24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਹੈਰੋਇਨ ਸਮੇਤ ਨੌਜਵਾਨ ਕਾਬੂ

ਸੰਗਤ ਮੰਡੀ, 24 ਸਤੰਬਰ (ਸੁਖਤੇਜ ਧਾਲੀਵਾਲ)-ਥਾਣਾ ਸੰਗਤ ਦੀ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਇਕ ਨੌਜਵਾਨ ਨੂੰ 6. 05 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 25-09-2026
ਸੰਗਤ ਮੰਡੀ, 24 ਸਤੰਬਰ (ਸੁਖਤੇਜ ਧਾਲੀਵਾਲ)-ਥਾਣਾ ਸੰਗਤ ਦੀ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਇਕ ਨੌਜਵਾਨ ਨੂੰ 6.05 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਕਾਬੂ ਕੀਤੇ ਨੌਜਵਾਨ ਦੀ ਪਛਾਣ ਅਮ੍ਰਿਤ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਪਿੰਡ ਗਹਿਰੀ ਬੁੱਟਰ ਵਜੋਂ ਹੋਈ ਹੈ। ਇਸ ਸਬੰਧੀ ਥਾਣਾ ਸੰਗਤ ਦੇ ਸਹਾਇਕ ਥਾਣੇਦਾਰ ਮਲਕੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਇਲਾਕੇ ਦੇ ਪਿੰਡਾਂ ਵਿਚ ਗਸ਼ਤ ਕੀਤੀ ਜਾ ਰਹੀ ਸੀ। ਦੌਰਾਨੇ ਗਸ਼ਤ ਜਦੋਂ ਪੁਲਿਸ ਪਾਰਟੀ ਪਿੰਡ ਫੁੱਲੋ ਮਿੱਠੀ ਵਿਖੇ ਪੁੱਜੀ ਤਾਂ ਇਕ ਨੌਜਵਾਨ ਪੁਲਿਸ ਨੂੰ ਦੇਖ ਕੇ ਸ਼ੱਕੀ ਹਾਲਤ ਵਿਚ ਬੈਠਾ ਦਿਖਾਈ ਦਿੱਤਾ। ਪੁਲਿਸ ਵਲੋਂ ਸ਼ੱਕ ਦੇ ਆਧਾਰ ’ਤੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 6.05 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਦੱਸਿਆ ਕਿ ਉਕਤ ਨੌਜਵਾਨ ਨੂੰ ਮੌਕੇ ’ਤੇ ਕਾਬੂ ਕਰ ਲਿਆ ਗਿਆ ਅਤੇ ਉਸ ਵਿਰੁੱਧ ਨਸ਼ਾ ਵਿਰੋਧੀ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਅਨੁਸਾਰ ਮੁਲਜ਼ਮ ਨੂੰ ਹਿਰਾਸਤ ਵਿਚ ਲੈ ਕੇ ਹਵਾਲਾਤ ਵਿਚ ਬੰਦ ਕਰ ਦਿੱਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਸੱਤ ਸਾਲ ਪੁਰਾਣੇ ਮੋਟਰਸਾਈਕਲ ਚੋਰੀ ਦੇ ਮੁਕੱਦਮੇ ’ਚੋਂ ਦੋ ਜਣੇ ਬਰੀ ਅਗਲੀ ਖ਼ਬਰ ਨਵੇਂ ਬਣੇ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਵਾਲੀਆਂ 38 ਆਂਗਣਵਾੜੀ ਵਰਕਰਾਂ ਦਾ ਸਨਮਾਨ
Ad Position 24