27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਮੌੜ ਮੰਡੀ ਵਿਖੇ ਜ਼ਮੀਨ ਬਚਾਓ ਪੁਲਿਸ ਜਬਰ ਵਿਰੁੱਧ ਕਿਸਾਨ ਮਹਾਂ ਪੰਚਾਇਤ

ਮੌੜ ਮੰਡੀ, 26 ਸਤੰਬਰ (ਗੁਰਜੀਤ ਸਿੰਘ ਕਮਾਲੂ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਸਾਰੇ ਹੀ ਇਨਸਾਫ਼ ਪਸੰਦ ਅਤੇ ਜ਼ੁਲਮ ਵਿਰੁੱਧ ਲੜਨ ਵਾਲੇ ਪੰਜਾਬੀਆਂ ਦੇ ਸਹਿਯੋਗ ਦੇ ਨਾਲ ਮੌੜ ਮੰਡੀ ਦੀ ਨਵੀਂ ਦਾਣਾ ਮੰਡੀ ਵਿਖੇ ਐਸ ਕੇ ਐਮ ਗੈਰ ਸਿਆਸੀ ਦੇ ਕੌਮੀ ਕਨਵੀਨਰ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿਚ ਜ਼ਮੀਨ ਬਚਾਓ ਅਤੇ ਜਬਰ ਵਿਰੋਧੀ ਕਿਸਾਨ ਮਹਾਂ ਪੰਚਾਇਤ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਹੋਇਆਂ ਐਸ.

Ad Position 21
No active advertisement
ਕਿਸਾਨ ਮਹਾਂ ਪੰਚਾਇਤ ਵਿਚ ਹਾਜ਼ਰ ਕਿਸਾਨਾਂ ਦਾ ਭਾਰੀ ਇਕੱਠ। 27-09-2026
ਮੌੜ ਮੰਡੀ, 26 ਸਤੰਬਰ (ਗੁਰਜੀਤ ਸਿੰਘ ਕਮਾਲੂ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਸਾਰੇ ਹੀ ਇਨਸਾਫ਼ ਪਸੰਦ ਅਤੇ ਜ਼ੁਲਮ ਵਿਰੁੱਧ ਲੜਨ ਵਾਲੇ ਪੰਜਾਬੀਆਂ ਦੇ ਸਹਿਯੋਗ ਦੇ ਨਾਲ ਮੌੜ ਮੰਡੀ ਦੀ ਨਵੀਂ ਦਾਣਾ ਮੰਡੀ ਵਿਖੇ ਐਸ ਕੇ ਐਮ ਗੈਰ ਸਿਆਸੀ ਦੇ ਕੌਮੀ ਕਨਵੀਨਰ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿਚ ਜ਼ਮੀਨ ਬਚਾਓ ਅਤੇ ਜਬਰ ਵਿਰੋਧੀ ਕਿਸਾਨ ਮਹਾਂ ਪੰਚਾਇਤ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਹੋਇਆਂ ਐਸ.ਕੇ.ਐਮ ਗੈਰ ਸਿਆਸੀ ਦੇ ਕੌਮੀ ਕਨਵੀਨਰ ਦੇ ਜਗਜੀਤ ਸਿੰਘ ਡੱਲੇਵਾਲ, ਬੀਕੇਯੂ ਏਕਤਾ ਸਿੱਧੂਪੁਰ ਦੇ ਕੌਮੀ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ, ਸੂਬਾ ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਸਿੱਧੂਪੁਰ, ਸੂਬਾ ਵਿੱਤ ਸਕੱਤਰ ਮਾਨ ਸਿੰਘ ਰਾਜਪੁਰਾ, ਬਲਦੇਵ ਸਿੰਘ ਸੰਦੋਹਾ ਜ਼ਿਲ੍ਹਾ ਪ੍ਰਧਾਨ ਰੇਸ਼ਮ ਸਿੰਘ ਯਾਤਰੀ ਜ਼ਿਲ੍ਹਾ ਜਨਰਲ ਸਕੱਤਰ ਆਦਿ ਨੇ ਕਿਹਾ ਆਦਿ ਕਿਸਾਨ ਆਗੂਆਂ ਨੇ ਸੰਬੋਧਨ ਕਰਦਿਆਂ ਹੋਇਆਂ ਕਿਹਾ ਕਿ ਸ਼ਹੀਦੇ ਆਜ਼ਮ ਭਗਤ ਸਿੰਘ ਜੀ ਦੇ ਪਿੰਡ ਖਟਕੜ ਕਲਾਂ ਵਿਖੇ ਪੰਜਾਬ ਦੀ ਸੱਤਾ ਸੰਭਾਲਣ ਤੋਂ ਪਹਿਲਾਂ ਧਰਨਿਆਂ ਵਿਚੋਂ ਨਿਕਲੀ ਹੋਈ ਪਾਰਟੀ ਵਲੋਂ ਪੰਜਾਬ ਦੀਆਂ ਸੱਥਾਂ ਵਿਚੋਂ ਸਰਕਾਰ ਚਲਾਉਣ ਦਾ ਵਾਅਦਾ ਕੀਤਾ ਗਿਆ ਸੀ ਅਤੇ ਸ਼ਹੀਦੇ ਆਜ਼ਮ ਭਗਤ ਸਿੰਘ ਦੇ ਸ਼ਹੀਦੀ ਸਮਾਰਕ ਉੱਪਰ ਜਾ ਕੇ ਭਗਵੰਤ ਮਾਨ ਵਲੋਂ ਸ਼ਹੀਦੇ ਆਜ਼ਮ ਭਗਤ ਸਿੰਘ ਦੀ ਬਸੰਤੀ ਪੱਗ ਬੰਨ੍ਹ ਕੇ ਸ਼ਹੀਦ ਦੇ ਸੁਪਨਿਆਂ ਦਾ ਪੰਜਾਬ ਬਣਾਉਣ ਦਾ ਐਲਾਨ ਕੀਤਾ ਗਿਆ ਸੀ ਪ੍ਰੰਤੂ ਸ਼ਹੀਦੇ ਆਜ਼ਮ ਭਗਤ ਸਿੰਘ ਨੇ ਕਦੇ ਇਹ ਸੁਪਨੇ ਵਿਚ ਵੀ ਨਹੀਂ ਸੋਚਿਆ ਹੋਵੇਗਾ ਕਿ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਪੰਜਾਬ ਦੀ ਸੱਤਾ ਸੰਭਾਲਣ ਵਾਲਿਆਂ ਵਲੋਂ ਪੰਜਾਬੀਆਂ ਉੱਤੇ ਜਰਮਨ ਦੇ ਤਾਨਾਸ਼ਾਹ ਹਿਟਲਰ ਦੇ ਵਾਂਗੂ ਪੁਲਸ ਜਬਰ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਅੱਗੇ ਕਿਹਾ ਕਿ ਕੇਂਦਰ ਦੀ ਮੋਦੀ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਕਾਰਪੋਰੇਟ ਘਰਾਣਿਆਂ ਨਾਲ ਯਾਰੀ ਨਿਭਾਉਣ ਲਈ ਪੰਜਾਬ ਦੀਆ ਜ਼ਰਖੇਜ਼ ਜ਼ਮੀਨਾਂ ਖੋਹ ਕੇ ਘਰਾਣਿਆਂ ਨੂੰ ਦੇਣ ਵਾਸਤੇ ਹਰ ਰੋਜ਼ ਸਾਜ਼ਿਸ਼ਾਂ ਘੜੀਆਂ ਜਾ ਰਹੀਆਂ ਹਨ ਅਤੇ ਸਰਕਾਰ ਵਲੋਂ ਕਾਰਪੋਰੇਟ ਘਰਾਣਿਆਂ ਨਾਲ ਮਿਲ ਕੇ ਰਾਤਾਂ ਨੂੰ ਪ੍ਰਾਈਵੇਟ ਬੰਦੇ ਭੇਜ ਕੇ ਪਿੰਡਾਂ ਦੀ ਜ਼ਮੀਨ ਦੀ ਡਰੋਨਾਂ ਰਾਹੀਂ ਮੈਪਿੰਗ ਅਤੇ ਗਦਾਵਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਲਈ ਪੰਜਾਬ ਦੀਆਂ ਜਰਖੇਜ਼ ਜ਼ਮੀਨਾਂ ਬਚਾਉਣ ਲਈ ਅਤੇ ਸਰਕਾਰ ਦੇ ਪੁਲਸੀਆ ਜਬਰ ਨੂੰ ਥੱਲ ਪਾਉਣ ਵਾਸਤੇ ਹੀ ਇਹ ਕਿਸਾਨ ਮਹਾਂ ਪੰਚਾਇਤ ਰੱਖੀ ਗਈ ਹੈ। ਇਸ ਤੋਂ ਇਲਾਵਾ ਬੋਹੜ ਸਿੰਘ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਘਣੀਆ ਜ਼ਿਲ੍ਹਾ ਜਰਨਲ ਸਕੱਤਰ, ਕੁਲਵਿੰਦਰ ਸਿੰਘ ਮਾਸ਼ਿਆਣਾ ਜ਼ਿਲ੍ਹਾ ਪ੍ਰਧਾਨ ਜਲੰਧਰ, ਆਦਿ ਨੇ ਵੀ ਸੰਬੋਧਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਭਾਕਿਯੂ (ਉਗਰਾਹਾਂ) ਵਲੋਂ ਫਾਈਨਾਂਸ ਕੰਪਨੀ ਦੇ ਦਫ਼ਤਰ ਦਾ ਗੇਟ ਬੰਦ ਕਰ ਕੇ ਧਰਨਾ ਅਗਲੀ ਖ਼ਬਰ ਬਠਿੰਡਾ ਵਿਚ ਚੋਰੀ ਦੀਆਂ ਵਾਰਦਾਤਾਂ ਜਾਰੀ
Ad Position 24