਾਲਾ ਕਸਤੂਰੀ ਲਾਲ ਸਰਵਹਿੱਤਕਾਰੀ ਸੀਨੀ: ਸੈਕੰ: ਵਿਦਿਆ ਮੰਦਰ ਵਿਖੇ ਵਿਦਿਆ ਭਾਰਤੀ ਅਖਿਲ ਭਾਰਤੀ ਸਿੱਖਿਆ ਸੰਸਥਾਨ, ਨਵੀਂ ਦਿੱਲੀ ਵਲੋਂ ਵੰਦੇ ਮਾਤਰਮ ਦੀ 150ਵੀਂ ਵਰ੍ਹੇਗੰਢ ਦੇ ਮੌਕੇ ਕਰਵਾਏ ਜਾ ਰਹੇ ਵਿਸ਼ੇਸ਼ ਪ੍ਰੋਗਰਾਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਪ੍ਰੋਗਰਾਮ ਸਕੂਲ ਦੇ ਪ੍ਰਿੰਸੀਪਲ ਸੰਜੀਵ ਕੁਮਾਰ ਦੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ। ਜਿਸ ’ਚ ਮੁੱਖ ਮਹਿਮਾਨ ਮਨੋਜ ਕੁਮਾਰ, ਡੀ.ਐਸ.ਪੀ., ਰਾਮਪੁਰਾ ਫੂਲ ਅਤੇ ਵਿਸ਼ੇਸ਼ ਮਹਿਮਾਨ ਸਰਦਾਰ ਗੁਰਪ੍ਰੀਤ ਸਿੰਘ ਮਾਹਲ, ਐਸ.ਐਮ.ਓ., ਸਿਵਲ ਹਸਪਤਾਲ, ਰਾਮਪੁਰਾ ਫੂਲ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਣਗੇ । ਪ੍ਰੋਗਰਾਮ ਨੂੰ ਲੈ ਕੇ ਸਕੂਲ ’ਚ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਉਤਸ਼ਾਹ ਪੂਰਵਕ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ। ਵਿਦਿਆਰਥੀਆਂ ਵਲੋਂ ਵੰਦੇ ਮਾਤਰਮ ਦੇ ਸਮੂਹਿਕ ਗਾਨ ਦਾ ਲਗਾਤਾਰ ਅਭਿਆਸ ਕੀਤਾ ਗਿਆ ਹੈ। ਇਸ ਮੌਕੇ ਵੱਖ-ਵੱਖ ਸਥਾਨਾਂ ’ਤੇ ਇੱਕੋ ਸਮੇਂ ‘ਇਕ ਗਾਨ, ਇਕ ਸੁਰ, ਇਕ ਲੈਅ’ ਦੇ ਭਾਵ ਨਾਲ ਵੰਦੇ ਮਾਤਰਮ ਦਾ ਸਮੂਹਿਕ ਗਾਨ ਕੀਤਾ ਜਾਵੇਗਾ । ਸਕੂਲ ਪ੍ਰਬੰਧਕ ਅਤੇ ਸਮੁੱਚੇ ਸਕੂਲ ਪਰਿਵਾਰ ਵਲੋਂ ਪ੍ਰੋਗਰਾਮ ਨੂੰ ਚੰਗਾ ਅਤੇ ਗਰਿਮਾਪੂਰਣ ਬਣਾਉਣ ਲਈ ਸਾਰੀਆਂ ਲੋੜੀਂਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
Ad Position 22
No active advertisement
ਪਿਛਲੀ ਖ਼ਬਰ ਆਂਗਣਵਾੜੀ ਕੇਂਦਰਾਂ ’ਚ ਭੇਜਿਆ ਜਾਣ ਵਾਲਾ ਰਾਸ਼ਨ ਪ੍ਰਾਈਵੇਟ ਕੰਪਨੀਆਂ ਰਾਹੀਂ ਦੇਣ ਦਾ ਵਿਰੋਧ ਅਗਲੀ ਖ਼ਬਰ ਪਿੰਡ ਫਤਿਹਗੜ੍ਹ ਤੁੰਬੀ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਨੇ ਜਨਤਾ ਦਰਬਾਰ ਲਗਾਇਆ
Ad Position 24