ਰਾਮਪੁਰਾ ਫੂਲ ਵਿਖੇ ਡੋਰ-ਟੂ-ਡੋਰ ਜਨ ਸੰਪਰਕ ਮੁਹਿੰਮ ਤਹਿਤ ਲੋਕਾਂ ਨਾਲ ਸਾਂਝੀ ਕੀਤੀ ਜਾਣਕਾਰੀ- ਬਲਕਾਰ ਸਿੱਧੂ
ਰਾਮਪੁਰਾ ਫੂਲ, 22 ਸਤੰਬਰ (ਹੇਮੰਤ ਕੁਮਾਰ ਸ਼ਰਮਾ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਪਿਛਲੇ ਸਾਢੇ ਚਾਰ ਸਾਲ ਦੌਰਾਨ ਰਿਕਾਰਡ ਕੰਮ ਕਰਦਿਆਂ ਹਰ ਵਰਗ ਦੇ ਲੋਕਾਂ ਨੂੰ ਸਹੂਲਤਾਂ ਦਿੱਤੀਆਂ ਗਈਆਂ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਰਾਮਪੁਰਾ ਫੂਲ ਬਲਕਾਰ ਸਿੱਧੂ ਨੇ ਹਲਕਾ ਰਾਮਪੁਰਾ ਫੂਲ ਵਿਖੇ ਡੋਰ-ਟੂ-ਡੋਰ ਜਨ ਸੰਪਰਕ ਮੁਹਿੰਮ ਤਹਿਤ, ਘਰ-ਘਰ ਪਹੁੰਚ ਕੇ ਇਲਾਕਾ ਵਾਸੀਆਂ ਨਾਲ ਮੁਲਾਕਤਾਂ ਕਰਨ ਮੌਕੇ ਕੀਤਾ।
ਰਾਮਪੁਰਾ ਫੂਲ, 22 ਸਤੰਬਰ (ਹੇਮੰਤ ਕੁਮਾਰ ਸ਼ਰਮਾ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਪਿਛਲੇ ਸਾਢੇ ਚਾਰ ਸਾਲ ਦੌਰਾਨ ਰਿਕਾਰਡ ਕੰਮ ਕਰਦਿਆਂ ਹਰ ਵਰਗ ਦੇ ਲੋਕਾਂ ਨੂੰ ਸਹੂਲਤਾਂ ਦਿੱਤੀਆਂ ਗਈਆਂ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਰਾਮਪੁਰਾ ਫੂਲ ਬਲਕਾਰ ਸਿੱਧੂ ਨੇ ਹਲਕਾ ਰਾਮਪੁਰਾ ਫੂਲ ਵਿਖੇ ਡੋਰ-ਟੂ-ਡੋਰ ਜਨ ਸੰਪਰਕ ਮੁਹਿੰਮ ਤਹਿਤ, ਘਰ-ਘਰ ਪਹੁੰਚ ਕੇ ਇਲਾਕਾ ਵਾਸੀਆਂ ਨਾਲ ਮੁਲਾਕਤਾਂ ਕਰਨ ਮੌਕੇ ਕੀਤਾ। ਸੂਬਾ ਸਰਕਾਰ ਵਲੋਂ ਵਿਕਾਸ ਕਾਰਜਾਂ ਵਿੱਚ ਤੇਜ਼ੀ, ਲੋਕ ਭਲਾਈ ਸਕੀਮਾਂ ਦਾ ਲਾਭ ਘਰ-ਘਰ ਪਹੁੰਚਾਉਣ ਲਈ ਵਿੱਢੀ ਗਈ ਇਸ ਵਿਸ਼ੇਸ਼ ਮੁਹਿੰਮ ਤਹਿਤ ਵਿਧਾਇਕ ਸਿੱਧੂ ਨੇ ਕਿਹਾ ਕਿ ਪਿਛਲੇ ਸਾਢੇ 4 ਸਾਲਾਂ ਦੌਰਾਨ ਮਾਨ ਸਰਕਾਰ ਵਲੋਂ ਲੋਕ ਹਿੱਤ ’ਚ ਕੀਤੇ ਕੰਮਾਂ ਅਤੇ ਸੂਬੇ ਦਾ ਹਰ ਪੱਖੋਂ ਵਿਕਾਸ, ਮੁਫ਼ਤ ਬਿਜਲੀ, ਸਿਹਤ, ਸਿੱਖਿਆ ਵਰਗੇ ਖੇਤਰਾਂ ’ਚ ਕੰਮ ਕੀਤੇ ਗਏ ਹਨ ।