23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਕੇਂਦਰੀ ਜੇਲ੍ਹ ਬਠਿੰਡਾ ’ਚ ਵਿਚਾਰ ਅਧੀਨ ਬੰਦੀ ਦੀ ਮੌਤ ਬੈਰਕ ਦੀ ਖਿੜਕੀ ਦੀ ਗ੍ਰਿੱਲ ਨਾਲ ਲਟਕਦੀ ਮਿਲੀ ਲਾਸ਼

ਬਠਿੰਡਾ, 23 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਬਠਿੰਡਾ ਦੀ ਕੇਂਦਰੀ ਜੇਲ੍ਹ ‘ਚ ਇਕ ਵਿਚਾਰ ਅਧੀਨ ਬੰਦੀ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਜੱਸੂ ਸਿੰਘ (30) ਪੁੱਤਰ ਅਮਰੀਕ ਸਿੰਘ ਵਾਸੀ ਰਾਮਣਵਾਸ, ਜ਼ਿਲ੍ਹਾ ਬਠਿੰਡਾ ਵਜੋਂ ਹੋਈ ਹੈ।

Ad Position 21
No active advertisement
ਅਜੀਤ ਡੈਸਕ 24-09-2026
ਬਠਿੰਡਾ, 23 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਬਠਿੰਡਾ ਦੀ ਕੇਂਦਰੀ ਜੇਲ੍ਹ ‘ਚ ਇਕ ਵਿਚਾਰ ਅਧੀਨ ਬੰਦੀ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਜੱਸੂ ਸਿੰਘ (30) ਪੁੱਤਰ ਅਮਰੀਕ ਸਿੰਘ ਵਾਸੀ ਰਾਮਣਵਾਸ, ਜ਼ਿਲ੍ਹਾ ਬਠਿੰਡਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਘਟਨਾ ਸਵੇਰ ਕਰੀਬ 4:30 ਵਜੇ ਦੀ ਹੈ। ਜਿੱਥੇ ਜੱਸੂ ਸਿੰਘ ਨੇ ਕਥਿਤ ਤੌਰ ‘ਤੇ ਆਪਣੀ ਬੈਰਕ ਦੀ ਖਿੜਕੀ ਦੀ ਗ੍ਰਿੱਲ ਨਾਲ ਫਾਹਾ ਲਗਾ ਲਿਆ। ਜੇਲ੍ਹ ਪ੍ਰਸ਼ਾਸਨ ਨੂੰ ਇਸ ਘਟਨਾ ਸਬੰਧੀ ਪਤਾ ਲੱਗਣ ‘ਤੇ ਉਨ੍ਹਾਂ ਹੇਠਾਂ ਉਤਾਰਿਆ ਗਿਆ, ਪਰ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਦੱਸਿਆ ਜਾ ਰਿਹਾ ਹੈ ਕਿ ਜੱਸੂ ਸਿੰਘ ਨੂੰ ਥਾਣਾ ਬਾਲਿਆਂਵਾਲੀ, ਜ਼ਿਲ੍ਹਾ ਬਠਿੰਡਾ ਵਿਖੇ ਦਰਜ ਇਕ ਮਾਮਲੇ ‘ਚ ਮਿਤੀ 19 ਸਤੰਬਰ 2026 ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਵਿਰੁੱਧ ਨਸ਼ਾ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਸੀ ਅਤੇ ਬਾਅਦ ‘ਚ ਉਸ ਨੂੰ ਨਿਆਇਕ ਹਿਰਾਸਤ ਤਹਿਤ ਕੇਂਦਰੀ ਜੇਲ੍ਹ ਬਠਿੰਡਾ ਭੇਜਿਆ ਗਿਆ ਸੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਜੇਲ੍ਹ ਪ੍ਰਸ਼ਾਸਨ ਵਲੋਂ ਸੰਬੰਧਿਤ ਅਧਿਕਾਰੀਆਂ ਅਤੇ ਪੁਲਿਸ ਨੂੰ ਜਾਣੂ ਕਰਵਾਇਆ ਗਿਆ। ਮ੍ਰਿਤਕ ਦੀ ਲਾਸ਼ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਠਿੰਡਾ ਦੀ ਮੋਰਚਰੀ ‘ਚ ਰਖਵਾਈ ਗਈ ਹੈ। ਪੋਸਟਮਾਰਟਮ ਅਤੇ ਹੋਰ ਕਾਨੂੰਨੀ ਕਾਰਵਾਈ ਮੁਕੰਮਲ ਹੋਣ ਉਪਰੰਤ ਲਾਸ਼ ਵਾਰਸਾਂ ਨੂੰ ਸੌਂਪਣ ਦੀ ਕਾਰਵਾਈ ਕੀਤੀ ਜਾਵੇਗੀ। ਉਧਰ, ਪੁਲਿਸ ਅਤੇ ਜੇਲ੍ਹ ਵਿਭਾਗ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮੌਤ ਦੇ ਕਾਰਨਾਂ ਦਾ ਫਿਲਹਾਲ ਪਤਾ ਨਹੀਂ ਲੱਗ ਸਕਿਆ।
Ad Position 22
No active advertisement
ਪਿਛਲੀ ਖ਼ਬਰ ਰਜਿੰਦਰਾ ਕਾਲਜ ਦੀ ਵਿਦਿਆਰਥਣ ਦੇ ਹੱਕ ’ਚ ਨਿੱਤਰੀ ਜਮਹੂਰੀ ਅਧਿਕਾਰ ਸਭਾ ਅਗਲੀ ਖ਼ਬਰ 65 ਲਾਭਪਾਤਰੀਆਂ ਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੀ ਰਕਮ ਜਾਰੀ ਕਰਵਾਉਣ ਦੀ ਮੰਗ
Ad Position 24