26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਹੁਨਰ ਵਿਕਾਸ ਕੋਰਸ ਪੂਰਾ ਕਰਨ ਵਾਲੇ ਵਿਦਿਆਰਥੀਆਂ ਲਈ ਸਰਟੀਫ਼ਿਕੇਟ ਵੰਡ ਸਮਾਰੋਹ

ਬਠਿੰਡਾ, 25 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਪੰਜਾਬ ਕੇਂਦਰੀ ਯੂਨੀਵਰਸਿਟੀ ਬਠਿੰਡਾ ਵਿਚ ਐਨ. ਸੀ.

Ad Position 21
No active advertisement
ਅਜੀਤ ਡੈਸਕ 26-09-2026
ਬਠਿੰਡਾ, 25 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਪੰਜਾਬ ਕੇਂਦਰੀ ਯੂਨੀਵਰਸਿਟੀ ਬਠਿੰਡਾ ਵਿਚ ਐਨ.ਸੀ.ਵੀ.ਈ.ਟੀ. ਵਲੋਂ ਮਨਜ਼ੂਰਸ਼ੁਦਾ ‘ਕੰਪਿਊਟਰ ਦੀਆਂ ਬੁਨਿਆਦੀ ਜਾਣਕਾਰੀਆਂ’ ਹੁਨਰ ਵਿਕਾਸ ਪ੍ਰੋਗਰਾਮ ਦੇ ਪਹਿਲੇ ਬੈਚ ਦੇ ਕੋਰਸ ਪੂਰਾ ਕਰਨ ਵਾਲੇ ਵਿਦਿਆਰਥੀਆਂ ਲਈ ਸਰਟੀਫ਼ਿਕੇਟ ਵੰਡ ਸਮਾਰੋਹ ਕਰਵਾਇਆ ਗਿਆ। ਪ੍ਰੋਗਰਾਮ ਲਈ ਕੁੱਲ 60 ਵਿਦਿਆਰਥੀਆਂ ਨੇ ਦਾਖ਼ਲਾ ਲਿਆ ਜਿਨ੍ਹਾਂ ਵਿਚੋਂ 56 ਵਿਦਿਆਰਥੀਆਂ ਨੇ ਅੰਤਿਮ ਪ੍ਰੀਖਿਆ ਵਿਚ ਭਾਗ ਲਿਆ ਤੇ ਮੁਲਾਂਕਣ ਦੀਆਂ ਲੋੜਾਂ ਪੂਰੀਆਂ ਕੀਤੀਆਂ। ਕਾਰਜਕਾਰੀ ਵਾਇਸ ਚਾਂਸਲਰ ਪ੍ਰੋ: ਰਾਮਕ੍ਰਿਸ਼ਨ ਵੁਸੁਰਿਕਾ ਨੇ ਕੋਰਸ ਪੂਰਾ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਵਿੱਦਿਅਕ ਯੋਗਤਾ ਦੇ ਨਾਲ-ਨਾਲ ਵਿਹਾਰਕ ਤੇ ਤਕਨੀਕੀ ਹੁਨਰ ਵੀ ਬਹੁਤ ਮਹੱਤਵਪੂਰਨ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੋਗਰਾਮ ਦੌਰਾਨ ਪ੍ਰਾਪਤ ਗਿਆਨ ਤੇ ਹੁਨਰ ਦੀ ਵਰਤੋਂ ਆਪਣੇ ਭਵਿੱਖ ਤੇ ਕਰੀਅਰ ਨੂੰ ਬਿਹਤਰ ਬਣਾਉਣ ਲਈ ਕਰਨ ਦੀ ਅਪੀਲ ਕੀਤੀ। ਰਜਿਸਟਰਾਰ ਡਾ. ਵਿਜੇ ਕੁਮਾਰ ਸ਼ਰਮਾ ਨੇ ਵੀ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਦੱਸਿਆ ਕਿ ਮੌਜੂਦਾ ਅਕਾਦਮਿਕ ਸੈਸ਼ਨ ਦੌਰਾਨ ਪੰਜਾਬ ਕੇਂਦਰੀ ਯੂਨੀਵਰਸਿਟੀ ਵਲੋਂ ਰਾਸ਼ਟਰੀ ਵੋਕੇਸ਼ਨਲ ਸਿੱਖਿਆ ਤੇ ਸਿਖਲਾਈ ਕੌਂਸਲ ਦੁਆਰਾ ਮਨਜ਼ੂਰਸ਼ੁਦਾ ਛੇ ਹੁਨਰ ਵਿਕਾਸ ਪ੍ਰੋਗਰਾਮ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਕੋਰਸ ਪੂਰਾ ਕਰਨ ਵਾਲੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਪ੍ਰਾਪਤ ਕੀਤੇ ਹੁਨਰਾਂ ਦੀ ਵੱਧ ਤੋਂ ਵੱਧ ਵਰਤੋਂ ਕਰਨ, ਰੋਜ਼ਗਾਰ ਦੇ ਨਵੇਂ ਮੌਕੇ ਤਲਾਸ਼ਣ ਤੇ ਆਤਮਨਿਰਭਰ ਬਣਨ ਵੱਲ ਅੱਗੇ ਵਧਣ। ਸਮਾਰੋਹ ਵਿਚ ਵਿੱਤ ਅਧਿਕਾਰੀ ਡਾ. ਰਾਜ ਕੁਮਾਰ ਸ਼ਰਮਾ, ਪ੍ਰੋ. ਸਤਵਿੰਦਰ ਸਿੰਘ, ਨੋਡਲ ਅਧਿਕਾਰੀ (ਕੰਪਿਊਟਰ ਦੀਆਂ ਬੁਨਿਆਦੀ ਜਾਣਕਾਰੀਆਂ ਪ੍ਰੋਗਰਾਮ) ਤੇ ਕਾਰਜਕਾਰੀ ਇੰਜੀਨੀਅਰ ਤੇ ਨੋਡਲ ਅਧਿਕਾਰੀ ਸੌਰਭ ਗੁਪਤਾ, ਸਮੇਤ ਯੂਨੀਵਰਸਿਟੀ ਦੇ ਹੋਰ ਅਧਿਕਾਰੀ ਹਾਜ਼ਰ ਸਨ। ਵਿਦਿਆਰਥੀਆਂ ਲਈ ਸਰਟੀਫਿਕੇਟ ਪ੍ਰਾਪਤ ਕਰਨਾ ਉਨ੍ਹਾਂ ਦੀ ਮਿਹਨਤ ਤੇ ਕੋਰਸ ਦੇ ਸਫ਼ਲਤਾ ਪੂਰਵਕ ਪੂਰਾ ਹੋਣ ਦੀ ਪ੍ਰਾਪਤੀ ਨੂੰ ਮਾਨਤਾ ਦੇਣ ਵਾਲਾ ਮਹੱਤਵਪੂਰਨ ਮੌਕਾ ਰਿਹਾ।
Ad Position 22
No active advertisement
ਪਿਛਲੀ ਖ਼ਬਰ ਸੱਚਖੰਡ ਵਾਸੀ ਸੇਵਾ ਪੰਥੀ ਸੰਤ ਰਣਜੀਤ ਸਿੰਘ ਨਮਿਤ ਅੰਤਿਮ ਅਰਦਾਸ ਅਗਲੀ ਖ਼ਬਰ ਡੀ.ਏ.ਵੀ. ਕਾਲਜ ਬਠਿੰਡਾ ਦੇ ਪੋਸਟ ਗ੍ਰੈਜੂਏਟ ਕੰਪਿਊਟਰ ਸਾਇੰਸ ਵਿਭਾਗ ਨੇ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ
Ad Position 24