ਅਕਾਲੀ ਦਲ (ਵਾਰਿਸ ਪੰਜਾਬ) ਦੇ ਵਲੋਂ ਹਲਕਾ ਬਠਿੰਡਾ ਦਿਹਾਤੀ ਦੇ ਪਿੰਡਾਂ ’ਚ ਮੀਟਿੰਗਾਂ ਹਰਮੰਦਰ ਸਿੰਘ ਗੁਲਾਬਗੜ੍ਹ ਅਤੇ ਬੀਬੀ ਨਵਜੋਤ ਕੌਰ ਲੰਬੀ ਨੇ ਕੀਤਾ ਸੰਬੋਧਨ
ਸੰਗਤ ਮੰਡੀ, 24 ਸਤੰਬਰ (ਅੰਮ੍ਰਿਤ ਸ਼ਰਮਾ)- ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ‘ਚ ਜੁਟੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੀ ਟੀਮ ਵਲੋਂ ਹਲਕਾ ਬਠਿੰਡਾ ਦਿਹਾਤੀ ਦੇ ਪਿੰਡਾਂ ‘ਚ ਅਹਿਮ ਮੀਟਿੰਗਾਂ ਕੀਤੀਆਂ ਗਈਆਂ। ਇਸ ਦੌਰਾਨ ਪਿੰਡਾਂ ਦੇ ਵੱਡੀ ਗਿਣਤੀ ਲੋਕਾਂ ਵੱਲੋਂ ਮੀਟਿੰਗਾਂ ਵਿਚ ਸ਼ਮੂਲੀਅਤ ਕੀਤੀ ਗਈ।
ਇ
ਇਕੱਤਰਤਾ ਨੂੰ ਸੰਬੋਧਨ ਕਰਦੇ ਹੋਏ ਹਰਮੰਦਰ ਸਿੰਘ ਗੁਲਾਬਗੜ। ਤਸਵੀਰ: ਅੰਮ੍ਰਿਤਪਾਲ ਸ਼ਰਮਾ
25-09-2026
ਸੰਗਤ ਮੰਡੀ, 24 ਸਤੰਬਰ (ਅੰਮ੍ਰਿਤ ਸ਼ਰਮਾ)- ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ‘ਚ ਜੁਟੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੀ ਟੀਮ ਵਲੋਂ ਹਲਕਾ ਬਠਿੰਡਾ ਦਿਹਾਤੀ ਦੇ ਪਿੰਡਾਂ ‘ਚ ਅਹਿਮ ਮੀਟਿੰਗਾਂ ਕੀਤੀਆਂ ਗਈਆਂ। ਇਸ ਦੌਰਾਨ ਪਿੰਡਾਂ ਦੇ ਵੱਡੀ ਗਿਣਤੀ ਲੋਕਾਂ ਵੱਲੋਂ ਮੀਟਿੰਗਾਂ ਵਿਚ ਸ਼ਮੂਲੀਅਤ ਕੀਤੀ ਗਈ। ਪਿੰਡ ਬਾਂਡੀ ਅਤੇ ਪਥਰਾਲਾ ਵਿਖੇ ਭਰਵੇਂ ਇਕੱਠਾਂ ਨੂੰ ਸੰਬੋਧਨ ਕਰਦੇ ਹੋਏ ਪਾਰਟੀ ਆਗੂਆਂ ਨੇ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਵਿਚਾਰਧਾਰਾ ਅਤੇ ਦੀਪ ਸਿੱਧੂ ਦੇ ਵਾਰਿਸ ਪੰਜਾਬ ਦੇ ਮਿਸ਼ਨ ਨੂੰ ਲੋਕਾਂ ਨਾਲ ਸਾਂਝਾ ਕੀਤਾ। ਹਲਕਾ ਸੇਵਾਦਾਰ ਹਰਮੰਦਰ ਸਿੰਘ ਗੁਲਾਬਗੜ੍ਹ ਵਲੋਂ ਪਾਰਟੀ ਦਾ ਝੰਡਾ ਬੁਲੰਦ ਕਰਨ ਲਈ ਲੋਕਾਂ ਨੂੰ 2027 ਤੱਕ ਲਾਮਬੰਦ ਹੋ ਕੇ ਖੇਤਰੀ ਪਾਰਟੀ ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਜੁੜਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਾ ਹੈ ਤਾਂ ਜੋ ਪੰਜਾਬ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾਇਆ ਜਾ ਸਕੇ। ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸਪੋਕਸਪਰਸਨ ਬੀਬੀ ਨਵਜੋਤ ਕੌਰ ਲੰਬੀ ਨੇ ਪਾਰਟੀ ਬਾਰੇ ਅਤੇ ਪਾਰਟੀ ਦੇ ਮਿਸ਼ਨ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਅਤੇ ਪੰਜਾਬ ਸਰਕਾਰ ਦੀਆਂ ਚੱਲ ਰਹੀਆਂ ਮਾਰੂ ਨੀਤੀਆਂ, ਜਿਨ੍ਹਾਂ ਕਰਕੇ ਪੰਜਾਬ ਹੋਰ ਕਰਜ਼ਾਈ ਹੋ ਰਿਹਾ ਹੈ, ਤੋਂ ਲੋਕਾਂ ਨੂੰ ਜਾਣੂ ਕਰਵਾਇਆ। ਇਸ ਮੌਕੇ ਜ਼ਿਲ੍ਹਾ ਕਮੇਟੀ ਦੇ ਅਵਤਾਰ ਸਿੰਘ, ਸੀਨੀਅਰ ਜ਼ਿਲ੍ਹਾ ਮੀਤ ਪ੍ਰਧਾਨ ਸਤਵਿੰਦਰ ਸਿੰਘ, ਯੂਥ ਸੀਨੀਅਰ ਮੀਤ ਪ੍ਰਧਾਨ ਸੁਖਜਿੰਦਰ ਸਿੰਘ ਜੱਸੀ, ਬਲਾਕ ਪ੍ਰਧਾਨ ਮੇਜਰ ਸਿੰਘ, ਗੁਰਜਿੰਦਰ ਸਿੰਘ ਝੁੰਬਾ, ਭੁਪਿੰਦਰ ਸਿੰਘ ਗਰੇਵਾਲ, ਅਵਤਾਰ ਸਿੰਘ ਗਰੇਵਾਲ, ਗੁਰਤੇਜ ਸਿੰਘ ਖ਼ਾਲਸਾ, ਮਨਜਿੰਦਰ ਸਿੰਘ ਖ਼ਾਲਸਾ, ਸੰਦੀਪ ਪਥਰਾਲਾ , ਹਰਪ੍ਰੀਤ ਫੁੱਲੋ ਮਿੱਠੀ, ਗੁਰਪ੍ਰੀਤ ਕੋਟਸ਼ਮੀਰ, ਰਾਮਫਲ ਸਿੰਘ ਕੋਟਗੁਰੂ ਅਤੇ ਹੋਰ ਅਹੁਦੇਦਾਰ ਸ਼ਾਮਿਲ ਹੋਏ।