27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਏ.ਸੀ. ਦੀਆਂ ਕਾਪਰ ਪਾਈਪਾਂ ਚੋਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼

ਬਠਿੰਡਾ, 26 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਬਠਿੰਡਾ ਸ਼ਹਿਰ ਵਿਚ ਪਿਛਲੇ ਕੁਝ ਦਿਨਾਂ ਤੋਂ ਦੁਕਾਨਾਂ ਅਤੇ ਹੋਰ ਇਮਾਰਤਾਂ ਦੀਆਂ ਛੱਤਾਂ ‘ਤੇ ਲੱਗੇ ਏਅਰ ਕੰਡੀਸ਼ਨਰਾਂ ਦੀਆਂ ਕਾਪਰ ਪਾਈਪਾਂ ਚੋਰੀ ਕਰਨ ਵਾਲੇ ਗਰੋਹ ਦਾ ਥਾਣਾ ਕੋਤਵਾਲੀ ਪੁਲਿਸ ਨੇ ਪਰਦਾਫਾਸ਼ ਕਰਦਿਆਂ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿਚ ਕਥਿਤ ਤੌਰ ‘ਤੇ ਕਾਪਰ ਪਾਈਪਾਂ ਚੋਰੀ ਕਰਨ ਵਾਲੇ ਤਿੰਨ ਵਿਅਕਤੀ ਅਤੇ ਚੋਰੀ ਦਾ ਸਾਮਾਨ ਖ਼ਰੀਦਣ ਵਾਲੇ ਦੋ ਕਬਾੜੀਏ ਸ਼ਾਮਿਲ ਹਨ।

Ad Position 21
No active advertisement
ਅਜੀਤ ਡੈਸਕ 27-09-2026
ਬਠਿੰਡਾ, 26 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਬਠਿੰਡਾ ਸ਼ਹਿਰ ਵਿਚ ਪਿਛਲੇ ਕੁਝ ਦਿਨਾਂ ਤੋਂ ਦੁਕਾਨਾਂ ਅਤੇ ਹੋਰ ਇਮਾਰਤਾਂ ਦੀਆਂ ਛੱਤਾਂ ‘ਤੇ ਲੱਗੇ ਏਅਰ ਕੰਡੀਸ਼ਨਰਾਂ ਦੀਆਂ ਕਾਪਰ ਪਾਈਪਾਂ ਚੋਰੀ ਕਰਨ ਵਾਲੇ ਗਰੋਹ ਦਾ ਥਾਣਾ ਕੋਤਵਾਲੀ ਪੁਲਿਸ ਨੇ ਪਰਦਾਫਾਸ਼ ਕਰਦਿਆਂ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿਚ ਕਥਿਤ ਤੌਰ ‘ਤੇ ਕਾਪਰ ਪਾਈਪਾਂ ਚੋਰੀ ਕਰਨ ਵਾਲੇ ਤਿੰਨ ਵਿਅਕਤੀ ਅਤੇ ਚੋਰੀ ਦਾ ਸਾਮਾਨ ਖ਼ਰੀਦਣ ਵਾਲੇ ਦੋ ਕਬਾੜੀਏ ਸ਼ਾਮਿਲ ਹਨ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿਚੋਂ ਚੋਰੀ ਕੀਤਾ ਸਾਮਾਨ 2 ਕਿੱਲੋ 213 ਗ੍ਰਾਮ ਕਾਪਰ ਪਾਈਪ ਤੇ ਸਾਈਕਲ ਰੇਹੜੀ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਥਾਣਾ ਕੋਤਵਾਲੀ ਦੇ ਐੱਸ.ਐੱਚ.ਓ. ਯਾਦਵਿੰਦਰ ਸਿੰਘ ਨੇ ਦੱਸਿਆ ਕਿ 7 ਸਤੰਬਰ ਨੂੰ ਸੁਭਾਸ਼ ਮਾਰਕੀਟ ਵਿਚ ਅਣਪਛਾਤੇ ਚੋਰਾਂ ਵਲੋਂ ਕਰੀਬ ਇਕ ਦਰਜਨ ਏ.ਸੀ. ਦੀਆਂ ਕਾਪਰ ਪਾਈਪਾਂ ਕੱਟ ਕੇ ਚੋਰੀ ਕਰ ਲਈਆਂ ਗਈਆਂ ਸਨ। ਇਸੇ ਤਰਾਂ 17 ਸਤੰਬਰ ਨੂੰ ਸੰਤਪੁਰਾ ਰੋਡ ‘ਤੇ ਵੀ ਏ.