ਪ੍ਰਾਇਮਰੀ ਸਕੂਲਾਂ ਦੇ ਬੱਚਿਆਂ ਦਾ ਚਾਰ ਰੋਜ਼ਾ ਜ਼ਿਲ੍ਹਾ ਪੱਧਰੀ ਕੱਬ ਬੁਲਬੁਲ ਕੈਂਪ ਸੰਪੰਨ
ਬਠਿੰਡਾ, 22 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਭਾਰਤ ਸਕਾਊਟਸ ਐਂਡ ਗਾਈਡਜ਼ ਤਹਿਤ ਉਂਕਾਰ ਸਿੰਘ ਸਟੇਟ ਆਰਗੇਨਾਈਜ਼ਿੰਗ ਕਮਿਸ਼ਨਰ ਸਕਾਊਟਸ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਸੁਖਪਾਲ ਸਿੰਘ ਸਿੱਧੂ ਜ਼ਿਲ੍ਹਾ ਆਰਗੇਨਾਈਜ਼ਿੰਗ ਕਮਿਸ਼ਨਰ ਕੱਬ ਸੈਕਸ਼ਨ ਬਠਿੰਡਾ ਦੀ ਰਹਿਨੁਮਾਈ ਹੇਠ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਭੂੰਦੜ ਵਿਖੇ ਨਿਰਭੈ ਸਿੰਘ ਭੁੱਲਰ ਅਤੇ ਸਰਕਾਰੀ ਪ੍ਰਾਇਮਰੀ ਫੁਲੀ ਏ.
ਬਠਿੰਡਾ, 22 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਭਾਰਤ ਸਕਾਊਟਸ ਐਂਡ ਗਾਈਡਜ਼ ਤਹਿਤ ਉਂਕਾਰ ਸਿੰਘ ਸਟੇਟ ਆਰਗੇਨਾਈਜ਼ਿੰਗ ਕਮਿਸ਼ਨਰ ਸਕਾਊਟਸ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਸੁਖਪਾਲ ਸਿੰਘ ਸਿੱਧੂ ਜ਼ਿਲ੍ਹਾ ਆਰਗੇਨਾਈਜ਼ਿੰਗ ਕਮਿਸ਼ਨਰ ਕੱਬ ਸੈਕਸ਼ਨ ਬਠਿੰਡਾ ਦੀ ਰਹਿਨੁਮਾਈ ਹੇਠ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਭੂੰਦੜ ਵਿਖੇ ਨਿਰਭੈ ਸਿੰਘ ਭੁੱਲਰ ਅਤੇ ਸਰਕਾਰੀ ਪ੍ਰਾਇਮਰੀ ਫੁਲੀ ਏ.ਸੀ. ਸਮਾਰਟ ਸਕੂਲ ਨਥਾਣਾ ਲੜਕੇ ਵਿਖੇ ਸੈਂਟਰ ਹੈੱਡ ਟੀਚਰ ਸਤਨਾਮ ਸਿੰਘ ਦੀ ਅਗਵਾਈ ਵਿਚ ਬਠਿੰਡਾ ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦਾ ਚਾਰ ਰੋਜ਼ਾ ਜ਼ਿਲ੍ਹਾ ਪੱਧਰੀ ਤ੍ਰਿਤੀਆ ਚਰਨ/ ਸਵਰਨ ਪੰਖ ਅਤੇ ਚਤੁਰਥ ਚਰਨ/ ਹੀਰਕ ਪੰਖ ਟੈਸਟਿੰਗ ਕੱਬ ਬੁਲਬੁਲ ਕੈਂਪ ਸ਼ਾਨੋ ਸ਼ੌਕਤ ਨਾਲ ਸੰਪੰਨ ਹੋਇਆ। ਕੈਂਪ ’ਚ ਭੂੰਦੜ, ਕੋਟੜਾ ਕੌੜਾ, ਬੱਲ੍ਹੋ, ਰਾਈਆ, ਲਾਲ ਸਿੰਘ ਬਸਤੀ ਲਹਿਰਾ ਮੁਹੱਬਤ ਅਤੇ ਨਥਾਣਾ ਸਕੂਲ ਲੜਕੇ ਤੋਂ ਇਲਾਵਾ ਨਥਾਣਾ ਸਕੂਲ ਲੜਕੀਆਂ, ਵਾਂਦਰ ਪੱਤੀ ਕੋਟ ਸ਼ਮੀਰ, ਕੋਠੇ ਇੰਦਰ ਸਿੰਘ ਵਾਲਾ ਦੇ ਬੱਚਿਆਂ ਨੇ ਭਾਗ ਲਿਆ। ਕੈਂਪ ਦੇ ਅਖੀਰਲੇ ਦਿਨ ਮੁੱਖ ਮਹਿਮਾਨ ਵਜੋਂ ਜਸਵੀਰ ਸਿੰਘ ਬੇਗਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ. ਸਿੱਖਿਆ ਬਠਿੰਡਾ ਕੱਬ ਬੁਲਬੁਲ ਬੱਚਿਆਂ ਨੂੰ ਆਸ਼ੀਰਵਾਦ ਦੇਣ ਲਈ ਪੁੱਜੇ। ਉਨ੍ਹਾਂ ਵਲੋਂ ਕੈਂਪ ਵਾਲੇ ਵਿਦਿਆਰਥੀਆਂ ਨੂੰ ਮੈਡਲ ਅਤੇ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਡਾ. ਸੁਖਪਾਲ ਸਿੰਘ ਸਿੱਧੂ ਅਤੇ ਗੁਰਪਿਆਰ ਸਿੰਘ ਜ਼ਿਲ੍ਹਾ ਟ੍ਰੇਨਿੰਗ ਕਮਿਸ਼ਨਰ ਨੇ ਕਿਹਾ ਕਿ ਕੈਂਪ ਦੌਰਾਨ ਬੱਚਿਆਂ ਨੇ ਜ਼ਿੰਦਗੀ ਨੂੰ ਬਿਹਤਰ ਬਣਾਉਣ, ਲੋਕ ਸੇਵਾ ਦੀ ਭਾਵਨਾ ਵਿਕਸਤ ਕਰਨ, ਸਵੈ ਸਹਾਇਤਾ ਅਤੇ ਆਪਣੀ ਸ਼ਖ਼ਸੀਅਤ ਨੂੰ ਨਿਖਾਰਨ ਦੇ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਅੰਮ੍ਰਿਤਪਾਲ ਸਿੰਘ ਬਰਾੜ ਜ਼ਿਲ੍ਹਾ ਆਰਗੇਨਾਈਜ਼ਿੰਗ ਕਮਿਸ਼ਨਰ ਸਕਾਊਟ, ਰਵਿੰਦਰ ਕੌਰ ਜ਼ਿਲ੍ਹਾ ਆਰਗੇਨਾਈਜ਼ਿੰਗ ਕਮਿਸ਼ਨਰ ਗਾਈਡਜ਼, ਪਰਮਿੰਦਰ ਕੌਰ ਜ਼ਿਲ੍ਹਾ ਆਰਗੇਨਾਈਜ਼ਿੰਗ ਕਮਿਸ਼ਨਰ ਰੇਂਜ਼ਰ, ਰਜਨੀਸ਼ ਬਾਂਸਲ ਜ਼ਿਲ੍ਹਾ ਟ੍ਰੇਨਿੰਗ ਕਮਿਸ਼ਨਰ, ਅਮਰਿੰਦਰ ਸਿੰਘ ਕੰਗ ਸਹਾਇਕ ਟ੍ਰੇਨਿੰਗ ਕਮਿਸ਼ਨਰ ਅਤੇ ਚੰਦਰ ਸ਼ੇਖ਼ਰ ਨੇ ਕੱਬ ਬੁਲਬੁਲ ਸੈਕਸ਼ਨ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਮੁਬਾਰਕਬਾਦ ਦਿੱਤੀ। ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਨਿਰਭੈ ਸਿੰਘ ਭੁੱਲਰ ਅਤੇ ਜਤਿੰਦਰ ਭੁੱਚੋ ਨੇ ਦੱਸਿਆ ਕਿ ਕੈਂਪ ਨੂੰ ਸਫ਼ਲ ਬਣਾਉਣ ਲਈ ਕੱਬ ਮਾਸਟਰ ਸੁਖਜੀਤ ਸਿੰਘ ਸਿੱਧੂ, ਕੁਲਦੀਪ ਸਿੰਘ ਦੰਦੀਵਾਲ, ਕੁਲਦੀਪ ਕੌਰ, ਸੁਮਨ ਲਤਾ, ਰਾਜੇਸ਼ ਕੁਮਾਰ, ਹਰਜਿੰਦਰ ਕੌਰ ਭੁੱਲਰ ਅਤੇ ਸਰਬਜੀਤ ਕੌਰ, ਜਗਜੀਤ ਕੌਰ, ਸਤਨਾਮ ਕੌਰ, ਪ੍ਰਦੀਪ ਕੌਰ, ਜਸਪਾਲ ਕੌਰ ਅਤੇ ਪਰਮਜੀਤ ਕੌਰ ਵਲੋਂ ਵਿਸ਼ੇਸ਼ ਯੋਗਦਾਨ ਪਾਇਆ ਗਿਆ।