26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਜਾਗਰੂਕਤਾ ਲੈਕਚਰ ਕਰਵਾਇਆ

ਤਲਵੰਡੀ ਸਾਬੋ, 25 ਸਤੰਬਰ (ਰਵਜੋਤ ਸਿੰਘ ਰਾਹੀ)- ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਦੇ ਐਂਟੀ ਸੈਕਸ਼ੁਅਲ ਹਰਾਸਮੈਂਟ ਸੈੱਲ ਤੇ ਲੀਗਲ ਸੈੱਲ ਵਲੋਂ ਵਿਦਿਆਰਥਣਾਂ ਨੂੰ ਜਿਨਸੀ ਉਤਪੀੜਨ ਤੋਂ ਸੁਰੱਖਿਆ, ਕਾਨੂੰਨੀ ਅਧਿਕਾਰਾਂ ਤੇ ਉਪਲਬਧ ਕਾਨੂੰਨੀ ਸਹਾਇਤਾ ਸਬੰਧੀ ਜਾਗਰੂਕ ਕਰਨ ਦੇ ਉਦੇਸ਼ ਨਾਲ ਵਿਸ਼ੇਸ਼ ਜਾਗਰੂਕਤਾ ਲੈਕਚਰ ਕਰਵਾਇਆ ਗਿਆ। ਇਸ ਮੌਕੇ ਐਡਵੋਕੇਟ ਸੰਦੀਪ ਕੌਰ ਬਾਵਾ ਉਪ ਪ੍ਰਧਾਨ (ਮਹਿਲਾ) ਤੇ ਅਮਨਿੰਦਰ ਸਿੰਘ ਉੱਪ ਪ੍ਰਧਾਨ ਬਾਰ ਐਸੋਸੀਏਸ਼ਨ ਤਲਵੰਡੀ ਸਾਬੋ ਨੇ ਵਿਦਿਆਰਥਣਾਂ ਨੂੰ ਜਿਨਸੀ ਉਤਪੀੜਨ ਨਾਲ ਸਬੰਧਿਤ ਕਾਨੂੰਨੀ ਪ੍ਰਾਵਧਾਨਾਂ, ਆਪਣੇ ਅਧਿਕਾਰਾਂ, ਸੁਰੱਖਿਆ ਦੇ ਉਪਾਵਾਂ ਤੇ ਕਾਨੂੰਨੀ ਸਹਾਇਤਾ ਪ੍ਰਾਪਤ ਕਰਨ ਦੇ ਢੰਗਾਂ ਬਾਰੇ ਵਿਸਥਾਰ-ਪੂਰਵਕ ਜਾਣਕਾਰੀ ਦਿੱਤੀ।

Ad Position 21
No active advertisement
ਅਜੀਤ ਡੈਸਕ 26-09-2026
ਤਲਵੰਡੀ ਸਾਬੋ, 25 ਸਤੰਬਰ (ਰਵਜੋਤ ਸਿੰਘ ਰਾਹੀ)- ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਦੇ ਐਂਟੀ ਸੈਕਸ਼ੁਅਲ ਹਰਾਸਮੈਂਟ ਸੈੱਲ ਤੇ ਲੀਗਲ ਸੈੱਲ ਵਲੋਂ ਵਿਦਿਆਰਥਣਾਂ ਨੂੰ ਜਿਨਸੀ ਉਤਪੀੜਨ ਤੋਂ ਸੁਰੱਖਿਆ, ਕਾਨੂੰਨੀ ਅਧਿਕਾਰਾਂ ਤੇ ਉਪਲਬਧ ਕਾਨੂੰਨੀ ਸਹਾਇਤਾ ਸਬੰਧੀ ਜਾਗਰੂਕ ਕਰਨ ਦੇ ਉਦੇਸ਼ ਨਾਲ ਵਿਸ਼ੇਸ਼ ਜਾਗਰੂਕਤਾ ਲੈਕਚਰ ਕਰਵਾਇਆ ਗਿਆ। ਇਸ ਮੌਕੇ ਐਡਵੋਕੇਟ ਸੰਦੀਪ ਕੌਰ ਬਾਵਾ ਉਪ ਪ੍ਰਧਾਨ (ਮਹਿਲਾ) ਤੇ ਅਮਨਿੰਦਰ ਸਿੰਘ ਉੱਪ ਪ੍ਰਧਾਨ ਬਾਰ ਐਸੋਸੀਏਸ਼ਨ ਤਲਵੰਡੀ ਸਾਬੋ ਨੇ ਵਿਦਿਆਰਥਣਾਂ ਨੂੰ ਜਿਨਸੀ ਉਤਪੀੜਨ ਨਾਲ ਸਬੰਧਿਤ ਕਾਨੂੰਨੀ ਪ੍ਰਾਵਧਾਨਾਂ, ਆਪਣੇ ਅਧਿਕਾਰਾਂ, ਸੁਰੱਖਿਆ ਦੇ ਉਪਾਵਾਂ ਤੇ ਕਾਨੂੰਨੀ ਸਹਾਇਤਾ ਪ੍ਰਾਪਤ ਕਰਨ ਦੇ ਢੰਗਾਂ ਬਾਰੇ ਵਿਸਥਾਰ-ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਰਹਿਣ ਤੇ ਕਿਸੇ ਵੀ ਅਣਉੱਚਿਤ ਵਿਵਹਾਰ ਦੀ ਸਥਿਤੀ ਵਿਚ ਯੋਗ ਮਾਧਿਅਮ ਰਾਹੀਂ ਸਹਾਇਤਾ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਐਡਵੋਕ ੇਟ ਪੂਨਮ ਰਾਣੀ, ਰਣਦੀਪ ਸਿੰਘ ਤੇ ਗੁਰਲਾਲ ਸਿੰਘ ਵੀ ਮੌਜੂਦ ਰਹੇ। ਪ੍ਰੋਗਰਾਮ ਨੂੰ ਸਫਲ ਬਣਾਉਣ ਵਿਚ ਐਂਟੀ ਸੈਕਸ਼ੁਅਲ ਹਰਾਸਮੈਂਟ ਸੈੱਲ ਦੇ ਇੰਚਾਰਜ ਡਾ. ਇੰਦਰਪ੍ਰੀਤ ਕੌਰ ਤੇ ਲੀਗਲ ਸੈੱਲ ਦੇ ਇੰਚਾਰਜ ਪ੍ਰੋ.ਸਰਬਜੀਤ ਕੌਰ ਦਾ ਵਿਸ਼ੇਸ਼ ਸਹਿਯੋਗ ਰਿਹਾ। ਇਸ ਮੌਕੇ ਪ੍ਰੋ.ਸ਼ਾਲਿਨੀ ਸਹਿਗਲ ਵਲੋਂ ਮੁੱਖ ਬੁਲਾਰਾ ਐਡਵੋਕੇਟ ਸੰਦੀਪ ਕੌਰ ਬਾਵਾ ਤੇ ਸਮੂਹ ਸਹਿਯੋਗੀਆਂ ਦਾ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ‘ਆਰਟੀਫਿਸ਼ੀਅਲ ਇੰਟੈਲੀਜੈਂਸ’ ਵਿਸ਼ੇ ’ਤੇ ਵਿਚਾਰ ਚਰਚਾ ਜਾਰੀ ਅਗਲੀ ਖ਼ਬਰ ਝੋਨੇ ਦੀ ਰਹਿੰਦ-ਖੂੰਹਦ ਸਾੜਨ ਨੂੰ ਲੈ ਕੇ ਕੇਂਦਰ ਸਰਕਾਰ ਦੇ ਨਾਦਰਸ਼ਾਹੀ ਫੁਰਮਾਨ ਦਾ ਡੱਟਕੇ ਵਿਰੋਧ ਕਰਾਂਗੇ-ਕੋਟਭਾਰਾ
Ad Position 24