ਸੀ. ਦੀਆਂ ਕਾਪਰ ਪਾਈਪਾਂ ਚੋਰੀ ਹੋਣ ਦੀ ਘਟਨਾ ਸਾਹਮਣੇ ਆਈ ਸੀ। ਦੋਵਾਂ ਮਾਮਲਿਆਂ ਵਿਚ ਕੇਸ ਦਰਜ ਕਰਕੇ ਪੁਲਿਸ ਵਲੋਂ ਜਾਂਚ ਸ਼ੁਰੂ ਕੀਤੀ ਗਈ। ਜਾਂਚ ਦੌਰਾਨ ਪੁਲਿਸ ਨੇ ਸੈਂਡੀ ਪਾਲ ਉਰਫ਼ ਸੰਨੀ ਵਾਸੀ ਬੱਲਾ ਰਾਮ ਨਗਰ ਬਠਿੰਡਾ, ਜਤਿੰਦਰ ਕੁਮਾਰ ਨੇੜੇ ਭੱਟੀ ਰੋਡ ਅਤੇ ਬਲਵਿੰਦਰ ਉਰਫ਼ ਬੱਲੀ ਵਾਸੀ ਚੱਕ ਰਾਮੂ ਜ਼ਿਲ੍ਹਾ ਨਵਾ ਸ਼ਹਿਰ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਸੁਭਾਸ਼ ਮਾਰਕੀਟ ਅਤੇ ਸੰਤਪੁਰਾ ਰੋਡ ਤੋਂ ਕਾਪਰ ਪਾਈਪਾਂ ਚੋਰੀ ਕਰਨ ਦੀ ਗੱਲ ਕਥਿਤ ਤੌਰ ‘ਤੇ ਮੰਨੀ ਹੈ। ਇਸ ਦੇ ਨਾਲ ਪੁਲਿਸ ਨੇ ਚੋਰੀ ਦਾ ਸਮਾਨ ਖ਼ਰੀਦਣ ਵਾਲੇ ਦੋ ਕਬਾੜੀਏ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾ ਨੇ ਚੋਰੀ ਕੀਤੀਆ ਕਾਪਰ ਪਾਈਪਾਂ ਕਬਾੜ ਦਾ ਕੰਮ ਕਰਨ ਵਾਲੇ ਸੁਰੇਸ਼ ਕੁਮਾਰ ਅਤੇ ਰਾਮ ਸਿਵਾਰਥ ਨੂੰ ਵੇਚੀਆਂ ਗਈਆਂ ਸਨ। ਦੋਵੇਂ ਉੱਤਰ ਪ੍ਰਦੇਸ਼ ਨਾਲ ਸਬੰਧਿਤ ਦੱਸੇ ਜਾਂਦੇ ਹਨ ਅਤੇ ਇਸ ਸਮੇਂ ਬਾਦ ਚੰਦਸਰ ਬਸਤੀ ਵਿਚ ਰਹਿ ਰਹੇ ਸਨ। ਪੁਲਿਸ ਨੇ ਦੋਵਾਂ ਨੂੰ ਵੀ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਚੋਰੀ ਦਾ ਸਮਾਨ ਬਰਾਮਦ ਕੀਤਾ ਹੈ। ਐੱਸ.ਐੱਚ.ਓ. ਯਾਦਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਂ ਮੁਲਜ਼ਮਾਂ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਨੂੰ ਸ਼ੱਕ ਹੈ ਕਿ ਮੁਲਜ਼ਮਾਂ ਵੱਲੋਂ ਸ਼ਹਿਰ ਦੇ ਹੋਰ ਇਲਾਕਿਆਂ ਵਿਚ ਵੀ ਏ.ਸੀ.ਦੀਆਂ ਕਾਪਰ ਪਾਈਪਾਂ ਚੋਰੀ ਕਰਨ ਦੀਆਂ ਵਾਰਦਾਤਾਂ ਕੀਤੀਆਂ ਹੋ ਸਕਦੀਆਂ ਹਨ। ਉਨ੍ਹਾਂ ਦੇ ਪੁਰਾਣੇ ਅਪਰਾਧਿਕ ਰਿਕਾਰਡ ਅਤੇ ਸੰਪਰਕਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਮੁਤਾਬਿਕ ਜਤਿੰਦਰ ਕੁਮਾਰ ਖ਼ਿਲਾਫ਼ ਪਹਿਲਾਂ ਵੀ ਚੋਰੀ ਦੇ ਦੋ ਮਾਮਲੇ ਦਰਜ ਹਨ।
Ad Position 22
No active advertisement
ਪਿਛਲੀ ਖ਼ਬਰ ਬੀਬਾ ਹਰਸਿਮਰਤ ਕੌਰ ਬਾਦਲ ਦੀ ਗ੍ਰਾਂਟ ਸਦਕਾ ਸਿਵਲ ਹਸਪਤਾਲ ਨੂੰ ਐਂਬੂਲੈਂਸ ਮਿਲਣ ਦਾ ਰਾਹ ਪੱਧਰਾ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਪੀ.ਐੱਸ.ਯੂ. ਵਲੋਂ ਮੋਟਰਸਾਈਕਲ ਮਾਰਚ
Ad Position 24