ਬਠਿੰਡਾ ਵਿਚ ਚੋਰੀ ਦੀਆਂ ਵਾਰਦਾਤਾਂ ਜਾਰੀ
ਬਠਿੰਡਾ, 26 ਸਤੰਬਰ (ਵੀਰਪਾਲ ਸਿੰਘ) ਬਠਿੰਡਾ ਸ਼ਹਿਰ ਵਿਚ ਚੋਰੀ ਦੀਆਂ ਵਾਰਦਾਤਾਂ ਮਾਮਲੇ ਲਗਾਤਾਰ ਵੱਧ ਰਹੇ ਹਨ। ਬਠਿੰਡਾ ’ਚ ਵੱਖ-ਵੱਖ ਥਾਵਾਂ ਤੋਂ ਦੋ ਮੋਟਰਸਾਈਕਲ ਅਤੇ ਇਕ ਏ.
ਬਠਿੰਡਾ, 26 ਸਤੰਬਰ (ਵੀਰਪਾਲ ਸਿੰਘ) ਬਠਿੰਡਾ ਸ਼ਹਿਰ ਵਿਚ ਚੋਰੀ ਦੀਆਂ ਵਾਰਦਾਤਾਂ ਮਾਮਲੇ ਲਗਾਤਾਰ ਵੱਧ ਰਹੇ ਹਨ। ਬਠਿੰਡਾ ’ਚ ਵੱਖ-ਵੱਖ ਥਾਵਾਂ ਤੋਂ ਦੋ ਮੋਟਰਸਾਈਕਲ ਅਤੇ ਇਕ ਏ.ਸੀ. ਚੋਰੀ ਹੋਣ ਦੇ ਮਾਮਲੇ ਵਿਚ ਪੁਲਿਸ ਵਲੋਂ ਤਿੰਨ ਅਣਪਛਾਤੇ ਲੋਕਾਂ ’ਤੇ ਮੁਕੱਦਮਾ ਦਰਜ ਕੀਤਾ ਗਿਆ ਹੈ। ਪਹਿਲੇ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਨਰਿੰਦਰ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ ਕਿ ਸਾਹਿਲ ਕੁਮਾਰ ਪੁੱਤਰ ਰਾਜੂ ਵਾਸੀ ਗੁਰੂ ਨਾਨਕ ਕਾਲੋਨੀ ਬਠਿੰਡਾ ਵਲੋਂ ਥਾਣਾ ਕੋਤਵਾਲੀ ਵਿਖੇ ਦਰਜ ਕਰਵਾਈ ਸ਼ਿਕਾਇਤ ਵਿਚ ਦੱਸਿਆ ਕਿ ਮਿੱਤਲ ਮਾਲ ਦੇ ਪਿਛਲੇ ਪਾਸਿਓਂ ਕਿਸੇ ਨਾਮਲੂਮ ਵਿਅਕਤੀ ਵਲੋਂ ਮੇਰਾ ਮੋਟਰ ਸਾਈਕਲ ਚੋਰੀ ਕਰ ਲਿਆ ਗਿਆ। ਪੁਲਿਸ ਵਲੋਂ ਸ਼ਿਕਾਇਤ ਕਰਤਾ ਦੇ ਬਿਆਨਾਂ ਦੇ ਆਧਾਰ ’ਤੇ ਮੋਟਰ ਸਾਈਕਲ ਚੋਰੀ ਦੇ ਮਾਮਲੇ ਵਿਚ ਅਣਪਛਾਤੇ ਵਿਅਕਤੀ ’ਤੇ ਮਾਮਲਾ ਦਰਜ ਕਰ ਲਿਆ। ਦੂਸਰੇ ਮਾਮਲੇ ਵਿਚ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਕੁਲਵਿੰਦਰ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ ਕਿ ਸੁਮਿਤ ਕੁਮਾਰ ਪੁੱਤਰ ਜੁਗਲ ਕਿਸ਼ੋਰ ਵਾਸੀ ਬਿਰਲਾ ਮਿੱਲ ਰੋਡ ਬਠਿੰਡਾ ਵਲੋਂ ਥਾਣਾ ਕੋਤਵਾਲੀ ਵਿਖੇ ਦਰਜ ਕਰਵਾਈ ਸ਼ਿਕਾਇਤ ਵਿਚ ਦੱਸਿਆ ਹੈ ਕਿ ਬੱਸ ਸਟੈਂਡ ਬਠਿੰਡਾ ਪਾਸੋਂ ਕੋਈ ਨਾਮਾਲੂਮ ਵਿਅਕਤੀ ਮੇਰਾ ਮੋਟਰ ਸਾਈਕਲ ਪੀ ਬੀ 03 ਏ ਡੀ 4003 ਚੋਰੀ ਕਰਕੇ ਲੈ ਗਿਆ। ਪੁਲਿਸ ਵਲੋਂ ਸ਼ਿਕਾਇਤ ਕਰਤਾ ਤੇ ਬਿਆਨ ਦੇ ਆਧਾਰ ’ਤੇ ਕਾਰਵਾਈ ਕਰਦੇ ਹੋਏ ਅਣਪਛਾਤੇ ਵਿਅਕਤੀ ’ਤੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਤੀਸਰੇ ਮਾਮਲੇ ਵਿਚ ਪੁਲਿਸ ਅਧਿਕਾਰੀ ਹਰਮੀਤ ਸਿੰਘ ਨੇ ਦੱਸਿਆ ਕਿ ਸੀਨੀਅਰ ਮੈਡੀਕਲ ਅਫ਼ਸਰ ਸਿਵਲ ਹਸਪਤਾਲ ਬਠਿੰਡਾ ਵਲੋਂ ਦਰਜ ਕਰਵਾਈ ਸ਼ਿਕਾਇਤ ਵਿਚ ਦੱਸਿਆ ਹੈ ਕਿ ਸਿਵਲ ਹਸਪਤਾਲ ਦੇ ਟੀਕਾਕਰਨ ਕੇਂਦਰ ਵਿਚੋਂ ਕੋਈ ਨਾਮੂਲਮ ਵਿਅਕਤੀ ਏ ਸੀ ਚੋਰੀ ਕਰਕੇ ਲੈ ਗਿਆ । ਪੁਲਿਸ ਵਲੋਂ ਮੁਦੱਈ ਦੇ ਬਿਆਨਾਂ ਦੇ ਅਧਾਰ ’ਤੇ ਕਾਰਵਾਈ ਕਰਦੇ ਹੋਏ ਅਣਪਛਾਤੇ ਵਿਅਕਤੀ ’ਤੇ ਮੁਕੱਦਮਾ ਦਰਜ ਕਰ ਲਿਆ।