22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਭਾਰਤੀ ਹਾਕੀ ਟੀਮ ਦੀ ਖਿਡਾਰਨ ਸੁਖਵੀਰ ਕੌਰ ਨੂੰ ਕਾਲਜ ਪਹੁੰਚਣ ’ਤੇ ਕੀਤਾ ਸਨਮਾਨਿਤ

ਬਠਿੰਡਾ, 22 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਡੀ. ਏ.

Ad Position 21
No active advertisement
ਅਜੀਤ ਡੈਸਕ 23-09-2026
ਬਠਿੰਡਾ, 22 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਡੀ.ਏ.ਵੀ ਕਾਲਜ, ਬਠਿੰਡਾ ਲਈ ਮਾਣ ਵਾਲੀ ਗੱਲ ਹੈ ਕਿ ਇਸ ਦੀ ਵਿਦਿਆਰਥਣ ਸੁਖਵੀਰ ਕੌਰ ਚੀਨ ਵਿਚ ਹੋਈ ਏਸ਼ੀਅਨ ਚੈਂਪੀਅਨਸ਼ਿਪ ’ਚ ਭਾਰਤੀ ਹਾਕੀ ਟੀਮ ਦਾ ਹਿੱਸਾ ਬਣ ਕੇ ਸੋਨ ਤਗਮਾ ਜਿੱਤ ਕੇ ਕਾਲਜ ਵਾਪਸ ਆਈ। ਸੁਖਵੀਰ ਕੌਰ ਦੀ ਇਸ ਪ੍ਰਾਪਤੀ ਨੇ ਉਸਦੇ ਮਾਪਿਆਂ ਅਤੇ ਸੰਸਥਾ ਲਈ ਮਾਣ ਵਧਾਇਆ ਹੈ। ਕਾਲਜ ਪਹੁੰਚਣ ’ਤੇ, ਪੂਰੇ ਸਟਾਫ਼ ਨੇ ਸੁਖਵੀਰ ਕੌਰ ਦਾ ਬਹੁਤ ਧੂਮਧਾਮ ਨਾਲ ਸਵਾਗਤ ਕੀਤਾ। ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਉਸਨੂੰ ਵਧਾਈ ਦਿੱਤੀ। ਕਾਲਜ ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ਇਸ ਪ੍ਰਤਿਭਾਸ਼ਾਲੀ ਵਿਦਿਆਰਥਣ ਨੂੰ ਉਸਦੀ ਸ਼ਾਨਦਾਰ ਪ੍ਰਾਪਤੀ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ: ਕੁਲਦੀਪ ਸਿੰਘ, ਪ੍ਰੋ: ਨਿਰਮਲ ਸਿੰਘ, ਪ੍ਰੋ: ਅਜੇ ਵਾਲੀਆ, ਪ੍ਰੋ: ਲਵਪ੍ਰੀਤ ਕੌਰ ਅਤੇ ਹਾਕੀ ਕੋਚ ਰਾਜਵੰਤ ਸਿੰਘ ਦੀ ਵਿਦਿਆਰਥੀਆਂ ਨੂੰ ਸਹੀ ਮਾਰਗਦਰਸ਼ਨ ਪ੍ਰਦਾਨ ਕਰਨ ਲਈ ਪ੍ਰਸੰਸਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਟਰੈਵਲ ਏਜੰਟ ਦਾ ਲਾਇਸੰਸ ਰੱਦ : ਜ਼ਿਲ੍ਹਾ ਮੈਜਿਸਟਰੇਟ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਪੋਰਟਸ ਕਲੱਬ ਕਰਵਾਏਗਾ ਚਾਰ ਰੋਜ਼ਾ ਫੁੱਟਬਾਲ ਟੂਰਨਾਮੈਂਟ
Ad Position 24