25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਸਤਨਾਮ ਸਿੰਘ ਨੇ ਏਸ਼ੀਅਨ ਖੇਡਾਂ ’ਚੋਂ ਕਾਂਸੀ ਦਾ ਤਗਮਾ ਜਿੱਤ ਕੇ ਪੰਜਾਬ ਦਾ ਨਾਂਅ ਚਮਕਾਇਆ

ਝੁਨੀਰ, 25 ਸਤੰਬਰ (ਸੰਜੀਵ ਸਿੰਗਲਾ)- ਨੇੜਲੇ ਪਿੰਡ ਫੱਤਾ ਮਾਲੋਕਾ ਦੇ ਨੌਜਵਾਨ ਖਿਡਾਰੀ ਸਤਨਾਮ ਸਿੰਘ ਅਤੇ ਉਸ ਦੇ ਸਾਥੀ ਸਲਮਾਨ ਖਾਨ ਨੇ ਏਸ਼ੀਅਨ ਖੇਡਾਂ ਵਿਚ ਭਾਰਤ ਲਈ ਕਾਂਸੀ ਦਾ ਤਗਮਾ ਜਿੱਤ ਕੇ ਦੇਸ਼ ਦਾ ਨਾਂਅ ਰੌਸ਼ਨ ਕੀਤਾ ਹੈ। ਸਤਨਾਮ ਸਿੰਘ ਦੀ ਇਸ ਪ੍ਰਾਪਤੀ ’ਤੇ ਜਿੱਥੇ ਦੇਸ਼ ਦੇ ਲੋਕ ਬਾਗੋ-ਬਾਗ ਹਨ ਉੱਥੇ ਇਲਾਕੇ ’ਚ ਵੀ ਭਾਰੀ ਖ਼ੁਸ਼ੀ ਪਾਈ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 26-09-2026
ਝੁਨੀਰ, 25 ਸਤੰਬਰ (ਸੰਜੀਵ ਸਿੰਗਲਾ)- ਨੇੜਲੇ ਪਿੰਡ ਫੱਤਾ ਮਾਲੋਕਾ ਦੇ ਨੌਜਵਾਨ ਖਿਡਾਰੀ ਸਤਨਾਮ ਸਿੰਘ ਅਤੇ ਉਸ ਦੇ ਸਾਥੀ ਸਲਮਾਨ ਖਾਨ ਨੇ ਏਸ਼ੀਅਨ ਖੇਡਾਂ ਵਿਚ ਭਾਰਤ ਲਈ ਕਾਂਸੀ ਦਾ ਤਗਮਾ ਜਿੱਤ ਕੇ ਦੇਸ਼ ਦਾ ਨਾਂਅ ਰੌਸ਼ਨ ਕੀਤਾ ਹੈ। ਸਤਨਾਮ ਸਿੰਘ ਦੀ ਇਸ ਪ੍ਰਾਪਤੀ ’ਤੇ ਜਿੱਥੇ ਦੇਸ਼ ਦੇ ਲੋਕ ਬਾਗੋ-ਬਾਗ ਹਨ ਉੱਥੇ ਇਲਾਕੇ ’ਚ ਵੀ ਭਾਰੀ ਖ਼ੁਸ਼ੀ ਪਾਈ ਜਾ ਰਹੀ ਹੈ। ਹਲਕਾ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਸਤਨਾਮ ਸਿੰਘ ਦੇ ਘਰ ਵਿਖੇ ਜਾ ਕੇ ਪਿਤਾ ਅਮਰੀਕ ਸਿੰਘ ਅਤੇ ਮਾਤਾ ਹਰਜੀਤ ਕੌਰ ਸਮੇਤ ਸਮੁੱਚੇ ਪਰਿਵਾਰ ਨੂੰ ਸਨਮਾਨਿਤ ਕੀਤਾ। ਉਨ੍ਹਾਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਪੁੱਤਰ ਨੇ ਪਿੰਡ ਤੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ ਹੈ। ਉਨ੍ਹਾਂ ਪੰਜਾਬ ਸਰਕਾਰ ਵਲੋਂ 50 ਲੱਖ ਰੁਪਏ ਦੇਣ ਦਾ ਇਨਾਮ ਦੇਣ ਦਾ ਐਲਾਨ ਵੀ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਮੀਤ ਸਿੰਘ, ਜਗਦੀਸ਼ ਸਿੰਘ ਡੀਸੀ, ਪਾਰਟੀ ਵਰਕਰ ਤੇ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੁਲਾਜ਼ਮ ਦੀ ਕੁੱਟਮਾਰ ਦੇ ਰੋਸ ਵਜੋਂ ਬਿਜਲੀ ਮੁਲਾਜ਼ਮਾਂ ਵਲੋਂ ਰੈਲੀ ਅਗਲੀ ਖ਼ਬਰ ਖੁੰਬਾਂ ਦੀ ਖੇਤੀ ਰਾਹੀਂ ਆਮਦਨ ਵਧਾਉਣ ਸਬੰਧੀ ਕਿਸਾਨਾਂ ਨੂੰ 5 ਰੋਜ਼ਾ ਸਿਖਲਾਈ ਦਿੱਤੀ
Ad Position 24