23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਅੰਤਰਰਾਸ਼ਟਰੀ ਹਾਕੀ ਖਿਡਾਰਨ ਸੁਖਬੀਰ ਕੌਰ ਨੇ ਕੀਤਾ ਇਲਾਕੇ ਦਾ ਨਾਮ ਰੌਸ਼ਨ- ਚੇਅਰਮੈਨ ਮਾਨ

ਭਾਈਰੂਪਾ, 22 ਸਤੰਬਰ (ਵਰਿੰਦਰ ਲੱਕੀ)- ਏਸ਼ੀਅਨ ਜੂਨੀਅਰ ਵੂਮੈਨ ਹਾਕੀ ਚੈਂਪੀਅਨਸ਼ਿਪ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੀ ਹਲਕਾ ਰਾਮਪੁਰਾ ਫੂਲ ਦੇ ਕਸਬਾ ਭਾਈਰੂਪਾ ਦੀ ਅੰਤਰਰਾਸ਼ਟਰੀ ਹਾਕੀ ਖਿਡਾਰਨ ਸੁਖਬੀਰ ਕੌਰ ਭਾਈਰੂਪਾ ਦਾ ਅੱਜ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਚੇਅਰਮੈਨ ਮਾਰਕਫੈੱਡ ਪੰਜਾਬ ਇੰਦਰਜੀਤ ਸਿੰਘ ਮਾਨ ਵਲੋਂ ਸਨਮਾਨ ਕੀਤਾ ਗਿਆ ਅਤੇ ਉਨ੍ਹਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ ਗਈ। ਇਸ ਮੌਕੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਨੇ ਕਿਹਾ ਕਿ ਸੁਖਬੀਰ ਕੌਰ ਭਾਈਰੂਪਾ ਨੇ ਆਪਣੀ ਮਿਹਨਤ, ਲਗਨ ਅਤੇ ਖੇਡ ਪ੍ਰਤੀ ਸਮਰਪਣ ਸਦਕਾ ਨਾ ਸਿਰਫ਼ ਆਪਣੇ ਮਾਪਿਆਂ ਅਤੇ ਪਿੰਡ ਦਾ ਨਾਮ ਰੌਸ਼ਨ ਕੀਤਾ ਹੈ, ਸਗੋਂ ਪੰਜਾਬ ਅਤੇ ਪੂਰੇ ਭਾਰਤ ਦਾ ਮਾਣ ਵੀ ਵਧਾਇਆ ਹੈ ।

Ad Position 21
No active advertisement
ਅਜੀਤ ਡੈਸਕ 23-09-2026
ਭਾਈਰੂਪਾ, 22 ਸਤੰਬਰ (ਵਰਿੰਦਰ ਲੱਕੀ)- ਏਸ਼ੀਅਨ ਜੂਨੀਅਰ ਵੂਮੈਨ ਹਾਕੀ ਚੈਂਪੀਅਨਸ਼ਿਪ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੀ ਹਲਕਾ ਰਾਮਪੁਰਾ ਫੂਲ ਦੇ ਕਸਬਾ ਭਾਈਰੂਪਾ ਦੀ ਅੰਤਰਰਾਸ਼ਟਰੀ ਹਾਕੀ ਖਿਡਾਰਨ ਸੁਖਬੀਰ ਕੌਰ ਭਾਈਰੂਪਾ ਦਾ ਅੱਜ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਚੇਅਰਮੈਨ ਮਾਰਕਫੈੱਡ ਪੰਜਾਬ ਇੰਦਰਜੀਤ ਸਿੰਘ ਮਾਨ ਵਲੋਂ ਸਨਮਾਨ ਕੀਤਾ ਗਿਆ ਅਤੇ ਉਨ੍ਹਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ ਗਈ। ਇਸ ਮੌਕੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਨੇ ਕਿਹਾ ਕਿ ਸੁਖਬੀਰ ਕੌਰ ਭਾਈਰੂਪਾ ਨੇ ਆਪਣੀ ਮਿਹਨਤ, ਲਗਨ ਅਤੇ ਖੇਡ ਪ੍ਰਤੀ ਸਮਰਪਣ ਸਦਕਾ ਨਾ ਸਿਰਫ਼ ਆਪਣੇ ਮਾਪਿਆਂ ਅਤੇ ਪਿੰਡ ਦਾ ਨਾਮ ਰੌਸ਼ਨ ਕੀਤਾ ਹੈ, ਸਗੋਂ ਪੰਜਾਬ ਅਤੇ ਪੂਰੇ ਭਾਰਤ ਦਾ ਮਾਣ ਵੀ ਵਧਾਇਆ ਹੈ । ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਪੱਧਰ ’ਤੇ ਦੇਸ਼ ਦੀ ਨੁਮਾਇੰਦਗੀ ਕਰਨਾ ਆਪਣੇ ਆਪ ਵਿਚ ਮਾਣ ਵਾਲੀ ਗੱਲ ਹੈ ਅਤੇ ਸੁਖਬੀਰ ਕੌਰ ਦੀ ਇਹ ਪ੍ਰਾਪਤੀ ਇਲਾਕੇ ਦੇ ਨੌਜਵਾਨਾਂ ਲਈ ਪ੍ਰੇਰਣਾ ਦਾ ਸਰੋਤ ਹੈ। ਚੇਅਰਮੈਨ ਮਾਨ ਨੇ ਕਿਹਾ ਕਿ ਅੱਜ ਦੇ ਨੌਜਵਾਨਾਂ ਨੂੰ ਸੁਖਬੀਰ ਕੌਰ ਦੀ ਮਿਹਨਤ ਅਤੇ ਲਗਨ ਤੋਂ ਪ੍ਰੇਰਨਾ ਲੈ ਕੇ ਖੇਡਾਂ ਸਮੇਤ ਹਰ ਖੇਤਰ ਵਿਚ ਅੱਗੇ ਵਧਣ ਲਈ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਨੇ ਹਮੇਸ਼ਾ ਦੇਸ਼ ਨੂੰ ਕੌਮਾਂਤਰੀ ਪੱਧਰ ਦੇ ਖਿਡਾਰੀ ਦਿੱਤੇ ਹਨ ਅਤੇ ਸੂਬੇ ਦੇ ਨੌਜਵਾਨਾਂ ਵਿਚ ਪ੍ਰਤਿਭਾ ਦੀ ਕੋਈ ਘਾਟ ਨਹੀਂ ਹੈ। ਲੋੜ ਹੈ ਤਾਂ ਸਿਰਫ਼ ਉਸ ਪ੍ਰਤਿਭਾ ਨੂੰ ਸਹੀ ਮੌਕੇ ਅਤੇ ਹੌਂਸਲਾ ਦੇਣ ਦੀ। ਇਸ ਮੌਕੇ ਚੇਅਰਮੈਨ ਬੂਟਾ ਸਿੰਘ ਜਲਾਲ, ਬਲਾਕ ਪ੍ਰਧਾਨ ਸ਼ਗਨਪ੍ਰੀਤ ਕੌਰ, ਕੌਂਸਲਰ ਗੁਰਤੇਜ ਸਿੰਘ, ਕੌਂਸਲਰ ਜਸਪ੍ਰੀਤ ਸਿੰਘ ਜੱਸਾ, ਗੁਰਚਰਨ ਸਿੰਘ ਫੌਜੀ, ਜਸਵੀਰ ਸਿੰਘ ਕਿੰਗਰਾ, ਪਾਲਾ ਸਿੰਘ, ਤਰਸੇਮ ਸਿੰਘ ਸੇਮਾ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਈ ਘਨੱਈਆ ਦੀ ਮਿੱਠੀ ਯਾਦ ਨੂੰ ਸਮਰਪਿਤ ਮਾਨਵਤਾ ਦਿਵਸ ਮਨਾਇਆ ਅਗਲੀ ਖ਼ਬਰ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਭੁੱਚੋ ਮੰਡੀ ਦੇ ਵਾਲਮੀਕਿ ਮੁਹੱਲੇ ਪਹੁੰਚੇ ਭਾਜਪਾ ਆਗੂ
Ad Position 24