ਹਾਕੀ ਖਿਡਾਰਨ ਸੁਖਵੀਰ ਕੌਰ ਸਨਮਾਨਿਤ
ਬਠਿੰਡਾ, 26 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਏ. ਐਚ.
ਬਠਿੰਡਾ, 26 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਏ.ਐਚ.ਐਫ. ਜੂਨੀਅਰ ਮਹਿਲਾ ਹਾਕੀ ਏਸ਼ੀਆ ਕੱਪ 2026 ‘ਚ ਭਾਰਤੀ ਟੀਮ ਨੂੰ ‘ਚੈਂਪੀਅਨ’ ਬਣਾਉਣ ਵਾਲੀ ਭਾਈ ਰੂਪਾ ਦੀ ਜੰਮਪਲ ਖਿਡਾਰਨ ਸੁਖਵੀਰ ਕੌਰ ਦਾ ਗੌਰਮਿੰਟ ਫਿਜ਼ੀਕਲ ਐਜੂਕੇਸ਼ਨ ਟੀਚਰਜ਼ ਐਸੋਸੀਏਸ਼ਨ ਵਲੋਂ ਸਨਮਾਨ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸੁਖਵੀਰ ਕੌਰ ਪੰਜਾਬ ਦੀ ਇਕਲੌਤੀ ਖਿਡਾਰਨ ਵਜੋਂ ‘ਭਾਰਤੀ ਜੂਨੀਅਰ ਹਾਕੀ ਮਹਿਲਾ’ ਟੀਮ ਦਾ ਹਿੱਸਾ ਸੀ। ਇਸ ਮੌਕੇ ਗੌਰਮਿੰਟ ਫਿਜ਼ੀਕਲ ਐਜੂਕੇਸ਼ਨ ਟੀਚਰਜ਼ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਜਗਦੀਸ਼ ਕੁਮਾਰ ਜੱਗੀ, ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ, ਸਾਬਕਾ ਸਹਾਇਕ ਜ਼ਿਲ੍ਹਾ ਸਿੱਖਿਆ ਅਫ਼ਸਰ (ਖੇਡਾਂ) ਗੁਰਪ੍ਰੀਤ ਸਿੰਘ ਸਿੱਧੂ ਨੇ ਸੁਖਵੀਰ ਕੌਰ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਬਠਿੰਡਾ ਜ਼ਿਲ੍ਹੇ ਦੀ ਇਸ ‘ਧੀ’ ਨੇ ਭਾਰਤੀ ਟੀਮ ਵਿਚ ਖੇਡਦਿਆਂ ਏਸ਼ੀਆ ਕੱਪ ਜਿੱਤ ਕੇ ਪੰਜਾਬ ਅਤੇ ਭਾਰਤ ਦਾ ਮਾਣ ਵਧਾਇਆ ਹੈ। ਇਸ ਪ੍ਰਾਪਤੀ ਦਾ ਸਿਹਰਾ ਇਸ ਦੇ ਹਾਕੀ ਕੋਚ ਰਾਜਵੰਤ ਸਿੰਘ ਮਾਨ ਨੂੰ ਜਾਂਦਾ ਹੈ, ਜੋ ਹਾਕੀ ਲਈ ਸਮਰਪਿਤ ਹਨ। ਇਸ ਮੌਕੇ ਸਰੀਰਕ ਸਿੱਖਿਆ ਅਧਿਆਪਕ ਰਣਧੀਰ ਸਿੰਘ ਧੀਰਾ, ਜਗਮੋਹਨ ਸਿੰਘ, ਰਹਿੰਦਰ ਸਿੰਘ, ਹਰਪ੍ਰੀਤ ਸਿੰਘ, ਰਮਨਪ੍ਰੀਤ ਸਿੰਘ, ਸੁਖਪ੍ਰੀਤ ਸਿੰਘ, ਰੇਸ਼ਮ ਸਿੰਘ, ਹਰਵਿੰਦਰ ਸਿੰਘ, ਹਰਭਗਵਾਨ ਦਾਸ, ਰਜਿੰਦਰ ਸ਼ਰਮਾ, ਸੁਖਵਿੰਦਰ ਕੌਰ, ਸੰਦੀਪ ਕੌਰ ਆਦਿ ਮੌਜੂਦ ਸਨ।