23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਡੀ ਸੀ ਨੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਜਾਗਰੂਕ ਵੈਨਾਂ ਕੀਤੀਆਂ ਰਵਾਨਾ

ਬਠਿੰਡਾ, 22 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਰਾਜੇਸ਼ ਧੀਮਾਨ, ਡਿਪਟੀ ਕਮਿਸ਼ਨਰ ਬਠਿੰਡਾ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਠਿੰਡਾ ਵਲੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ 3 ਮੋਬਾਈਲ ਵੈਨਾਂ ਨੂੰ ਹਰੀ ਝੰਡੀ ਦੇ ਕੇ ਜ਼ਿਲ੍ਹੇ ਦੇ ਪਿੰਡਾਂ ਵੱਲ ਰਵਾਨਾ ਕੀਤਾ ਗਿਆ। ਇਹ ਵੈਨਾਂ ਆਉਣ ਵਾਲੇ ਦਿਨਾਂ ਦੌਰਾਨ ਜ਼ਿਲ੍ਹੇ ਦੇ ਹਰੇਕ ਪਿੰਡ ਵਿਚ ਪਹੁੰਚ ਕੇ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸ ਦੇ ਸੁਚੱਜੇ ਨਿਪਟਾਰੇ ਬਾਰੇ ਕਿਸਾਨ ਵੀਰਾਂ ਨੂੰ ਪ੍ਰੇਰਿਤ ਕਰਨਗੀਆਂ।

Ad Position 21
No active advertisement
ਅਜੀਤ ਡੈਸਕ 23-09-2026
ਬਠਿੰਡਾ, 22 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਰਾਜੇਸ਼ ਧੀਮਾਨ, ਡਿਪਟੀ ਕਮਿਸ਼ਨਰ ਬਠਿੰਡਾ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਠਿੰਡਾ ਵਲੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ 3 ਮੋਬਾਈਲ ਵੈਨਾਂ ਨੂੰ ਹਰੀ ਝੰਡੀ ਦੇ ਕੇ ਜ਼ਿਲ੍ਹੇ ਦੇ ਪਿੰਡਾਂ ਵੱਲ ਰਵਾਨਾ ਕੀਤਾ ਗਿਆ। ਇਹ ਵੈਨਾਂ ਆਉਣ ਵਾਲੇ ਦਿਨਾਂ ਦੌਰਾਨ ਜ਼ਿਲ੍ਹੇ ਦੇ ਹਰੇਕ ਪਿੰਡ ਵਿਚ ਪਹੁੰਚ ਕੇ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸ ਦੇ ਸੁਚੱਜੇ ਨਿਪਟਾਰੇ ਬਾਰੇ ਕਿਸਾਨ ਵੀਰਾਂ ਨੂੰ ਪ੍ਰੇਰਿਤ ਕਰਨਗੀਆਂ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣਾ ਨਾ ਸਿਰਫ਼ ਵਾਤਾਵਰਣ ਲਈ ਹਾਨੀਕਾਰਕ ਹੈ, ਸਗੋਂ ਇਸ ਨਾਲ ਧਰਤੀ ਦੀ ਉਪਜਾਊ ਸ਼ਕਤੀ ਅਤੇ ਲੋਕਾਂ ਦੀ ਸਿਹਤ ਤ ੇ ਵੀ ਮਾੜਾ ਅਸਰ ਪੈਂਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵਲੋਂ ਸਬਸਿਡੀ ਤੇ ਮੁਹੱਈਆ ਕਰਵਾਈ ਜਾ ਰਹੀ ਸੀ.ਆਰ.ਐਮ. ਖੇਤੀ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਪਰਾਲੀ ਦਾ ਖੇਤਾਂ ਵਿਚ ਹੀ ਪ੍ਰਬੰਧਨ ਕਰਨ, ਤਾਂ ਜੋ ਬਠਿੰਡਾ ਜ਼ਿਲ੍ਹੇ ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ਤੋਂ ਪੂਰੀ ਤਰ੍ਹਾਂ ਮੁਕਤ ਬਣਾਇਆ ਜਾ ਸਕੇ। ਇਸ ਮੌਕੇ ਡਾ. ਹਰਪ੍ਰੀਤਪਾਲ ਕੌਰ, ਮੁੱਖ ਖੇਤੀਬਾੜੀ ਅਫ਼ਸਰ, ਬਠਿੰਡਾ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ। ਪਰਾਲੀ ਸਾੜਨ ਨਾਲ ਜ਼ਮੀਨ ਵਿਚ ਮੌਜੂਦ ਮਿੱਤਰ ਕੀੜੇ-ਮਕੌੜੇ ਅਤੇ ਲੋੜੀਂਦੇ ਪੌਸ਼ਟਿਕ ਤੱਤ ਵੀ ਨਸ਼ਟ ਹੋ ਜਾਂਦੇ ਹਨ, ਜਿਸ ਦਾ ਸਿੱਧਾ ਅਸਰ ਜ਼ਮੀਨ ਦੀ ਉਪਜਾਊ ਸ਼ਕਤੀ ਤੇ ਪੈਂਦਾ ਹੈ।
Ad Position 22
No active advertisement
ਪਿਛਲੀ ਖ਼ਬਰ ਪ੍ਰੇਮ ਕੁਮਾਰ ਗੋਗੀ ਨੰਬਰਦਾਰ ਨੂੰ ਸਦਮਾ, ਪਤਨੀ ਦਾ ਦਿਹਾਂਤ ਅਗਲੀ ਖ਼ਬਰ ਭਾਈ ਘਨੱਈਆ ਦੀ ਮਿੱਠੀ ਯਾਦ ਨੂੰ ਸਮਰਪਿਤ ਮਾਨਵਤਾ ਦਿਵਸ ਮਨਾਇਆ
Ad Position 24