ਨਸ਼ਾ ਤਸਕਰਾਂ ਖ਼ਿਲਾਫ਼ ਬਠਿੰਡਾ ਪੁਲਿਸ ਦੀ ਵੱਡੀ ਤਲਾਸ਼ੀ ਮੁਹਿੰਮ 38 ਸ਼ੱਕੀ ਵਿਅਕਤੀ ਲਏ ਪੁਲਿਸ ਹਿਰਾਸਤ ‘ ਚ
ਭੁੱਚੋ ਮੰਡੀ, 23 ਸਤੰਬਰ (ਬਿੱਕਰ ਸਿੰਘ ਸਿੱਧੂ)- ਉੱਚ ਅਧਿਕਾਰੀਆਂ ਦੀ ਅਗਵਾਈ ਵਿਚ ਪੰਜਾਬ ਪੁਲਿਸ ਵੱਲੋਂ ਪਿੰਡ ਬੁਰਜ ਕਾਹਨ ਸਿੰਘ ਵਾਲਾ ਵਿਖੇ ਤਲਾਸ਼ੀ ਅਭਿਆਨ ਚਲਾਇਆ ਗਿਆ। ਇਸ ਵਿਸ਼ੇਸ਼ ਮੁਹਿੰਮ ਦੀ ਅਗਵਾਈ ਏ.
ਪ
ਪਿੰਡ ਬੁਰਜ ਕਾਹਨ ਸਿੰਘ ਵਾਲਾ ਵਿਖੇ ਨਸ਼ੇ ਦੀ ਰੋਕਥਾਮ ਲਈ ਤਲਾਸ਼ੀ ਅਭਿਆਨ ਦੌਰਾਨ ਪੁਲਿਸ ਦੇ ਜਵਾਨਾਂ ਨੂੰ ਹਦਾਇਤਾਂ ਦਿੰਦੇ ਹੋਏ ਏ.ਡੀ.ਜੀ.ਪੀ.ਜਤਿੰਦਰ ਜੈਨ । ਤਸਵੀਰ: ਬਿੱਕਰ ਸਿੰਘ ਸਿੱਧੂ
24-09-2026
ਭੁੱਚੋ ਮੰਡੀ, 23 ਸਤੰਬਰ (ਬਿੱਕਰ ਸਿੰਘ ਸਿੱਧੂ)- ਉੱਚ ਅਧਿਕਾਰੀਆਂ ਦੀ ਅਗਵਾਈ ਵਿਚ ਪੰਜਾਬ ਪੁਲਿਸ ਵੱਲੋਂ ਪਿੰਡ ਬੁਰਜ ਕਾਹਨ ਸਿੰਘ ਵਾਲਾ ਵਿਖੇ ਤਲਾਸ਼ੀ ਅਭਿਆਨ ਚਲਾਇਆ ਗਿਆ। ਇਸ ਵਿਸ਼ੇਸ਼ ਮੁਹਿੰਮ ਦੀ ਅਗਵਾਈ ਏ.ਡੀ.ਜੀ.ਪੀ. ਜਤਿੰਦਰ ਜੈਨ, ਆਈ.ਜੀ. ਹਰਜੀਤ ਸਿੰਘ, ਐਸ.ਐਸ.ਪੀ. ਸੁਹੇਲ ਕਾਸਿਮ ਮੀਰ, ਡੀ.ਐਸ.ਪੀ.ਭੁੱਚੋ ਪ੍ਰਿਤਪਾਲ ਸਿੰਘ ਸਮੇਤ ਭਾਰੀ ਗਿਣਤੀ ਵਿਚ ਪੁਲਿਸ ਅਧਿਕਾਰੀਆਂ ਨੇ ਹਿੱਸਾ ਲਿਆ। ਪੁਲਿਸ ਫੋਰਸ ਵਲੋਂ ਪਿੰਡ ਦੀ ਨਾਕਾਬੰਦੀ ਕਰਕੇ ਘਰ-ਘਰ ਤਲਾਸ਼ੀ ਲਈ ਗਈ ਅਤੇ ਸ਼ੱਕੀ ਇਲਾਕਿਆਂ, ਨਸ਼ਾ ਤਸਕਰੀ ਦੇ ਅੱਡੇ ਬਣੇ ਸਥਾਨਾਂ ਉੱਪਰ ਵੀ ਰੇਡ ਕੀਤੀ ਗਈ। ਏ.ਡੀ.ਜੀ.ਪੀ. ਨੇ ਪੁਲਿਸ ਦੇ ਜਵਾਨਾਂ ਨੂੰ ਸੰਬੋਧਨ ਕਰਕੇ ਮੁਸਤੈਦੀ ਨਾਲ ਡਿਊਟੀ ਨਿਭਾਉਣ ਦੇ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਕਾਰਵਾਈ ਦੌਰਾਨ ਆਮ ਨਾਗਰਿਕਾਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ ਅਤੇ ਜਨਤਾ ਵਿਚ ਪੁਲਿਸ ਪ੍ਰਤੀ ਵਿਸ਼ਵਾਸ ਵਧੇ। ਸਰਚ ਅਭਿਆਨ ਦੌਰਾਨ ਪਿੰਡ ਵਿਚ ਆਉਣ-ਜਾਣ ਵਾਲੇ ਬਾਹਰੀ ਅਤੇ ਅੰਦਰੂਨੀ ਰਸਤਿਆਂ ਨੂੰ ਨਾਕੇ ਲਗਾ ਕੇ ਸੀਲ ਕੀਤਾ ਗਿਆ ਅਤੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਦੌਰਾਨ 38 ਸ਼ੱਕੀ ਵਿਅਕਤੀਆਂ ਨੂੰ ਪੁਲਿਸ ਹਿਰਾਸਤ ਵਿਚ ਲਿਆ ਗਿਆ। ਕਾਰਵਾਈ ਦੌਰਾਨ 60 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। 60 ਪ੍ਰੈਗਾਬਾਲਿਨ ਕੈਪਸੂਲ ਬਰਾਮਦ ਕਰਕੇ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ।15 ਗ੍ਰਾਮ ਹੈਰੋਇਨ ਬਰਾਮਦ ਕਰਕੇ 1 ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ। 4 ਸ਼ੱਕੀ ਮੋਟਰ-ਸਾਈਕਲ ਪੁਲਿਸ ਵਲੋਂ ਹਿਰਾਸਤ ਵਿਚ ਲਏ ਗਏ। ਇਸ ਮੌਕੇ ਸਪੈਸ਼ਲ ਡੀ.ਜੀ.ਪੀ. ਜਤਿੰਦਰ ਕੁਮਾਰ ਜੈਨ ਵੱਲੋਂ ਮੀਡੀਆ ਨੂੰ ਸੰਬੋਧਨ ਕਰਦਿਆਂ ਦੱਸਿਆ ਗਿਆ ਕਿ ਬਠਿੰਡਾ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਲਗਾਤਾਰ ਸਰਚ ਅਭਿਆਨ ਚਲਾਏ ਜਾ ਰਹੇ ਹਨ ਅਤੇ ਇਨ੍ਹਾਂ ਕਾਰਵਾਈਆਂ ਦੌਰਾਨ ਵਧੀਆ ਬਰਾਮਦਗੀਆਂ ਵੀ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਪ੍ਰੇਸ਼ਨ ਦਾ ਮੁੱਖ ਉਦੇਸ਼ ਨਸ਼ਾ ਸਪਲਾਈ ਚੇਨ ਨੂੰ ਪੂਰੀ ਤਰ੍ਹਾਂ ਤੋੜਨਾ ਅਤੇ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਕਰਨਾ ਹੈ। ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਪੁਲਿਸ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।