23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਮਿੱਡੂ ਮੱਲ ਸਟਰੀਟ ’ਚ ਨਿਗਮ ਵਲੋਂ ਦੁਕਾਨਾਂ ਦੇ ਬਾਹਰ ਨਾਜਾਇਜ਼ ਕਬਜ਼ਿਆਂ ’ਤੇ ਕਾਰਵਾਈ

ਬਠਿੰਡਾ, 22 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਸ਼ਹਿਰ ਦੀ ਮਿੱਡੂ ਮੱਲ ਸਟਰੀਟ ’ਚ ਦੁਕਾਨਾਂ ਦੇ ਬਾਹਰ ਬਣੇ ਥੜ੍ਹਿਆਂ ਅਤੇ ਹੋਰ ਨਾਜਾਇਜ਼ ਕਬਜ਼ੇ ਖ਼ਿਲਾਫ਼ ਨਗਰ ਨਿਗਮ ਵਲੋਂ ਕਾਰਵਾਈ ਕੀਤੀ ਗਈ। ਨਿਗਮ ਅਧਿਕਾਰੀ ਜੇ.

Ad Position 21
No active advertisement
ਅਜੀਤ ਡੈਸਕ 23-09-2026
ਬਠਿੰਡਾ, 22 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਸ਼ਹਿਰ ਦੀ ਮਿੱਡੂ ਮੱਲ ਸਟਰੀਟ ’ਚ ਦੁਕਾਨਾਂ ਦੇ ਬਾਹਰ ਬਣੇ ਥੜ੍ਹਿਆਂ ਅਤੇ ਹੋਰ ਨਾਜਾਇਜ਼ ਕਬਜ਼ੇ ਖ਼ਿਲਾਫ਼ ਨਗਰ ਨਿਗਮ ਵਲੋਂ ਕਾਰਵਾਈ ਕੀਤੀ ਗਈ। ਨਿਗਮ ਅਧਿਕਾਰੀ ਜੇ.ਸੀ.ਬੀ. ਮਸ਼ੀਨ ਲੈ ਕੇ ਮਿੱਡੂ ਮੱਲ ਸਟਰੀਟ ਵਿਚ ਪਹੁੰਚੇ, ਜਿੱਥੇ ਉਨ੍ਹਾਂ ਦੁਕਾਨਾਂ ਦੇ ਬਾਹਰ ਕਬਜ਼ੇ ਅਤੇ ਥੜ੍ਹਿਆਂ ਨੂੰ ਤੋੜਨਾ ਸ਼ੁਰੂ ਕਰ ਦਿੱਤਾ ਗਿਆ, ਪਰ ਵੱਡੀ ਗਿਣਤੀ ਦੁਕਾਨਦਾਰਾਂ ਨੇ ਇਸ ਦਾ ਵਿਰੋਧ ਕਰਦਿਆਂ ਦੁਕਾਨਾਂ ਬੰਦ ਕਰ ਦਿੱਤੀਆਂ ਅਤੇ ਆਪਣਾ ਸਾਮਾਨ ਅੰਦਰ ਕਰਨਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਬਾਜ਼ਾਰ ਵਿਚ ਕੁਝ ਸਮੇਂ ਲਈ ਤਣਾਅ ਵਾਲਾ ਮਾਹੌਲ ਬਣ ਗਿਆ। ਦੁਕਾਨਦਾਰਾਂ ਦਾ ਕਹਿਣਾ ਸੀ, ਕਿ ਜੇਕਰ ਨਿਗਮ ਦੁਕਾਨਾਂ ਦੇ ਬਾਹਰ ਬਣੇ ਥੜ੍ਹਿਆਂ ਨੂੰ ਹਟਾਉਂਦਾ ਹੈ, ਤਾਂ ਇਸ ਨਾਲ ਉਨ੍ਹਾਂ ਦੇ ਕਾਰੋਬਾਰ ’ਤੇ ਸਿੱਧਾ ਅਸਰ ਪਵੇਗਾ। ਦੁਕਾਨਦਾਰਾਂ ਨੇ ਇਹ ਵੀ ਕਿਹਾ ਕਿ ਮਿੱਡੂ ਮੱਲ ਸਟਰੀਟ ’ਚ ਕਈ ਦੁਕਾਨਾਂ ਦਾ ਫ਼ਰਸ਼ ਸੜਕ ਦੇ ਪੱਧਰ ਨਾਲੋਂ ਕਾਫ਼ੀ ਉੱਚਾ ਹੈ। ਅਜਿਹੀ ਸਥਿਤੀ ਵਿਚ ਦੁਕਾਨਾਂ ਦੇ ਸਾਹਮਣੇ ਬਣੇ ਥੜ੍ਹੇ ਗਾਹਕਾਂ ਨੂੰ ਦੁਕਾਨ ਅੰਦਰ ਆਉਣ ਲਈ ਸਹੂਲਤ ਦਿੰਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਇਹ ਥੜ੍ਹੇ ਪੂਰੀ ਤਰਾਂ ਹਟਾ ਦਿੱਤੇ ਗਏ ਤਾਂ ਗਾਹਕਾਂ ਨੂੰ ਦੁਕਾਨਾਂ ਵਿਚ ਦਾਖ਼ਲ ਹੋਣ ਵਿਚ ਮੁਸ਼ਕਿਲ ਆ ਸਕਦੀ ਹੈ ਅਤੇ ਇਸ ਦਾ ਅਸਰ ਉਨ੍ਹਾਂ ਦੇ ਕਾਰੋਬਾਰ ’ਤੇ ਪਵੇਗਾ। ਦੁਕਾਨਦਾਰਾਂ ਨੇ ਨਿਗਮ ਅਧਿਕਾਰੀਆਂ ਨੂੰ ਸਵਾਲ ਕੀਤਾ ਕਿ ਜੇਕਰ ਉਨ੍ਹਾਂ ਦੀਆਂ ਦੁਕਾਨਾਂ ਦੇ ਨਕਸ਼ੇ ਨਗਰ ਨਿਗਮ ਵਲੋਂ ਪਾਸ ਕੀਤੇ ਗਏ ਹਨ ਤਾਂ ਹੁਣ ਦੁਕਾਨਾਂ ਦੇ ਸਾਹਮਣੇ ਬਣੇ ਥੜ੍ਹਿਆਂ ਵਿਰੁੱਧ ਕਾਰਵਾਈ ਕਿਸ ਆਧਾਰ ’ਤੇ ਕੀਤੀ ਜਾ ਰਹੀ ਹੈ। ਉਧਰ ਇਸ ਮਾਮਲੇ ਸਬੰਧੀ ਸਮਾਜਸੇਵੀ ਸੋਨੂੰ ਮਹੇਸ਼ਵਰੀ ਨੇ ਕਿਹਾ ਕਿ ਥੜ੍ਹੇ ਤੋੜੇ ਜਾਣ ਨਾਲ ਦੁਕਾਨਦਾਰਾਂ ਦਾ ਨੁਕਸਾਨ ਹੋਵੇਗਾ। ਉਨ੍ਹਾਂ ਕਿਹਾ ਕਿ ਜੇਕਰ ਸੜਕ ਦੀ ਚੌੜਾਈ ਵਧਾਉਣੀ ਹੈ ਤਾਂ ਦੁਕਾਨਾਂ ਦੇ ਬਾਹਰ ਲੱਗਣ ਵਾਲੇ ਅੱਡਿਆਂ ਅਤੇ ਹੋਰ ਕਬਜ਼ਿਆਂ ਵਿਰੁੱਧ ਕਾਰਵਾਈ ਕੀਤੀ ਜਾਣੀ ਬਣਦੀ ਹੈ। ਇਸ ਮਾਮਲੇ ਸਬੰਧੀ ਨਗਰ ਨਿਗਮ ਦੇ ਐਮਟੀਪੀ ਸੁਰਿੰਦਰ ਬਿੰਦਰਾ ਨੇ ਕਿਹਾ ਕਿ ਸ਼ਹਿਰ ਵਿਚ ਕਿਸੇ ਵੀ ਵਿਅਕਤੀ ਨੂੰ ਨਜਾਇਜ਼ ਕਬਜ਼ਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਮੱਲਵਾਲਾ ਬਹੁਮੰਤਵੀ ਸਹਿਕਾਰੀ ਸਭਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਆਯੋਜਿਤ ਅਗਲੀ ਖ਼ਬਰ ਪ੍ਰੇਮ ਕੁਮਾਰ ਗੋਗੀ ਨੰਬਰਦਾਰ ਨੂੰ ਸਦਮਾ, ਪਤਨੀ ਦਾ ਦਿਹਾਂਤ
Ad Position 24