23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਨਸ਼ਾ ਮੁਕਤ ਪੰਜਾਬ ਲਈ ਭਾਜਪਾ ਦੀ ਪਹਿਲਕਦਮੀ: ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ਼ੁਰੂ ਹੋਈ ਯਾਤਰਾ ਫੂਲ ਟਾਊਨ ਵਿਖੇ ਸੰਪੂਰਨ

ਰਾਮਪੁਰਾ ਫੂਲ, 22 ਸਤੰਬਰ (ਨਰਪਿੰਦਰ ਸਿੰਘ ਧਾਲੀਵਾਲ)- ਪੰਜਾਬ ਦੀ ਜਵਾਨੀ ਅਤੇ ਭਵਿੱਖ ਨੂੰ ਨਸ਼ਿਆਂ ਦੀ ਅਲਾਮਤ ਤੋਂ ਬਚਾਉਣ ਲਈ ਭਾਰਤੀ ਜਨਤਾ ਪਾਰਟੀ ਵਲੋਂ ਸ਼ੁਰੂ ਕੀਤੀ ਗਈ ਵਿਸ਼ੇਸ਼ ਜਾਗਰੂਕਤਾ ਯਾਤਰਾ ਬੀਤੀ ਦੇਰ ਸ਼ਾਮ ਫੂਲ ਟਾਊਨ ਵਿਖੇ ਸਕਾਰਾਤਮਕ ਅਤੇ ਉਤਸ਼ਾਹਜਨਕ ਮਾਹੌਲ ’ਚ ਸੰਪੂਰਨ ਹੋ ਗਈ । ਪਵਿੱਤਰ ਅਸਥਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਰਦਾਸ ਕਰਕੇ ਸ਼ੁਰੂ ਹੋਈ ਇਸ ਯਾਤਰਾ ਦਾ ਮੁੱਖ ਮਨੋਰਥ ਸੂਬੇ ਦੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕਰਨਾ ਅਤੇ ਸਮਾਜਿਕ ਪੱਧਰ ’ਤੇ ਜਾਗਰੂਕਤਾ ਫੈਲਾਉਣਾ ਸੀ।

Ad Position 21
No active advertisement
ਅਜੀਤ ਡੈਸਕ 23-09-2026
ਰਾਮਪੁਰਾ ਫੂਲ, 22 ਸਤੰਬਰ (ਨਰਪਿੰਦਰ ਸਿੰਘ ਧਾਲੀਵਾਲ)- ਪੰਜਾਬ ਦੀ ਜਵਾਨੀ ਅਤੇ ਭਵਿੱਖ ਨੂੰ ਨਸ਼ਿਆਂ ਦੀ ਅਲਾਮਤ ਤੋਂ ਬਚਾਉਣ ਲਈ ਭਾਰਤੀ ਜਨਤਾ ਪਾਰਟੀ ਵਲੋਂ ਸ਼ੁਰੂ ਕੀਤੀ ਗਈ ਵਿਸ਼ੇਸ਼ ਜਾਗਰੂਕਤਾ ਯਾਤਰਾ ਬੀਤੀ ਦੇਰ ਸ਼ਾਮ ਫੂਲ ਟਾਊਨ ਵਿਖੇ ਸਕਾਰਾਤਮਕ ਅਤੇ ਉਤਸ਼ਾਹਜਨਕ ਮਾਹੌਲ ’ਚ ਸੰਪੂਰਨ ਹੋ ਗਈ । ਪਵਿੱਤਰ ਅਸਥਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਰਦਾਸ ਕਰਕੇ ਸ਼ੁਰੂ ਹੋਈ ਇਸ ਯਾਤਰਾ ਦਾ ਮੁੱਖ ਮਨੋਰਥ ਸੂਬੇ ਦੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕਰਨਾ ਅਤੇ ਸਮਾਜਿਕ ਪੱਧਰ ’ਤੇ ਜਾਗਰੂਕਤਾ ਫੈਲਾਉਣਾ ਸੀ। ਫੂਲ ਟਾਊਨ ਵਿਖੇ ਹੋਏ ਸਮਾਪਤੀ ਸਮਾਗਮ ਦੌਰਾਨ ਇਕ ਵਿਸ਼ਾਲ ਜਨ ਸਮੂਹ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਅਨਿਲ ਸਰੀਨ, ਚਰਨਜੀਤ ਸਿੰਘ ਬਰਾੜ ਅਤੇ ਗੁਰਪ੍ਰੀਤ ਸਿੰਘ ਮਲੂਕਾ ਨੇ ਸਾਂਝੇ ਤੌਰ ’ਤੇ ਆਖਿਆ ਕਿ ਇਹ ਯਾਤਰਾ ਕਿਸੇ ਸਿਆਸੀ ਵਿਰੋਧ ਲਈ ਨਹੀਂ, ਸਗੋਂ ਪੰਜਾਬ ਦੇ ਸੁਨਹਿਰੀ ਭਵਿੱਖ ਅਤੇ ਨੌਜਵਾਨੀ ਨੂੰ ਸੰਭਾਲਣ ਲਈ ਚਲਾਈ ਗਈ ਇੱਕ ਸਮਾਜਿਕ ਮੁਹਿੰਮ ਹੈ। ਆਪਣੇ ਸੰਬੋਧਨ ਵਿੱਚ ਅਨਿਲ ਸਰੀਨ ਨੇ ਕਿਹਾ, ਨਸ਼ਾ ਅੱਜ ਪੰਜਾਬ ਦੀ ਸਭ ਤੋਂ ਵੱਡੀ ਸਮਾਜਿਕ ਚੁਣੌਤੀ ਹੈ। ਇਸ ਬੁਰਾਈ ਦਾ ਖਾਤਮਾ ਸਿਰਫ਼ ਸਰਕਾਰਾਂ ਦੇ ਭਰੋਸੇ ਨਹੀਂ ਕੀਤਾ ਜਾ ਸਕਦਾ, ਸਗੋਂ ਇਸ ਲਈ ਹਰ ਰਾਜਨੀਤਿਕ ਧਿਰ, ਸਮਾਜਿਕ ਸੰਸਥਾ ਅਤੇ ਆਮ ਸ਼ਹਿਰੀ ਨੂੰ ਇਕਜੁੱਟ ਹੋਣਾ ਪਵੇਗਾ । ਭਾਜਪਾ ਦਾ ਮਕਸਦ ਸੂਬੇ ’ਚ ਇਕ ਅਜਿਹਾ ਮਾਹੌਲ ਸਿਰਜਣਾ ਹੈ ਜਿੱਥੇ ਖੇਡਾਂ ਅਤੇ ਰੁਜ਼ਗਾਰ ਰਾਹੀਂ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦਿੱਤੀ ਜਾ ਸਕੇ। ਸਾਬਕਾ ਆਈ.ਏ.ਐਸ. ਪਰਮਪਾਲ ਕੌਰ ਮਲੂਕਾ ਨੇ ਪ੍ਰਸ਼ਾਸਨਿਕ ਤਜਰਬੇ ਦੇ ਹਵਾਲੇ ਨਾਲ ਕਿਹਾ ਕਿ ਨਸ਼ਾ ਮੁਕਤੀ ਲਈ ਮੁੜ-ਵਸੇਬਾ ਅਤੇ ਜਾਗਰੂਕਤਾ ਸਭ ਤੋਂ ਅਹਿਮ ਪਹਿਲੂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਸਥਾਨਕ ਪੱਧਰ ’ਤੇ ਪੁਲਿਸ-ਪ੍ਰਸ਼ਾਸਨ ਦੇ ਸਹਿਯੋਗ ਨਾਲ ਅਸੀਂ ਪੰਜਾਬ ਨੂੰ ਮੁੜ ’ਰੰਗਲਾ ਪੰਜਾਬ’ ਬਣਾਉਣ ਵਿੱਚ ਅਹਿਮ ਯੋਗਦਾਨ ਪਾ ਸਕਦੇ ਹਾਂ। ਪਾਰਟੀ ਆਗੂ ਚਰਨਜੀਤ ਸਿੰਘ ਬਰਾੜ , ਗੁਰਤੇਜ ਸਿੰਘ ਰਾਣਾ ਨੇ ਆਖਿਆ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਪਵਿੱਤਰ ਧਰਤੀ ਤੋਂ ਮਿਲੇ ਅਸੀਰਵਾਦ ਨਾਲ ਇਹ ਮਿਸ਼ਨ ਘਰ-ਘਰ ਤੱਕ ਪਹੁੰਚਿਆ ਹੈ। ਸਮਾਗਮ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਕਿਸੇ ਵੀ ਤਰ੍ਹਾਂ ਦੀ ਤਲਖ਼ੀ ਤੋਂ ਗੁਰੇਜ਼ ਕਰਦਿਆਂ ਇਹ ਗੱਲ ਸਪੱਸ਼ਟ ਕੀਤੀ ਕਿ ਨਸ਼ੇ ਦੀ ਸਮੱਸਿਆ ਰਾਜਨੀਤੀ ਤੋਂ ਉੱਪਰ ਹੈ। ਚਾਹੇ ਪੰਜਾਬ ਸਰਕਾਰ ਆਪਣੇ ਪੱਧਰ ’ਤੇ ਯਤਨ ਕਰ ਰਹੀ ਹੈ, ਪਰ ਭਾਜਪਾ ਕੇਂਦਰ ਅਤੇ ਰਾਜ ਵਿਚਕਾਰ ਇੱਕ ਮਜ਼ਬੂਤ ਪੁਲ ਬਣ ਕੇ ਇਸ ਕੋਸ਼ਿਸ਼ ਨੂੰ ਹੋਰ ਬਲ ਦੇਣਾ ਚਾਹੁੰਦੀ ਹੈ। ਇਹ ਯਾਤਰਾ ਫੂਲ ਟਾਊਨ ਵਿਖੇ ਸਥਾਨਕ ਲੋਕਾਂ ਵੱਲੋਂ ਦਿੱਤੇ ਗਏ ਭਰਵੇਂ ਹੁੰਗਾਰੇ ਨਾਲ ਸਮਾਪਤ ਹੋਈ। ਇਸ ਮੌਕੇ ਵੱਡੀ ਗਿਣਤੀ ਵਿਚ ਸਿਆਸੀ ਆਗੂਆਂ ਤੋਂ ਇਲਾਵਾ ਨੌਜਵਾਨ, ਔਰਤਾਂ ਤੇ ਬਜ਼ੁਰਗ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਮਰਹੂਮ ਸੁਰਜੀਤ ਸਿੰਘ ਗਿੱਲ ਨਮਿੱਤ ਸ਼ਰਧਾਂਜਲੀ ਸਮਾਗਮ ਵੱਖ - ਵੱਖ ਸ਼ਖ਼ਸੀਅਤਾਂ ਨੇ ਦਿੱਤੀ ਸ਼ਰਧਾਂਜਲੀ ਅਗਲੀ ਖ਼ਬਰ ਨਸ਼ਾ ਮੁਕਤ ਪੰਜਾਬ ਯਾਤਰਾ ਦਾ ਘੁੱਦਾ ਪੁੱਜਣ ’ਤੇ ਭਰਵਾਂ ਸਵਾਗਤ ਵੱਡੀ ਗਿਣਤੀ ਵਿਚ ਗੱਡੀਆਂ ਦੇ ਕਾਫ਼ਲੇ ਨਾਲ ਪੁੱਜੇ ਭਾਜਪਾ ਆ...
Ad Position 24