26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਰੌਇਲ ਕਾਲਜ ਦੀ ਟੀਮ ਨੇ ਕਬੱਡੀ ਮੁਕਾਬਲੇ ’ ਚ ਲਗਾਤਾਰ 6 ਵੀਂ ਵਾਰ ਜਿੱਤਿਆ ਸੋਨ ਤਗਮਾ

ਬੁਢਲਾਡਾ, 26 ਸਤੰਬਰ (ਸਵਰਨ ਸਿੰਘ ਰਾਹੀ)- ਦਿ ਰੌਇਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਬੋੜਾਵਾਲ ਦੀ ਕਬੱਡੀ ਟੀਮ ਨੇ ਅੰਤਰ-ਕਾਲਜ ਕਬੱਡੀ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰ ਕੇ ਸੋਨ ਤਗਮਾ ਜਿੱਤਿਆ ਹੈ। ਜ਼ਿਕਰਯੋਗ ਹੈ ਕਿ ਕਾਲਜ ਦੀ ਕਬੱਡੀ ਟੀਮ ਪਿਛਲੇ ਛੇ ਸਾਲਾਂ ਤੋਂ ਲਗਾਤਾਰ ਸੋਨ ਤਗਮਾ ਜਿੱਤਦੀ ਆ ਰਹੀ ਹੈ।

Ad Position 21
No active advertisement
ਅਜੀਤ ਡੈਸਕ 27-09-2026
ਬੁਢਲਾਡਾ, 26 ਸਤੰਬਰ (ਸਵਰਨ ਸਿੰਘ ਰਾਹੀ)- ਦਿ ਰੌਇਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਬੋੜਾਵਾਲ ਦੀ ਕਬੱਡੀ ਟੀਮ ਨੇ ਅੰਤਰ-ਕਾਲਜ ਕਬੱਡੀ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰ ਕੇ ਸੋਨ ਤਗਮਾ ਜਿੱਤਿਆ ਹੈ। ਜ਼ਿਕਰਯੋਗ ਹੈ ਕਿ ਕਾਲਜ ਦੀ ਕਬੱਡੀ ਟੀਮ ਪਿਛਲੇ ਛੇ ਸਾਲਾਂ ਤੋਂ ਲਗਾਤਾਰ ਸੋਨ ਤਗਮਾ ਜਿੱਤਦੀ ਆ ਰਹੀ ਹੈ। ਕਾਲਜ ਪ੍ਰਬੰਧਕ ਕਮੇਟੀ ਦੇ ਡਾਇਰੈਕਟਰ ਡਾ. ਸਰਬਜੀਤ ਕੌਰ ਸੋਹਲ ਅਤੇ ਚੇਅਰਮੈਨ ਏਕਮਜੀਤ ਸਿੰਘ ਸੋਹਲ ਨੇ ਜੇਤੂ ਟੀਮ ਨੂੰ ਵਧਾਈ ਦਿੰਦਿਆਂ ਖਿਡਾਰੀਆਂ ਦੀ ਮਿਹਨਤ, ਅਨੁਸ਼ਾਸਨ ਅਤੇ ਖੇਡ ਪ੍ਰਤੀ ਸਮਰਪਣ ਦਾ ਨਤੀਜਾ ਹੈ। ਉਨ੍ਹਾਂ ਫਿਜ਼ੀਕਲ ਐਜੂਕੇਸ਼ਨ ਕਾਲਜ ਦੇ ਖੇਡ ਵਿਭਾਗ ਦੇ ਮੁਖੀ ਸਹਾ. ਪ੍ਰੋ. ਕੁਲਦੀਪ ਸਿੰਘ ਦੀ ਵਿਸ਼ੇਸ਼ ਤੌਰ ’ਤੇ ਸ਼ਲਾਘਾ ਕੀਤੀ। ਪ੍ਰੋ. ਕੁਲਦੀਪ ਸਿੰਘ ਨੇ ਦੱਸਿਆ ਕਿ ਇਸ ਮੁਕਾਬਲੇ ਵਿਚ ਰੌਇਲ ਕਾਲਜ ਨੇ ਪਹਿਲਾ, ਫਿਜ਼ੀਕਲ ਐਜੂਕੇਸ਼ਨ ਕਾਲਜ, ਪਟਿਆਲਾ ਨੇ ਦੂਜਾ ਸਥਾਨ, ਜਦਕਿ ਫਿਜ਼ੀਕਲ ਐਜੂਕੇਸ਼ਨ ਕਾਲਜ, ਭਾਗੋ ਮਾਜਰਾ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਦੇ ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਨੇ ਜੇਤੂ ਟੀਮ ਨੂੰ ਸੋਨੇ ਦੇ ਤਗਮੇ ਨਾਲ ਸਨਮਾਨਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਕੰਪਨੀਆਂ ਦੇ ਚੁੰਗਲ ’ਚੋਂ ਆਜ਼ਾਦ ਨਾ ਕੀਤਾ ਤਾਂ ਐਨ.ਐਸ.ਕਿਊ.ਐਫ. ਅਧਿਆਪਕ ਕਰਨਗੇ ਸੰਘਰਸ਼ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਸੁਖਮੰਦਰ ਸਿੰਘ ਬੂਸਰ ਯੂਥ ਵਿੰਗ ਦੇ ਸੀਨੀਅਰ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ
Ad Position 24