23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਕਿਸਾਨਾਂ ਨੂੰ ਝੋਨੇ ਦੇ ਚੱਕਰ ‘ਚੋਂ ਨਿਕਲ ਕੇ ਫ਼ਸਲੀ ਵਿਭਿੰਨਤਾ ਵੱਲ ਵਧਣਾ ਪੈਣਾ- ਸ਼ਿਵਰਾਜ ਚੌਹਾਨ

ਬਠਿੰਡਾ, 22 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ਬਠਿੰਡਾ ਸਥਿਤ ਕ੍ਰਿਸ਼ੀ ਵਿਗਿਆਨ ਕੇਂਦਰ (ਕੇ. ਵੀ.

Ad Position 21
No active advertisement
ਕਿਸਾਨ ਨੂੰ ਸਨਮਾਨਿਤ ਕਰਨ ਸਮੇਂ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ। ਅਜੀਤ ਤਸਵੀਰ 23-09-2026
ਬਠਿੰਡਾ, 22 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ਬਠਿੰਡਾ ਸਥਿਤ ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.) ਦਾ ਦੌਰਾ ਕਰਦਿਆਂ ਕਿਸਾਨਾਂ ਨਾਲ ਸਿੱਧਾ ਸੰਵਾਦ ਕੀਤਾ। ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਕਿਸਾਨਾਂ ਵਲੋਂ ਦੇਸ਼ ਦੀ ਅਨਾਜ ਸੁਰੱਖਿਆ ਵਿਚ ਪਾਏ ਯੋਗਦਾਨ ਨੂੰ ਯਾਦ ਕੀਤਾ ਅਤੇ ਸਫਲ ਕਿਸਾਨਾਂ ਦਾ ਸਨਮਾਨ ਵੀ ਕੀਤਾ। ਸ਼ਿਵਰਾਜ ਚੌਹਾਨ ਨੇ ਕਿਹਾ ਕਿ ਇਕ ਸਮਾਂ ਸੀ ਜਦੋਂ ਦੇਸ਼ ਵਿਚ ਅਨਾਜ ਦੀ ਘਾਟ ਹੋਣ ਕਾਰਨ ਅਮਰੀਕਾ ਤੋਂ ਆਉਣ ਵਾਲੀ ਲਾਲ ਕਣਕ ‘ਤੇ ਨਿਰਭਰ ਰਹਿਣਾ ਪੈਂਦਾ ਸੀ। ਉਸ ਵੇਲੇ ਤਤਕਾਲੀ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਨੇ ਦੇਸ਼ ਵਾਸੀਆਂ ਨੂੰ ਅਨਾਜ ਦੀ ਬੱਚਤ ਲਈ ਇਕ ਦਿਨ ਅਨਾਜ ਨਾ ਖਾਣ ਦੀ ਅਪੀਲ ਕੀਤੀ ਸੀ। ਉਨ੍ਹਾਂ ਕਿਹਾ ਕਿ ਉਸ ਦੌਰ ਤੋਂ ਅੱਜ ਤੱਕ ਦੇ ਸਫ਼ਰ ਵਿਚ ਪੰਜਾਬ ਦੇ ਕਿਸਾਨਾਂ ਨੂੰ ਸਿਜਦਾ ਕਰਨਾ ਬਣਦਾ ਹੈ, ਜਿਨ੍ਹਾਂ ਨੇ ਦਿਨ-ਰਾਤ ਮਿਹਨਤ ਕਰਕੇ ‘ਹਰੀ ਕ੍ਰਾਂਤੀ’ ਲਿਆਂਦੀ ਅਤੇ ਦੇਸ਼ ਦੇ ਅਨਾਜ ਭੰਡਾਰ ਭਰ ਦਿੱਤੇ। ਉਨ੍ਹਾਂ ਕਿਹਾ ਕਿ ਹੁਣ ਹਾਲਾਤ ਬਦਲ ਚੁੱਕੇ ਹਨ ਅਤੇ ਖੇਤੀ ਸਾਹਮਣੇ ਨਵੀਆਂ ਚੁਨੌਤੀਆਂ ਖੜ੍ਹੀਆਂ ਹਨ। ਇਸ ਲਈ ਫ਼ਸਲੀ ਪੈਟਰਨ ਵਿਚ ਤਬਦੀਲੀ ਲਿਆਉਣੀ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ, ਪੰਜਾਬ ਸਰਕਾਰ, ਕੇ.ਵੀ.ਕੇ. ਦੇ ਖੇਤੀ ਵਿਗਿਆਨੀ ਅਤੇ ਕਿਸਾਨਾਂ ਨੂੰ ਰਲ-ਮਿਲ ਕੇ ਇਸ ਦਾ ਰਾਹ ਕੱਢਣਾ ਪਵੇਗਾ। ਉਨ੍ਹਾਂ ਕਿਹਾ ਕਿ ਹੁਣ ਸਾਰਿਆਂ ਨੂੰ ਮਿਲ ਕੇ ਇਹ ਸੋਚਣਾ ਪਵੇਗਾ ਕਿ ਝੋਨੇ ਦੀ ਥਾਂ ਕਿਹੜੀਆਂ ਬਦਲਵੀਂਆਂ ਫ਼ਸਲਾਂ ਬੀਜੀਆਂ ਜਾ ਸਕਦੀਆਂ ਹਨ, ਉਨ੍ਹਾਂ ਤੋਂ ਕਿਸਾਨ ਨੂੰ ਕਿੰਨੀ ਆਮਦਨ ਹੋਵੇਗੀ ਅਤੇ ਉਨ੍ਹਾਂ ਦੀ ਮਾਰਕੀਟ ਕਿੱਥੇ ਬਣੇਗੀ। ਇਸ ਮੌਕੇ ਕੇਂਦਰੀ ਮੰਤਰੀ ਨੇ ਕਿਸਾਨਾਂ ਦੇ ਸਵਾਲ ਵੀ ਸੁਣੇ ਅਤੇ ਉਨ੍ਹਾਂ ਦੇ ਜਵਾਬ ਦਿੱਤੇ। ਇਸ ਮੌਕੇ ਉਨ੍ਹਾਂ ਨਾਲ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ, ਸੰਸਦ ਮੈਂਬਰ ਰਾਜਿੰਦਰ ਗੁਪਤਾ, ਜ਼ਿਲ੍ਹਾ ਪ੍ਰਧਾਨ ਬਠਿੰਡਾ ਸ਼ਹਿਰੀ ਸਰੂਪ ਚੰਦ ਸਿੰਗਲਾ ਤੋਂ ਇਲਾਵਾ ਕੇ.ਵੀ.ਕੇ. ਦੇ ਅਧਿਕਾਰੀ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਨਸ਼ਾ ਮੁਕਤ ਪੰਜਾਬ ਯਾਤਰਾ ਦਾ ਘੁੱਦਾ ਪੁੱਜਣ ’ਤੇ ਭਰਵਾਂ ਸਵਾਗਤ ਵੱਡੀ ਗਿਣਤੀ ਵਿਚ ਗੱਡੀਆਂ ਦੇ ਕਾਫ਼ਲੇ ਨਾਲ ਪੁੱਜੇ ਭਾਜਪਾ ਆ... ਅਗਲੀ ਖ਼ਬਰ ਸੁਖਬੀਰ ਸਿੰਘ ਮਾਈਸਰਖਾਨਾ, ਬਲਵਿੰਦਰ ਸਿੰਘ ਬੱਲ੍ਹੋ, ਬੂਟਾ ਸਿੰਘ ਸੰਦੋਹਾ, ਹਿੰਮਤ ਸਿੰਘ ਕੁੱਤੀਵਾਲ, ਨਵਦੀਪ ਸਿੰਘ ਜੀਦਾ,...
Ad Position 24