65 ਲਾਭਪਾਤਰੀਆਂ ਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੀ ਰਕਮ ਜਾਰੀ ਕਰਵਾਉਣ ਦੀ ਮੰਗ
ਸੰਗਤ ਮੰਡੀ, 23 ਸਤੰਬਰ (ਸੁਖਤੇਜ ਧਾਲੀਵਾਲ)- ਪਿੰਡ ਘੁੱਦਾ ਦੇ ਲਾਭਪਾਤਰੀ ਪਰਿਵਾਰਾਂ ਲਈ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਮਨਜ਼ੂਰ ਹੋਈ ਰਕਮ ਜਾਰੀ ਨਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਪਿੰਡ ਵਾਸੀ ਹਰਭਗਵਾਨ ਸਿੰਘ ਪੁੱਤਰ ਜੱਜ ਸਿੰਘ ਵਲੋਂ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਲਿਖਤੀ ਮੰਗ ਪੱਤਰ ਦੇ ਕੇ 65 ਲਾਭਪਾਤਰੀ ਪਰਿਵਾਰਾਂ ਦੀ ਰੁਕੀ ਹੋਈ ਰਕਮ ਜਾਰੀ ਕਰਵਾਉਣ ਦੀ ਮੰਗ ਕੀਤੀ ਹੈ।
ਪ
ਪਿੰਡ ਘੁੱਦਾ ਵਾਸੀ ਹਰਭਗਵਾਨ ਸਿੰਘ ਦਰਖਾਸਤ ਦਿਖਾਉਂਦਾ ਹੋਇਆ। ਤਸਵੀਰ: ਸੁਖਤੇਜ ਧਾਲੀਵਾਲ
24-09-2026
ਸੰਗਤ ਮੰਡੀ, 23 ਸਤੰਬਰ (ਸੁਖਤੇਜ ਧਾਲੀਵਾਲ)- ਪਿੰਡ ਘੁੱਦਾ ਦੇ ਲਾਭਪਾਤਰੀ ਪਰਿਵਾਰਾਂ ਲਈ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਮਨਜ਼ੂਰ ਹੋਈ ਰਕਮ ਜਾਰੀ ਨਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਪਿੰਡ ਵਾਸੀ ਹਰਭਗਵਾਨ ਸਿੰਘ ਪੁੱਤਰ ਜੱਜ ਸਿੰਘ ਵਲੋਂ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਲਿਖਤੀ ਮੰਗ ਪੱਤਰ ਦੇ ਕੇ 65 ਲਾਭਪਾਤਰੀ ਪਰਿਵਾਰਾਂ ਦੀ ਰੁਕੀ ਹੋਈ ਰਕਮ ਜਾਰੀ ਕਰਵਾਉਣ ਦੀ ਮੰਗ ਕੀਤੀ ਹੈ। ਮੰਤਰੀ ਨੂੰ ਭੇਜੇ ਪੱਤਰ ਵਿਚ ਉਨ੍ਹਾਂ ਨੇ ਦੱਸਿਆ ਕਿ ਪਿੰਡ ਘੁੱਦਾ ਦੇ ਲੋੜਵੰਦ ਪਰਿਵਾਰਾਂ ਲਈ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਪਿੰਡ ਦੇ 65 ਘਰਾਂ ਦੀ ਉਸਾਰੀ ਲਈ ਰਕਮ ਜਾਰੀ ਹੋਣ ਸਬੰਧੀ ਕਾਰਵਾਈ ਕੀਤੀ ਸੀ ਅਤੇ ਬੀ.ਡੀ.ਪੀ.ਓ. ਦਫ਼ਤਰ ਵਲੋਂ ਲਾਭਪਾਤਰੀਆਂ ਦੀ ਸੂਚੀ ਵੀ ਜਾਰੀ ਕੀਤੀ ਸੀ। ਪ੍ਰੰਤੂ ਉਨ੍ਹਾਂ ਅਨੁਸਾਰ ਇਸ ਤੋਂ ਬਾਅਦ ਅਜੇ ਤੱਕ ਲਾਭਪਾਤਰੀਆਂ ਦੇ ਖਾਤਿਆਂ ਵਿਚ ਬਣਦੀ ਰਕਮ ਜਾਰੀ ਨਹੀਂ ਕੀਤੀ। ਪੱਤਰ ਵਿਚ ਕਿਹਾ ਗਿਆ ਹੈ ਕਿ ਰਕਮ ਨਾ ਮਿਲਣ ਕਾਰਨ ਬਹੁਤ ਸਾਰੇ ਲਾਭਪਾਤਰੀ ਆਪਣੇ ਘਰਾਂ ਦੀ ਉਸਾਰੀ ਸ਼ੁਰੂ ਨਹੀਂ ਕਰ ਸਕੇ। ਇਸ ਤੋਂ ਇਲਾਵਾ ਹੋਰਨਾਂ ਪਿੰਡ ਵਾਸੀਆਂ ਵਲੋਂ ਵੀ ਇਸ ਮਾਮਲੇ ਨੂੰ ਲੈ ਕੇ ਚਿੰਤਾ ਪ੍ਰਗਟਾਈ ਜਾ ਰਹੀ ਹੈ। ਉਨ੍ਹਾਂ ਨੇ ਮੰਗ ਕੀਤੀ ਕਿ 65 ਲਾਭਪਾਤਰੀਆਂ ਦੀ ਸੂਚੀ, ਮਨਜ਼ੂਰੀ ਅਤੇ ਫੰਡ ਜਾਰੀ ਹੋਣ ਦੀ ਸਥਿਤੀ ਦੀ ਜਾਂਚ ਕਰਵਾਕੇ ਰੁਕੀ ਹੋਈ ਰਕਮ ਤੁਰੰਤ ਜਾਰੀ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਲਾਭਪਾਤਰੀਆਂ ਦੇ ਨਾਮ ਯੋਜਨਾ ਅਨੁਸਾਰ ਮਨਜ਼ੂਰ ਹਨ ਤਾਂ ਉਨ੍ਹਾਂ ਦੀ ਬਣਦੀ ਰਕਮ ਬਿਨ੍ਹਾਂ ਹੋਰ ਦੇਰੀ ਦੇ ਜਾਰੀ ਕਰਵਾਉਣ ਲਈ ਸਬੰਧਿਤ ਵਿਭਾਗ ਨੂੰ ਹਦਾਇਤਾਂ ਜਾਰੀ ਕੀਤੀਆਂ ਜਾਣ, ਤਾਂ ਜੋ ਲੋੜਵੰਦ ਪਰਿਵਾਰ ਆਪਣੇ ਮਕਾਨ ਬਣਾ ਸਕਣ।