27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਥਾਣਾ ਸੰਗਤ ਦੇ ਪਿੰਡ ਮੱਲਵਾਲਾ ਵਿਖੇ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਸਰਚ ਅਭਿਆਨ

ਸੰਗਤ ਮੰਡੀ, 26 ਸਤੰਬਰ (ਅੰਮ੍ਰਿਤ ਸ਼ਰਮਾ/ ਸੁਖਤੇਜ ਧਾਲੀਵਾਲ )-ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਸ਼ੁਰੂ ਮੁਹਿੰਮ ਤਹਿਤ ਥਾਣਾ ਸੰਗਤ ਦੇ ਪਿੰਡ ਮੱਲਵਾਲਾ ਵਿਖੇ ਵੱਡੇ ਪੱਧਰ ’ਤੇ ਸਰਚ ਅਭਿਆਨ ਚਲਾਇਆ ਗਿਆ। ਐਸ.

Ad Position 21
No active advertisement
ਸਰਚ ਅਭਿਆਨ ਦੌਰਾਨ ਘਰਾਂ ਦੀ ਤਲਾਸ਼ੀ ਕਰਦੀ ਪੁਲਿਸ। ਤਸਵੀਰ: ਅੰਮ੍ਰਿਤਪਾਲ ਸ਼ਰਮਾ 27-09-2026
ਸੰਗਤ ਮੰਡੀ, 26 ਸਤੰਬਰ (ਅੰਮ੍ਰਿਤ ਸ਼ਰਮਾ/ ਸੁਖਤੇਜ ਧਾਲੀਵਾਲ )-ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਸ਼ੁਰੂ ਮੁਹਿੰਮ ਤਹਿਤ ਥਾਣਾ ਸੰਗਤ ਦੇ ਪਿੰਡ ਮੱਲਵਾਲਾ ਵਿਖੇ ਵੱਡੇ ਪੱਧਰ ’ਤੇ ਸਰਚ ਅਭਿਆਨ ਚਲਾਇਆ ਗਿਆ। ਐਸ. ਐਸ. ਪੀ. ਬਠਿੰਡਾ ਸੁਹੇਲ ਕਾਸਮ ਮੀਰ, ਆਈ. ਪੀ. ਐਸ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਬ-ਡਵੀਜ਼ਨ ਬਠਿੰਡਾ ਦਿਹਾਤੀ ਦੇ ਪਿੰਡ ਮੱਲਵਾਲਾ ਵਿਖੇ ਕੀਤੇ ਇਸ ਸਰਚ ਅਭਿਆਨ ਦੀ ਅਗਵਾਈ ਐਸ .ਪੀ. ਇਨਵੈਸਟੀਗੇਸ਼ਨ ਬਠਿੰਡਾ ਮਨੋਜ ਗੋਰਸੀ ਅਤੇ ਡੀ. ਐਸ. ਪੀ. ਬਠਿੰਡਾ ਦਿਹਾਤੀ ਹਰਵਿੰਦਰ ਸਿੰਘ ਸਰਾਂ ਵਲੋਂ ਕੀਤੀ ਗਈ। ਜਾਣਕਾਰੀ ਅਨੁਸਾਰ ਸਰਚ ਅਭਿਆਨ ਸ਼ੁਰੂ ਕਰਨ ਤੋਂ ਪਹਿਲਾਂ ਪਿੰਡ ਦੇ ਆਉਣ-ਜਾਣ ਵਾਲੇ ਰਸਤਿਆਂ ’ਤੇ ਵਿਸ਼ੇਸ਼ ਨਾਕਾਬੰਦੀ ਕਰਕੇ ਉਨ੍ਹਾਂ ਨੂੰ ਸੀਲ ਕੀਤਾ ਗਿਆ ਅਤੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਦੌਰਾਨ ਪੁਲਿਸ ਟੀਮਾਂ ਵਲੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸ ਸਬੰਧੀ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ 10 ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿਚ ਲਿਆ ਗਿਆ। ਇਸ ਤੋਂ ਇਲਾਵਾ ਇਕ ਸ਼ੱਕੀ ਮੋਟਰ ਸਾਈਕਲ ਵੀ ਕਬਜ਼ੇ ਵਿਚ ਲਿਆ ਗਿਆ। ਇਸ ਮੌਕੇ ਐਸ ਪੀ ਇਨਵੈਸਟੀਗੇਸ਼ਨ ਬਠਿੰਡਾ ਵਲੋਂ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵਿਅਕਤੀ ਨੂੰ ਨਸ਼ਾ ਤਸਕਰਾਂ ਸਬੰਧੀ ਕੋਈ ਜਾਣਕਾਰੀ ਹੋਵੇ ਤਾਂ ਉਹ ਸੂਚਨਾ ਸਾਂਝੀ ਕਰ ਸਕਦਾ ਹੈ। ਸੂਚਨਾ ਦੇਣ ਵਾਲੇ ਦੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ 53 ਗ੍ਰਾਮ ਹੈਰੋਇਨ ਸਣੇ ਇਕ ਨਸ਼ਾ ਤਸਕਰ ਕਾਬੂ ਅਗਲੀ ਖ਼ਬਰ ਪੰਜਾਬੀ ਲਿਖਾਰੀ ਸਭਾ ਵਲੋਂ ਸਨਮਾਨ ਸਮਾਰੋਹ ਅਤੇ ਕਵੀ ਦਰਬਾਰ 2 ਅਕਤੂਬਰ ਨੂੰ
Ad Position 24