23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਭੁੱਚੋ ਮੰਡੀ ਦੇ ਵਾਲਮੀਕਿ ਮੁਹੱਲੇ ਪਹੁੰਚੇ ਭਾਜਪਾ ਆਗੂ

ਭੁੱਚੋ ਮੰਡੀ, 22 ਸਤੰਬਰ (ਬਿੱਕਰ ਸਿੰਘ ਸਿੱਧੂ)-ਨਸ਼ੇ ਵਿਰੁੱਧ ਭਾਜਪਾ ਵਲੋਂ ਚਲਾਈ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਤਹਿਤ ਭਾਜਪਾ ਆਗੂਆਂ ਨੇ ਮੰਡੀ ਦੇ ਵਾਰਡ ਨੰਬਰ-5 ਸਥਿਤ ਵਾਲਮੀਕਿ ਮੁਹੱਲੇ ਦਾ ਦੌਰਾ ਕੀਤਾ ਅਤੇ ਨਸ਼ੇ ਕਾਰਨ ਜਾਨਾਂ ਗੁਆ ਚੁੱਕੇ ਨੌਜਵਾਨਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਹਮਦਰਦੀ ਪ੍ਰਗਟ ਕੀਤੀ। ਇਸ ਮੌਕੇ ਹਰਿਆਣਾ ਤੋਂ ਭਾਜਪਾ ਦੇ ਰਾਜ ਸਭਾ ਮੈਂਬਰ ਸੁਭਾਸ਼ ਬਰਾਲਾ, ਪੰਜਾਬ ਭਾਜਪਾ ਜਨਰਲ ਸਕੱਤਰ ਅਨਿਲ ਸਰੀਨ, ਸੀ: ਭਾਜਪਾ ਆਗੂ ਦਿਆਲ ਸੋਢੀ, ਜ਼ਿਲ੍ਹਾ ਭਾਜਪਾ ਪ੍ਰਧਾਨ ਸਰੂਪ ਸਿੰਗਲਾ, ਪ੍ਰਦੇਸ਼ ਕਾਰਜਕਾਰਨੀ ਮੈਂਬਰ ਵਿਨੋਦ ਬਿੰਟਾ, ਮੰਡਲ ਭੁੱਚੋ ਪ੍ਰਧਾਨ ਵਿਸ਼ਾਲ ਮਹੇਸ਼ਵਰੀ, ਜ਼ਿਲ੍ਹਾ ਮੀਤ ਪ੍ਰਧਾਨ ਰਾਜੀਵ ਟੀਨੂ, ਅਸ਼ੋਕ ਬਾਲਿਆਂਵਾਲੀ, ਡਾ: ਕੁਲਰਾਜ ਸਿੰਘ, ਗੁਰਬਿੰਦਰ ਭਗਤਾ, ਗੁਰਜੀਤ ਮਾਨ, ਦਰਸ਼ਨ ਕੁਮਾਰ ਸਮੇਤ ਹੋਰ ਆਗੂ ਮੌਜੂਦ ਸਨ।

Ad Position 21
No active advertisement
ਅਜੀਤ ਡੈਸਕ 23-09-2026
ਭੁੱਚੋ ਮੰਡੀ, 22 ਸਤੰਬਰ (ਬਿੱਕਰ ਸਿੰਘ ਸਿੱਧੂ)-ਨਸ਼ੇ ਵਿਰੁੱਧ ਭਾਜਪਾ ਵਲੋਂ ਚਲਾਈ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਤਹਿਤ ਭਾਜਪਾ ਆਗੂਆਂ ਨੇ ਮੰਡੀ ਦੇ ਵਾਰਡ ਨੰਬਰ-5 ਸਥਿਤ ਵਾਲਮੀਕਿ ਮੁਹੱਲੇ ਦਾ ਦੌਰਾ ਕੀਤਾ ਅਤੇ ਨਸ਼ੇ ਕਾਰਨ ਜਾਨਾਂ ਗੁਆ ਚੁੱਕੇ ਨੌਜਵਾਨਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਹਮਦਰਦੀ ਪ੍ਰਗਟ ਕੀਤੀ। ਇਸ ਮੌਕੇ ਹਰਿਆਣਾ ਤੋਂ ਭਾਜਪਾ ਦੇ ਰਾਜ ਸਭਾ ਮੈਂਬਰ ਸੁਭਾਸ਼ ਬਰਾਲਾ, ਪੰਜਾਬ ਭਾਜਪਾ ਜਨਰਲ ਸਕੱਤਰ ਅਨਿਲ ਸਰੀਨ, ਸੀ: ਭਾਜਪਾ ਆਗੂ ਦਿਆਲ ਸੋਢੀ, ਜ਼ਿਲ੍ਹਾ ਭਾਜਪਾ ਪ੍ਰਧਾਨ ਸਰੂਪ ਸਿੰਗਲਾ, ਪ੍ਰਦੇਸ਼ ਕਾਰਜਕਾਰਨੀ ਮੈਂਬਰ ਵਿਨੋਦ ਬਿੰਟਾ, ਮੰਡਲ ਭੁੱਚੋ ਪ੍ਰਧਾਨ ਵਿਸ਼ਾਲ ਮਹੇਸ਼ਵਰੀ, ਜ਼ਿਲ੍ਹਾ ਮੀਤ ਪ੍ਰਧਾਨ ਰਾਜੀਵ ਟੀਨੂ, ਅਸ਼ੋਕ ਬਾਲਿਆਂਵਾਲੀ, ਡਾ: ਕੁਲਰਾਜ ਸਿੰਘ, ਗੁਰਬਿੰਦਰ ਭਗਤਾ, ਗੁਰਜੀਤ ਮਾਨ, ਦਰਸ਼ਨ ਕੁਮਾਰ ਸਮੇਤ ਹੋਰ ਆਗੂ ਮੌਜੂਦ ਸਨ। ਮੀਡੀਆ ਨਾਲ ਗੱਲਬਾਤ ਕਰਦਿਆਂ ਸੁਭਾਸ਼ ਬਰਾਲਾ ਨੇ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਰੀਬ ਸਾਢੇ ਚਾਰ ਸਾਲ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨਾਲ ਨਸ਼ਾ ਖ਼ਤਮ ਕਰਨ ਦੇ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਉਨ੍ਹਾਂ ਅਨੁਸਾਰ ਅੱਜ ਵੀ ਪੰਜਾਬ ਵਿਚ ਨਸ਼ੇ ਦੀ ਸਮੱਸਿਆ ਗੰਭੀਰ ਬਣੀ ਹੋਈ ਹੈ। ਬਰਾਲਾ ਨੇ ਕਿਹਾ ਕਿ ਭੁੱਚੋ ਮੰਡੀ ਦੇ ਜਿਸ ਮੁਹੱਲੇ ਵਿਚ ਭਾਜਪਾ ਆਗੂ ਪਹੁੰਚੇ ਹਨ, ਉੱਥੇ ਪਿਛਲੇ ਕੁਝ ਸਮੇਂ ਦੌਰਾਨ ਨਸ਼ੇ ਕਾਰਨ ਛੇ ਨੌਜਵਾਨਾਂ ਦੀ ਮੌਤ ਹੋਣ ਦੀ ਗੱਲ ਸਾਹਮਣੇ ਆਈ ਹੈ। ਪੀੜਤ ਪਰਿਵਾਰਾਂ ਦੇ ਮੈਂਬਰਾਂ ਨੇ ਭਾਜਪਾ ਆਗੂਆਂ ਨੂੰ ਦੱਸਿਆ ਕਿ ਭੁੱਚੋ ਮੰਡੀ ਰੇਲਵੇ ਸਟੇਸ਼ਨ ਦੇ ਆਸ-ਪਾਸ ਵੱਡੀ ਗਿਣਤੀ ਵਿਚ ਨੌਜਵਾਨ ਉੱਥੇ ਬੈਠੇ ਰਹਿੰਦੇ ਹਨ, ਨਸ਼ਾ ਕਰਦੇ ਹਨ। ਪਰਿਵਾਰਾਂ ਨੇ ਦੱਸਿਆ ਕਿ ਨਸ਼ੇ ਦੀ ਲੱਤ ਕਾਰਨ ਕੁਝ ਨੌਜਵਾਨ ਆਪਣੇ ਘਰਾਂ ਦਾ ਸਾਮਾਨ ਤੱਕ ਵੇਚ ਰਹੇ ਹਨ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਨਸ਼ੇ ਦੀ ਪੂਰਤੀ ਲਈ ਕੁਝ ਨਸ਼ੇੜੀ ਲੋਕਾਂ ਨਾਲ ਲੁੱਟ-ਖੋਹ ਅਤੇ ਖੋਹ-ਝੱਪਟ ਵਰਗੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਰਹੇ ਹਨ। ਉਨ੍ਹਾਂ ਪ੍ਰਸ਼ਾਸਨ ਤੋਂ ਰੇਲਵੇ ਸਟੇਸ਼ਨ ਅਤੇ ਹੋਰ ਸੰਵੇਦਨਸ਼ੀਲ ਥਾਵਾਂ ’ਤੇ ਸਖ਼ਤ ਨਿਗਰਾਨੀ ਅਤੇ ਕਾਰਵਾਈ ਦੀ ਮੰਗ ਕੀਤੀ।
Ad Position 22
No active advertisement
ਪਿਛਲੀ ਖ਼ਬਰ ਅੰਤਰਰਾਸ਼ਟਰੀ ਹਾਕੀ ਖਿਡਾਰਨ ਸੁਖਬੀਰ ਕੌਰ ਨੇ ਕੀਤਾ ਇਲਾਕੇ ਦਾ ਨਾਮ ਰੌਸ਼ਨ- ਚੇਅਰਮੈਨ ਮਾਨ ਅਗਲੀ ਖ਼ਬਰ ਮਰਹੂਮ ਸੁਰਜੀਤ ਸਿੰਘ ਗਿੱਲ ਨਮਿੱਤ ਸ਼ਰਧਾਂਜਲੀ ਸਮਾਗਮ ਵੱਖ - ਵੱਖ ਸ਼ਖ਼ਸੀਅਤਾਂ ਨੇ ਦਿੱਤੀ ਸ਼ਰਧਾਂਜਲੀ
Ad Position 24