ਅਕਾਲ ਯੂਨੀਵਰਸਿਟੀ ਵਿਖੇ 5 ਰੋਜ਼ਾ ‘ਆਰਟੀਫਿਸ਼ੀਅਲ ਇੰਟੈਲੀਜੈਂਸ’ ਬੂਟ ਕੈਂਪ ਸ਼ਾਨਦਾਰ ਪ੍ਰਾਪਤੀਆਂ ਨਾਲ ਸੰਪੰਨ
ਤਲਵੰਡੀ ਸਾਬੋ, 26 ਸਤੰਬਰ (ਰਣਜੀਤ ਸਿੰਘ ਰਾਜੂ)- ਅਕਾਲ ਯੂਨੀਵਰਸਿਟੀ, ਤਲਵੰਡੀ ਸਾਬੋ ਦੇ ਕੰਪਿਊਟਰ ਸਾਇੰਸ ਵਿਭਾਗ ਵੱਲੋਂ ਬੀ. ਸੀ.
ਬ
ਬੂਟਕੈਂਪ ਦੀ ਸਮਾਪਤੀ ’ਤੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਉੱਪ ਕੁਲਪਤੀ।
27-09-2026
ਤਲਵੰਡੀ ਸਾਬੋ, 26 ਸਤੰਬਰ (ਰਣਜੀਤ ਸਿੰਘ ਰਾਜੂ)- ਅਕਾਲ ਯੂਨੀਵਰਸਿਟੀ, ਤਲਵੰਡੀ ਸਾਬੋ ਦੇ ਕੰਪਿਊਟਰ ਸਾਇੰਸ ਵਿਭਾਗ ਵੱਲੋਂ ਬੀ.ਸੀ.ਏ. ਅਤੇ ਅੱੈਮ.ਸੀ.ਏ. ਦੇ ਅੰਤਿਮ ਵਰ੍ਹੇ ਦੇ ਵਿਦਿਆਰਥੀਆਂ ਲਈ ਲਗਾਇਆ ਗਿਆ ਪੰਜ ਰੋਜ਼ਾ ‘ਏ.ਆਈ. ਬੂਟਕੈਂਪ’ ਸਫਲਤਾਪੂਰਵਕ ਸਮਾਪਤ ਹੋ ਗਿਆ। 21 ਤੋਂ 25 ਸਤੰਬਰ ਤੱਕ ਚੱਲੇ ਇਸ ਵਿਸ਼ੇਸ਼ ਬੂਟਕੈਂਪ ਵਿਚ 104 ਵਿਦਿਆਰਥੀਆਂ ਨੇ ਭਾਗ ਲਿਆ। ਪ੍ਰੋਗਰਾਮ ਦੇ ਕੋਆਰਡੀਨੇਟਰ ਡਾ. ਹਰਪਾਲ ਸਿੰਘ ਦੀ ਦੇਖ-ਰੇਖ ਹੇਠ ਦੋ ਸਮਾਨਾਂਤਰ ਬੂਟਕੈਂਪ ‘ਬਿਲਡਿੰਗ ਰੀਅਲ ਏ.ਆਈ. ਸਿਸਟਮਜ਼’ ਅਤੇ ‘ਜਨਰੇਟਿਵ ਏ.ਆਈ. ਅਤੇ ਏਜੰਟਿਕ ਏ.ਆਈ. ਸਿਸਟਮਜ਼’ ਕਰਵਾਏ ਗਏ। ਯੂਨੀਵਰਸਿਟੀ ਪ੍ਰਬੰਧਕਾਂ ਮੁਤਾਬਿਕ ਇਸ ਕੈਂਪ ਦਾ ਮੁੱਖ ਉਦੇਸ਼ ਅਕਾਦਮਿਕ ਸਿੱਖਿਆ ਅਤੇ ਉਦਯੋਗਿਕ ਮੌਜੂਦਾ ਲੋੜਾਂ ਵਿਚਕਾਰਲੇ ਪਾੜੇ ਨੂੰ ਖ਼ਤਮ ਕਰਨਾ ਸੀ। ‘ਟੈਟਰਸ ਡਾਟਾ’ ਅਤੇ ‘ਸਬੁੱਧ ਫਾਊਂਡੇਸ਼ਨ’ ਦੇ ਮਾਹਿਰਾਂ ਵਲੋਂ ਵਿਦਿਆਰਥੀਆਂ ਨੂੰ 80 ਫ਼ੀਸਦੀ ਪ੍ਰੈਕਟੀਕਲ ਸਿਖਲਾਈ ਦਿੱਤੀ ਗਈ। ਇਸ ਦੌਰਾਨ ਮਸ਼ੀਨ ਲਰਨਿੰਗ, ਡੀਪ ਲਰਨਿੰਗ, ਕੰਪਿਊਟਰ ਵਿਜ਼ਨ, ਜਨਰੇਟਿਵ ਏ.ਆਈ., ਏਜੰਟਿਕ ਏ.ਆਈ., ਪ੍ਰੋਂਪਟ ਇੰਜੀਨੀਅਰਿੰਗ ਅਤੇ ਰੈਗ ਵਰਗੀਆਂ ਉੱਨਤ ਤਕਨੀਕਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੇ ‘ਕੈਪਸਟੋਨ ਪ੍ਰੋਜੈਕਟ’ ਅਤੇ ‘ਹੈਕਾਥਨ’ ਰਾਹੀਂ ਆਪਣੀ ਸਿੱਖਿਆ ਨੂੰ ਅਮਲੀ ਰੂਪ ਦਿੱਤਾ ਅਤੇ ਅਸਲ ਜ਼ਿੰਦਗੀ ਦੀਆਂ ਸਮੱਸਿਆਵਾਂ ਦੇ ਤਕਨੀਕੀ ਹੱਲ ਲੱਭੇ। ਸਮਾਪਤੀ ਸਮਾਰੋਹ ਮੌਕੇ ਯੂਨੀਵਰਸਿਟੀ ਦੇ ਉੱਪ ਕੁਲਪਤੀ ਪ੍ਰੋ. ਗੁਰਮੇਲ ਸਿੰਘ,ਡੀਨ ਅਕਾਦਮਿਕ ਮਾਮਲੇ ਮੇਜਰ ਜਨਰਲ (ਸੇਵਾਮੁਕਤ) ਡਾ. ਜੀ.ਐਸ. ਲਾਂਬਾ ਅਤੇ ਰਜਿਸਟਰਾਰ ਡਾ. ਸਵਰਨ ਸਿੰਘ ਉਚੇਚੇ ਤੌਰ ‘ਤੇ ਪਹੁੰਚੇ। ਉਨ੍ਹਾਂ ਨੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਯੂਨੀਵਰਸਿਟੀ ਦੀ ਉਦਯੋਗ-ਮੁਖੀ ਅਤੇ ਤਕਨੀਕੀ ਸਿੱਖਿਆ ਪ੍ਰਤੀ ਵਚਨਬੱਧਤਾ ਨੂੰ ਦੁਹਰਾਇਆ। ਮਾਹਿਰਾਂ ਦਾ ਕਹਿਣੈ ਕਿ ਅਜਿਹੇ ਪ੍ਰੋਗਰਾਮ ਨੌਜਵਾਨਾਂ ਨੂੰ ਆਧੁਨਿਕ ਏ.ਆਈ. ਉਦਯੋਗ ਵਿਚ ਬਿਹਤਰ ਰੁਜ਼ਗਾਰ ਪ੍ਰਾਪਤ ਕਰਨ ਦੇ ਯੋਗ ਬਣਾਉਣਗੇ।