23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

‘ਗੁਲਜ਼ਾਰ ਤੂਰਬੰਜ਼ਾਰਾ ਤੇ ਮੋਹਨਜੀਤ ਸ਼ੇਰੋਂ ਮਾਮਲਾ’ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਅਤੇ ਦਿਹਾਤੀ ਵਲੋਂ ਖਜ਼ਾਨਾ ਮੰਤਰੀ ਖਿਲਾਫ਼ ਰੋਸ ਪ੍ਰਦਰਸ਼ਨ

ਬਠਿੰਡਾ, 22 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਪੰਜਾਬ ਅੰਦਰ ਨਸ਼ੇ ਦੇ ਮੁੱਦੇ ਅਤੇ ਪਿੰਡ ਤੂਰਬੰਜ਼ਾਰਾ ਦੇ ਗੁਲਜ਼ਾਰ ਸਿੰਘ ਖੁਦਕੁਸ਼ੀ ਅਤੇ ਮੋਹਨਜੀਤ ਸਿੰਘ ਸ਼ੇਰੋਂ ਦੀ ਕੁੱਟਮਾਰ ਮਾਮਲੇ ਨੂੰ ਲੈ ਕੇ ਜਿਲ੍ਹਾ ਕਾਂਗਰਸ ਕਮੇਟੀ ਬਠਿੰਡਾ ਸ਼ਹਿਰੀ ਅਤੇ ਦਿਹਾਤੀ ਵਲੋਂ ਐਸ. ਐਸ.

Ad Position 21
No active advertisement
ਅਜੀਤ ਡੈਸਕ 23-09-2026
ਬਠਿੰਡਾ, 22 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਪੰਜਾਬ ਅੰਦਰ ਨਸ਼ੇ ਦੇ ਮੁੱਦੇ ਅਤੇ ਪਿੰਡ ਤੂਰਬੰਜ਼ਾਰਾ ਦੇ ਗੁਲਜ਼ਾਰ ਸਿੰਘ ਖੁਦਕੁਸ਼ੀ ਅਤੇ ਮੋਹਨਜੀਤ ਸਿੰਘ ਸ਼ੇਰੋਂ ਦੀ ਕੁੱਟਮਾਰ ਮਾਮਲੇ ਨੂੰ ਲੈ ਕੇ ਜਿਲ੍ਹਾ ਕਾਂਗਰਸ ਕਮੇਟੀ ਬਠਿੰਡਾ ਸ਼ਹਿਰੀ ਅਤੇ ਦਿਹਾਤੀ ਵਲੋਂ ਐਸ.ਐਸ.ਪੀ. ਦਫ਼ਤਰ ਸਾਹਮਣੇ ਧਰਨਾ ਲਗਾ ਕੇ ਸੂਬਾ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਬਠਿੰਡਾ ਸ਼ਹਿਰੀ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜਨ ਗਰਗ ਅਤੇ ਦਿਹਾਤੀ ਜ਼ਿਲਾ ਪ੍ਰਧਾਨ ਸਾਬਕਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਨੇ ਕਿਹਾ ਕਿ ਪੰਜਾਬ ’ਚ ਦਿਨੋਂ-ਦਿਨ ਨਸ਼ੇ ਦਾ ਧੰਦਾ ਵਧ-ਫੁਲ ਰਿਹਾ ਤੇ ਇਸ ਦੀ ਰੋਕਥਾਮ ’ਤੇ ਸਵਾਲ ਕਰਨ ਵਾਲੇ ਮੋਹਨਜੀਤ ਸ਼ੇਰੋਂ ’ਤੇ ਹੋਏ ਪੁਲਿਸ ਜਬਰ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਅਤੇ ਗੁਲਜ਼ਾਰ ਸਿੰਘ ਤੂਰਬੰਜ਼ਾਰਾ ਦੀ ਮੌਤ ਲਈ ਜ਼ਿੰਮੇਵਾਰ ਖਜ਼ਾਨਾ ਮੰਤਰੀ ਹਰਪਾਲ ਸਿੰਘ ’ਤੇ ਪਰਚਾ ਦਰਜ ਕਰਕੇ ਉਸ ਨੂੰ ਮੰਤਰੀ ਮੰਡਲ ਵਿਚੋਂ ਬਾਹਰ ਕੱਢ ਕੇ ਗ੍ਰਿਫ਼ਤਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਹਾਲਾਤ ਮਾੜੇ ਹਨ, ਅਮਨ-ਕਾਨੂੰਨ ਦੀ ਸਥਿਤੀ ਸਰਕਾਰ ਦੇ ਹੱਥੋਂ ਨਿਕਲ ਚੁੱਕੀ ਹੈ, ਲੁੱਟਾਂ ਖੋਹਾਂ, ਕਤਲ, ਡਕੈਤੀਆਂ ਹੋ ਰਹੀਆਂ ਹਨ। ਗੈਂਗਸਟਰਾਂ ਵਲੋਂ ਸ਼ਰੇਆਮ ਫਾਇਰਿੰਗ ਕੀਤੀ ਜਾ ਰਹੀ ਹੈ, ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ, ਪਰ ਪੁਲਿਸ ਜਾਂ ਸਰਕਾਰ ਨਜ਼ਰ ਨਹੀਂ ਆਉਂਦੇ। ਇਸ ਦੌਰਾਨ ਬਠਿੰਡਾ ਵਿਚ ਵਾਪਰ ਰਹੀਆਂ ਘਟਨਾਵਾਂ ’ਤੇ ਚਿੰਤਾ ਪ੍ਰਗਟ ਕੀਤੀ ਗਈ। ਆਗੂਆਂ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੇ ਹੱਥ ਮਜ਼ਬੂਤ ਕਰਨ ਤਾਂ ਜੋ ਪੰਜਾਬ ਨੂੰ ਖੁਸ਼ਹਾਲ ਬਣਾਇਆ ਜਾ ਸਕੇ। ਇਸ ਮੌਕੇ ਸਾਬਕਾ ਕਾਰਜਕਾਰੀ ਮੇਅਰ ਅਸ਼ੋਕ ਕੁਮਾਰ, ਟਹਿਲ ਸਿੰਘ ਸੰਧੂ ਡਾਇਰੈਕਟਰ ਮਾਰਕਫੈਡ, ਅੰਮ੍ਰਿਤ ਗਿੱਲ, ਮੀਤ ਪ੍ਰਧਾਨ ਤੇ ਪ੍ਰੈਸ ਮੀਡੀਆ ਇੰਚਾਰਜ ਰੁਪਿੰਦਰ ਬਿੰਦਰਾ, ਦਰਸ਼ਨ ਸਿੰਘ ਸੰਧੂ ਕਿਰਨਜੀਤ ਸਿੰਘ ਗਹਿਰੀ, ਨਥੂਰਾਮ, ਹਰਪਾਲ ਬਾਜਵਾ, ਸੁਰਜੀਤ ਮੋਖਾ, ਬਲਾਕ ਪ੍ਰਧਾਨ ਮਾਧਵ ਸ਼ਰਮਾ, ਸੁਨੀਲ ਕੁਮਾਰ, ਆਸ਼ੀਸ਼ ਕਪੂਰ, ਜਗਰਾਜ ਸਿੰਘ, ਭੁਪਿੰਦਰ ਸ਼ਰਮਾ, ਕਰਤਾਰ ਸਿੰਘ, ਗੌਰਵ ਕਟਾਰੀਆ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਤੇ ਵਰਕਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਰਾਮਪੁਰਾ ਫੂਲ ਵਿਖੇ ਡੋਰ-ਟੂ-ਡੋਰ ਜਨ ਸੰਪਰਕ ਮੁਹਿੰਮ ਤਹਿਤ ਲੋਕਾਂ ਨਾਲ ਸਾਂਝੀ ਕੀਤੀ ਜਾਣਕਾਰੀ- ਬਲਕਾਰ ਸਿੱਧੂ ਅਗਲੀ ਖ਼ਬਰ ਰੇਲਵੇ ਖੇਡ ਮੈਦਾਨ ਬਠਿੰਡਾ ਦੀ ਵਰਤੋਂ ’ਤੇ ਫ਼ੀਸ ਲਗਾਉਣ ਦਾ ਫ਼ੈਸਲਾ ਬਣਿਆ ਵਿਵਾਦ
Ad Position 24