26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਪਟਿਆਲਾ ਦੇ ਇਤਿਹਾਸਕ ਤੇ ਧਾਰਮਿਕ ਸਥਾਨਾਂ ਤੋਂ ਜਾਣੂ ਹੋਈਆਂ ਮਹਿਰਾਜ ਸਕੂਲ ਦੀਆਂ ਵਿਦਿਆਰਥਣਾਂ

ਮਹਿਰਾਜ, 26 ਸਤੰਬਰ (ਸੁਖਪਾਲ ਮਹਿਰਾਜ)-ਪੀਐਮ ਸ੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪੱਤੀ ਕਰਮ ਚੰਦ ਮਹਿਰਾਜ ਦੀਆਂ ਸੱਤਵੀਂ ਅਤੇ ਨੌਵੀਂ ਜਮਾਤ ਦੀਆਂ 121 ਵਿਦਿਆਰਥਣਾਂ ਦਾ ਇਕ ਰੋਜ਼ਾ ਵਿੱਦਿਅਕ ਟੂਰ ਪ੍ਰਿੰਸੀਪਲ ਗੀਤਾ ਅਰੋੜਾ ਦੀ ਅਗਵਾਈ ਹੇਠ ਪਟਿਆਲਾ ਦੇ ਵੱਖ-ਵੱਖ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਲਈ ਗਿਆ। ਟੂਰ ਦੌਰਾਨ ਵਿਦਿਆਰਥਣਾਂ ਨੇ ਗੁਰਦੁਆਰਾ ਪਰਮੇਸ਼ਰ ਦੁਆਰ, ਪਟਿਆਲਾ ਚਿੜੀਆਘਰ, ਕਿਲ੍ਹਾ ਮੁਬਾਰਕ, ਸ਼ੀਸ਼ ਮਹਿਲ, ਬਾਰਾਂਦਰੀ ਬਾਗ ਅਤੇ ਕਾਲੀ ਮਾਤਾ ਮੰਦਰ ਸਮੇਤ ਵੱਖ-ਵੱਖ ਸਥਾਨਾਂ ਦਾ ਦੌਰਾ ਕੀਤਾ।

Ad Position 21
No active advertisement
ਅਜੀਤ ਡੈਸਕ 27-09-2026
ਮਹਿਰਾਜ, 26 ਸਤੰਬਰ (ਸੁਖਪਾਲ ਮਹਿਰਾਜ)-ਪੀਐਮ ਸ੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪੱਤੀ ਕਰਮ ਚੰਦ ਮਹਿਰਾਜ ਦੀਆਂ ਸੱਤਵੀਂ ਅਤੇ ਨੌਵੀਂ ਜਮਾਤ ਦੀਆਂ 121 ਵਿਦਿਆਰਥਣਾਂ ਦਾ ਇਕ ਰੋਜ਼ਾ ਵਿੱਦਿਅਕ ਟੂਰ ਪ੍ਰਿੰਸੀਪਲ ਗੀਤਾ ਅਰੋੜਾ ਦੀ ਅਗਵਾਈ ਹੇਠ ਪਟਿਆਲਾ ਦੇ ਵੱਖ-ਵੱਖ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਲਈ ਗਿਆ। ਟੂਰ ਦੌਰਾਨ ਵਿਦਿਆਰਥਣਾਂ ਨੇ ਗੁਰਦੁਆਰਾ ਪਰਮੇਸ਼ਰ ਦੁਆਰ, ਪਟਿਆਲਾ ਚਿੜੀਆਘਰ, ਕਿਲ੍ਹਾ ਮੁਬਾਰਕ, ਸ਼ੀਸ਼ ਮਹਿਲ, ਬਾਰਾਂਦਰੀ ਬਾਗ ਅਤੇ ਕਾਲੀ ਮਾਤਾ ਮੰਦਰ ਸਮੇਤ ਵੱਖ-ਵੱਖ ਸਥਾਨਾਂ ਦਾ ਦੌਰਾ ਕੀਤਾ। ਟੂਰ ਨੂੰ ਰਵਾਨਾ ਕਰਦਿਆਂ ਪ੍ਰਿੰਸੀਪਲ ਗੀਤਾ ਅਰੋੜਾ ਨੇ ਵਿਦਿਆਰਥਣਾਂ ਨੂੰ ਅਨੁਸ਼ਾਸਨ ਵਿਚ ਰਹਿਣ ਲਈ ਪ੍ਰੇਰਿਤ ਕੀਤਾ ਅਤੇ ਅਜਿਹੇ ਵਿੱਦਿਅਕ ਟੂਰਾਂ ਦੀ ਮਹੱਤਤਾ ਬਾਰੇ ਜਾਣੂ ਕਰਵਾਉਂਦਿਆਂ ਇਨ੍ਹਾਂ ਰਾਹੀਂ ਪ੍ਰਾਪਤ ਹੋਣ ਵਾਲੇ ਵਿਹਾਰਕ ਗਿਆਨ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਕਿਹਾ। ਇਸ ਮੌਕੇ ਪੰਜਾਬੀ ਅਧਿਆਪਕਾ ਤਰਨਜੀਤ ਕੌਰ, ਹਿੰਦੀ ਅਧਿਆਪਕਾ ਦੀਪਤੀ ਗੋਇਲ, ਹਿੰਦੀ ਅਧਿਆਪਕ ਪ੍ਰੇਮ ਕੁਮਾਰ, ਅੰਗਰੇਜ਼ੀ ਅਧਿਆਪਕਾ ਸੁਖਵੀਰ ਕੌਰ ਅਤੇ ਸੁਰੱਖਿਆ ਗਾਰਡ ਮਹਿੰਦਰ ਸਿੰਘ ਟੂਰ ਦੇ ਨਾਲ ਰਹੇ। ਕਿਲ੍ਹਾ ਮੁਬਾਰਕ ਵਿਖੇ ਪਟਿਆਲਾ ਰਿਆਸਤ ਨਾਲ ਸੰਬੰਧਿਤ ਵੱਖ-ਵੱਖ ਕੀਮਤੀ ਅਤੇ ਸ਼ਾਨਦਾਰ ਵਸਤਾਂ ਨੂੰ ਦੇਖ ਕੇ ਵਿਦਿਆਰਥਣਾਂ ਨੇ ਆਪਣੀ ਇਤਿਹਾਸਕ ਵਿਰਾਸਤ ਨਾਲ ਜੁੜਨ ਦਾ ਅਹਿਸਾਸ ਕੀਤਾ। ਇਸ ਮੌਕੇ ਵਿਦਿਆਰਥਣਾਂ ਦੇ ਅਨੁਸ਼ਾਸਨ ਤੋਂ ਪ੍ਰਭਾਵਿਤ ਹੋ ਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਭਾ ਦੇ ਪ੍ਰਿੰਸੀਪਲ ਡਾ. ਨਰਿੰਦਰ ਸਿੰਘ ਅਤੇ ਉਨ੍ਹਾਂ ਦੀ ਧਰਮ ਪਤਨੀ ਨਰਿੰਦਰਜੀਤ ਕੌਰ, ਸੇਵਾਮੁਕਤ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਮਲੋਹ, ਵਿਦਿਆਰਥਣਾਂ ਦੇ ਰੂਬਰੂ ਹੋਏ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਲੈਸਟਰ ਦੀ ਪ੍ਰਬੰਧਕ ਕਮੇਟੀ ਲਈ ਵੋਟਾਂ ਅੱਜ ਅਗਲੀ ਖ਼ਬਰ ਚੱਕ ਖੜਕ ਸਿੰਘ ਵਾਲਾ ਵਿਖੇ ਆਯੁਰਵੇਦ ਦਿਵਸ ਨੂੰ ਸਮਰਪਿਤ ਵਿਸ਼ਾਲ ਸ਼ੂਗਰ ਜਾਂਚ ਤੇ ਜਾਗਰੂਕਤਾ ਕੈਂਪ
Ad Position 24