ਪਰਾਲੀ ਸਾੜਨ ’ਤੇ ਵੱਡੇ ਜੁਰਮਾਨਿਆਂ ਦੇ ਫ਼ੈਸਲੇ ਦੀ ਡਕੌਂਦਾ ਵਲੋਂ ਨਿਖੇਧੀ
ਬਠਿੰਡਾ, 23 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਕੇਂਦਰ ਸਰਕਾਰ ਵਲੋਂ ਝੋਨੇ ਦੀ ਪਰਾਲੀ ਸਾੜਨ ਵਾਲੇ ਕਿਸਾਨਾਂ ‘ਤੇ ਵੱਡੇ ਜੁਰਮਾਨੇ ਲਾਉਣ ਦੇ ਫ਼ੈਸਲੇ ਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਯੂਨੀਅਨ ਆ ਗੂਆਂ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀ ਬਾਂਹ ਫੜਨ ਦੀ ਬਜਾਏ ਉਨ੍ਹਾਂ ‘ਤੇ ਜੁਰਮਾਨਿਆਂ ਦਾ ਬੋਝ ਪਾ ਕੇ ਪਰਾਲੀ ਦੀ ਸਮੱਸਿਆ ਦਾ ਹੱਲ ਨਹੀਂ ਕਰ ਸਕਦੀ।
ਹ
ਹਰਵਿੰਦਰ ਸਿੰਘ ਕੋਟਲੀ ਤੇ ਅਮਰਜੀਤ ਹਨੀ।
25-09-2026
ਬਠਿੰਡਾ, 23 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਕੇਂਦਰ ਸਰਕਾਰ ਵਲੋਂ ਝੋਨੇ ਦੀ ਪਰਾਲੀ ਸਾੜਨ ਵਾਲੇ ਕਿਸਾਨਾਂ ‘ਤੇ ਵੱਡੇ ਜੁਰਮਾਨੇ ਲਾਉਣ ਦੇ ਫ਼ੈਸਲੇ ਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਯੂਨੀਅਨ ਆ ਗੂਆਂ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀ ਬਾਂਹ ਫੜਨ ਦੀ ਬਜਾਏ ਉਨ੍ਹਾਂ ‘ਤੇ ਜੁਰਮਾਨਿਆਂ ਦਾ ਬੋਝ ਪਾ ਕੇ ਪਰਾਲੀ ਦੀ ਸਮੱਸਿਆ ਦਾ ਹੱਲ ਨਹੀਂ ਕਰ ਸਕਦੀ। ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਕੋਟਲੀ, ਸਕੱਤਰ ਗੁਰਨਾਮ ਸਿੰਘ ਬਾਹੀਆ ਅਤੇ ਜ਼ਿਲ੍ਹਾ ਆਗੂ ਅਮਰਜੀਤ ਹਨੀ ਨੇ ਸਾਂਝੇ ਬਿਆਨ ਰਾਹੀਂ ਕਿਹਾ ਕਿ ਛੋਟੇ ਤੇ ਦਰਮਿਆਨੇ ਕਿਸਾਨਾਂ ਦੀ ਆਰਥਿਕ ਮਦਦ ਕਰਕੇ ਉਨ੍ਹਾਂ ਨੂੰ ਪਰਾਲੀ ਦੇ ਪ੍ਰਬੰਧ ਲਈ ਸਹੂਲਤਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਕਰਜ਼ੇ ਦੇ ਬੋਝ ਹੇਠ ਹਨ ਅਤੇ ਅਜਿਹੇ ਸਮੇਂ ਵੱਡੇ ਜੁਰਮਾਨੇ ਲਾਉਣਾ ਉਨ੍ਹਾਂ ਦੀਆਂ ਮੁਸ਼ਕਿਲਾਂ ਹੋਰ ਵਧਾਏਗਾ। ਆਗੂਆਂ ਨੇ ਕਿਹਾ ਕਿ ਕਿਸਾਨ, ਦੇਸ਼ ਦੇ ਅੰਨ ਭੰਡਾਰ ਭਰਨ ਵਿਚ ਵੱਡਾ ਯੋਗਦਾਨ ਪਾ ਰਹੇ ਹਨ । ਉਨ੍ਹਾਂ ਦਾਅਵਾ ਕੀਤਾ ਕਿ ਪ੍ਰਦੂਸ਼ਣ ਲਈ ਸਿਰਫ਼ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਉਣਾ ਠੀਕ ਨਹੀਂ ਅਤੇ ਉਦਯੋਗਿਕ ਤੇ ਹੋਰ ਸਰੋਤਾਂ ਤੋਂ ਪੈਦਾ ਹੋਣ ਵਾਲੇ ਪ੍ਰਦੂਸ਼ਣ ਵੱਲ ਵੀ ਸਰਕਾਰ ਨੂੰ ਧਿਆਨ ਦੇਣਾ ਚਾਹੀਦਾ ਹੈ।