ਨਵੇਂ ਬਣੇ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਵਾਲੀਆਂ 38 ਆਂਗਣਵਾੜੀ ਵਰਕਰਾਂ ਦਾ ਸਨਮਾਨ
ਬਠਿੰਡਾ, 24 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਰਾਜੇਸ਼ ਧੀਮਾਨ ਡਿਪਟੀ ਕਮਿਸ਼ਨਰ ਬਠਿੰਡਾ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਵਲੋਂ ਨਿਵੇਕਲੀ ਪਹਿਲ ਕੀਤੀ ਗਈ। ਨਵੇਂ ਬਣੇ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਆਂਗਣਵਾੜੀ ਵਰਕਰਾਂ ਤੋਂ ਕਰਵਾਈ ਗਈ ਅਤੇ 100 ਫ਼ੀਸਦੀ ਵੈਰੀਫਿਕੇਸ਼ਨ ਪੂਰੀ ਕਰਨ ਵਾਲੀਆਂ 38 ਆਂਗਣਵਾੜੀ ਵਰਕਰਾਂ ਨੂੰ ਵਿਸ਼ੇਸ਼ ਸਨਮਾਨ ਰਾਸ਼ੀ ਵਜੋਂ 38000 ਰੁਪਏ ਦੇ ਚੈੱਕ ਦਿੱਤੇ ਗਏ।
ਬਠਿੰਡਾ, 24 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਰਾਜੇਸ਼ ਧੀਮਾਨ ਡਿਪਟੀ ਕਮਿਸ਼ਨਰ ਬਠਿੰਡਾ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਵਲੋਂ ਨਿਵੇਕਲੀ ਪਹਿਲ ਕੀਤੀ ਗਈ। ਨਵੇਂ ਬਣੇ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਆਂਗਣਵਾੜੀ ਵਰਕਰਾਂ ਤੋਂ ਕਰਵਾਈ ਗਈ ਅਤੇ 100 ਫ਼ੀਸਦੀ ਵੈਰੀਫਿਕੇਸ਼ਨ ਪੂਰੀ ਕਰਨ ਵਾਲੀਆਂ 38 ਆਂਗਣਵਾੜੀ ਵਰਕਰਾਂ ਨੂੰ ਵਿਸ਼ੇਸ਼ ਸਨਮਾਨ ਰਾਸ਼ੀ ਵਜੋਂ 38000 ਰੁਪਏ ਦੇ ਚੈੱਕ ਦਿੱਤੇ ਗਏ। ਇਨ੍ਹਾਂ ਵਰਕਰਾਂ ਦਾ ਸਨਮਾਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਬਠਿੰਡਾ ’ਚ ਨਵੇਂ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਦਾ ਕੰਮ ਆਂਗਣਵਾੜੀ ਵਰਕਰਾਂ ਨੂੰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨਵੇਂ ਰਾਸ਼ਨ ਕਾਰਡ ਬਣਾਉਣ ਅਤੇ ਮੌਜੂਦਾ ਰਾਸ਼ਨ ਕਾਰਡਾਂ ਵਿਚ ਮੈਂਬਰ ਸ਼ਾਮਿਲ ਕਰਨ ਲਈ ਆਨਲਾਈਨ ਅਰਜ਼ੀਆਂ ਪ੍ਰਾਪਤ ਕੀਤੀਆਂ ਸਨ। ਇਸ ਤਹਿਤ 87742 ਬਿਨੈਕਾਰਾਂ ਨੇ ਅਪਲਾਈ ਕੀਤਾ ਅਤੇ ਉਨ੍ਹਾਂ ਦੀ ਵੈਰੀਫਿਕੇਸ਼ਨ ਦਾ ਕੰਮ 30 ਸਤੰਬਰ ਤੱਕ ਮੁਕੰਮਲ ਕਰ ਲਿਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੈਰੀਫਿਕੇਸ਼ਨ ਦਾ ਕੰਮ ਵੱਖ-ਵੱਖ ਵਿਭਾਗਾਂ ਦੇ ਕਲੈਰੀਕਲ ਸਟਾਫ਼ ਅਤੇ ਪਿੰਡਾਂ ਵਿਚ ਮੁੱਢਲੇ ਤੌਰ ’ਤੇ ਆਂਗਣਵਾੜੀ ਵਰਕਰਾਂ ਨੂੰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਿਹੜੇ ਆਂਗਣਵਾੜੀ ਵਰਕਰਾਂ ਨੇ ਆਪਣਾ ਕੰਮ 100 ਫ਼ੀਸਦੀ ਅਤੇ ਸਮੇਂ ਤੋਂ ਪਹਿਲਾਂ ਨਿਬੇੜ ਦਿੱਤਾ ਹੈ, ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ, ਗੁਰਤਾਰ ਸਿੰਘ ਜ਼ਿਲ੍ਹਾ ਕੰਟਰੋਲਰ, ਖ਼ੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ, ਹਰਸ਼ਿਤ ਮਹਿਤਾ ਡੀ.ਐੱਸ.ਐੱਸ.ਓ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪੰਕਜ ਆਦਿ ਹਾਜ਼ਰ ਸਨ।