ਗੁਰੂ ਘਰ ਵਿਖੇ ਨਤਮਸਤਕ ਹੋ ਕੇ ਜਨ ਸੰਪਰਕ ਮੁਹਿੰਮ ਦਾ ਆਗਾਜ਼
ਮਹਿਰਾਜ, 23 ਸਤੰਬਰ (ਸੁਖਪਾਲ ਮਹਿਰਾਜ)-ਪੰਜਾਬ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਅਤੇ ਲੋਕਾਂ ਨੂੰ ਮਿਲ ਰਹੀਆਂ ਸਰਕਾਰੀ ਸਹੂਲਤਾਂ ਦੀ ਜਾਣਕਾਰੀ ਘਰ-ਘਰ ਪਹੁੰਚਾਉਣ ਦੇ ਮੰਤਵ ਨਾਲ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਵਲੋਂ ਨਗਰ ਮਹਿਰਾਜ ਤੋਂ ਡੋਰ-ਟੂ-ਡੋਰ ਜਨ ਸੰਪਰਕ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਇਸ ਤੋਂ ਪਹਿਲਾਂ ਵਿਧਾਇਕ ਸਿੱਧੂ ਨੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਓਟ-ਆਸਰਾ ਲਿਆ।
ਮਹਿਰਾਜ, 23 ਸਤੰਬਰ (ਸੁਖਪਾਲ ਮਹਿਰਾਜ)-ਪੰਜਾਬ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਅਤੇ ਲੋਕਾਂ ਨੂੰ ਮਿਲ ਰਹੀਆਂ ਸਰਕਾਰੀ ਸਹੂਲਤਾਂ ਦੀ ਜਾਣਕਾਰੀ ਘਰ-ਘਰ ਪਹੁੰਚਾਉਣ ਦੇ ਮੰਤਵ ਨਾਲ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਵਲੋਂ ਨਗਰ ਮਹਿਰਾਜ ਤੋਂ ਡੋਰ-ਟੂ-ਡੋਰ ਜਨ ਸੰਪਰਕ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਇਸ ਤੋਂ ਪਹਿਲਾਂ ਵਿਧਾਇਕ ਸਿੱਧੂ ਨੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਓਟ-ਆਸਰਾ ਲਿਆ। ਮੁਹਿੰਮ ਦੌਰਾਨ ਵਿਧਾਇਕ ਸਿੱਧੂ ਨੇ ਘਰ-ਘਰ ਪਹੁੰਚ ਕੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਅਤੇ ਸਰਕਾਰ ਵਲੋਂ ਮੁਫ਼ਤ ਬਿਜਲੀ, ਸਿਹਤ, ਸਿੱਖਿਆ ਸਮੇਤ ਵੱਖ-ਵੱਖ ਖੇਤਰਾਂ ਵਿਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਲੋਕਾਂ ਨਾਲ ਗੱਲਬਾਤ ਕਰਦਿਆਂ ਸਰਕਾਰੀ ਸਹੂਲਤਾਂ ਕਾਰਨ ਪਰਿਵਾਰਾਂ ਨੂੰ ਹੋ ਰਹੀ ਬਚਤ ਅਤੇ ਮਿਲ ਰਹੇ ਵਿੱਤੀ ਲਾਭਾਂ ਬਾਰੇ ਵੀ ਚਰਚਾ ਕੀਤੀ। ਵਿਧਾਇਕ ਸਿੱਧੂ ਨੇ ਕਿਹਾ ਕਿ ‘ਮਾਨ ਦੇ ਮੁਨਾਫ਼ੇ’ ਮੁਹਿੰਮ ਦਾ ਮੁੱਖ ਮੰਤਵ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਦਾ ਲਾਭ ਲੈ ਰਹੇ ਪਰਿਵਾਰਾਂ ਤੱਕ ਪਹੁੰਚ ਕਰਨਾ ਅਤੇ ਉਨ੍ਹਾਂ ਨੂੰ ਮਿਲ ਰਹੀਆਂ ਸਹੂਲਤਾਂ ਬਾਰੇ ਜਾਣੂ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ’ਚ ਇਹ ਮੁਹਿੰਮ ਹਲਕਾ ਰਾਮਪੁਰਾ ਫੂਲ ਦੇ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿਚ ਵੀ ਜਾਰੀ ਰਹੇਗੀ । ਇਸ ਮੌਕੇ ਪਾਰਟੀ ਵਰਕਰ ਹਾਜ਼ਰ ਸਨ ।