23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ’ਚ ਮਹਿਰਾਜ ਤੋਂ 4 ਬੱਸਾਂ ਤੇ 14 ਕਾਰਾਂ ਰਾਹੀਂ ਬੀਬੀਆਂ ਨੇ ਕੀਤੀ ਸ਼ਮੂਲੀਅਤ

ਮਹਿਰਾਜ, 22 ਸਤੰਬਰ (ਸੁਖਪਾਲ ਮਹਿਰਾਜ)- ਪੰਜਾਬ ਬਚਾਓ ਮੁਹਿੰਮ ਤਹਿਤ ਰਾਮਪੁਰਾ ਫੂਲ ਵਿਖੇ ਬੀਬੀ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ ਪੰਜਾਬ ਸਰਕਾਰ ਖ਼ਿਲਾਫ਼ ਕੀਤੇ ਰੋਸ ਪ੍ਰਦਰਸ਼ਨ ਵਿਚ ਨਗਰ ਮਹਿਰਾਜ ਤੋਂ ਵੱਡੀ ਗਿਣਤੀ ਵਿਚ ਬੀਬੀਆਂ ਨੇ ਸ਼ਮੂਲੀਅਤ ਕੀਤੀ। ਮਹਿਰਾਜ ਤੋਂ 4 ਬੱਸਾਂ ਅਤੇ 14 ਕਾਰਾਂ ਦੇ ਕਾਫ਼ਲੇ ਰਾਹੀਂ ਬੀਬੀਆਂ ਰੋਸ ਪ੍ਰਦਰਸ਼ਨ ਵਿਚ ਪਹੁੰਚੀਆਂ।

Ad Position 21
No active advertisement
ਅਜੀਤ ਡੈਸਕ 23-09-2026
ਮਹਿਰਾਜ, 22 ਸਤੰਬਰ (ਸੁਖਪਾਲ ਮਹਿਰਾਜ)- ਪੰਜਾਬ ਬਚਾਓ ਮੁਹਿੰਮ ਤਹਿਤ ਰਾਮਪੁਰਾ ਫੂਲ ਵਿਖੇ ਬੀਬੀ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ ਪੰਜਾਬ ਸਰਕਾਰ ਖ਼ਿਲਾਫ਼ ਕੀਤੇ ਰੋਸ ਪ੍ਰਦਰਸ਼ਨ ਵਿਚ ਨਗਰ ਮਹਿਰਾਜ ਤੋਂ ਵੱਡੀ ਗਿਣਤੀ ਵਿਚ ਬੀਬੀਆਂ ਨੇ ਸ਼ਮੂਲੀਅਤ ਕੀਤੀ। ਮਹਿਰਾਜ ਤੋਂ 4 ਬੱਸਾਂ ਅਤੇ 14 ਕਾਰਾਂ ਦੇ ਕਾਫ਼ਲੇ ਰਾਹੀਂ ਬੀਬੀਆਂ ਰੋਸ ਪ੍ਰਦਰਸ਼ਨ ਵਿਚ ਪਹੁੰਚੀਆਂ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਰਾਮਪੁਰਾ ਫੂਲ ਹਲਕੇ ਦੇ ਮੁੱਖ ਸੇਵਾਦਾਰ ਹਰਿੰਦਰ ਮਹਿਰਾਜ ਨੇ ਦੱਸਿਆ ਕਿ ਪੰਜਾਬ ਸਰਕਾਰ ਖ਼ਿਲਾਫ਼ ਕੀਤੇ ਰੋਸ ਪ੍ਰਦਰਸ਼ਨ ਨੂੰ ਲੈ ਕੇ ਬੀਬੀਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਉਨ੍ਹਾਂ ਕਿਹਾ ਕਿ ਪਾਰਟੀ ਜਥੇਬੰਦੀ ਵਲੋਂ ਕੀਤੀ ਮਿਹਨਤ ਸਦਕਾ ਮਹਿਰਾਜ ਤੋਂ ਵੱਡੀ ਗਿਣਤੀ ਵਿਚ ਬੀਬੀਆਂ ਨੇ ਰੋਸ ਪ੍ਰਦਰਸ਼ਨ ਵਿਚ ਸ਼ਮੂਲੀਅਤ ਕੀਤੀ। ਹਰਿੰਦਰ ਮਹਿਰਾਜ ਨੇ ਕਿਹਾ ਕਿ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਹੇਠ ਹਲਕੇ ਵਿਚ ਪਾਰਟੀ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਬੀ.ਸੀ. ਵਿੰਗ ਦੇ ਸਰਕਲ ਪ੍ਰਧਾਨ ਬਲਵੀਰ ਸਿੰਘ, ਐੱਸ.ਸੀ. ਵਿੰਗ ਦੇ ਹਲਕਾ ਪ੍ਰਧਾਨ ਬੇਅੰਤ ਸਿੰਘ, ਯੂਥ ਅਕਾਲੀ ਦਲ ਪੰਜਾਬ ਦੇ ਜੱਸ ਪਿੱਪਲੀ, ਐੱਮ.ਸੀ. ਚਰਨਾ ਸਿੰਘ, ਕੁਲਦੀਪ ਸਿੰਘ, ਐੱਮ.ਸੀ. ਇੰਦਰਜੀਤ ਸਿੰਘ, ਸਿਮਰਨਜੀਤ ਸਿੰਘ ਮੰਗਾ ਅਤੇ ਯੂਥ ਸਰਕਲ ਪ੍ਰਧਾਨ ਲਵਲੀ ਸਿੰਘ ਸਮੇਤ ਹੋਰ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪ੍ਰਾਇਮਰੀ ਸਕੂਲਾਂ ਦੇ ਬੱਚਿਆਂ ਦਾ ਚਾਰ ਰੋਜ਼ਾ ਜ਼ਿਲ੍ਹਾ ਪੱਧਰੀ ਕੱਬ ਬੁਲਬੁਲ ਕੈਂਪ ਸੰਪੰਨ ਅਗਲੀ ਖ਼ਬਰ ਸਤਿਗੁਰੂ ਪਬਲਿਕ ਸਕੂਲ ਕਲਾਲਵਾਲਾ ਵਿਚ ਧੂਮਧਾਮ ਨਾਲ ਮਨਾਇਆ ਹਿੰਦੀ ਹਫ਼ਤਾ
Ad Position 24