06 ਗ੍ਰਾਮ ਹੈਰੋਇਨ ਸਮੇਤ ਦੋ ਨੌਜਵਾਨ ਕਾਬੂ
ਸੰਗਤ ਮੰਡੀ, 27 ਸਤੰਬਰ (ਸੁਖਤੇਜ ਧਾਲੀਵਾਲ)- ਥਾਣਾ ਸੰਗਤ ਦੀ ਪੁਲਿਸ ਨੇ ਦੋ ਨੌਜਵਾਨਾਂ ਨੂੰ 06 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਉਨ੍ਹਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ। ਥਾਣਾ ਸੰਗਤ ਦੇ ਸਹਾਇਕ ਥਾਣੇਦਾਰ ਪਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਨਸ਼ਾ ਤਸਕਰਾਂ ਦੀ ਭਾਲ ਸਬੰਧੀ ਗਸ਼ਤ ਕੀਤੀ ਜਾ ਰਹੀ ਸੀ।
ਸੰਗਤ ਮੰਡੀ, 27 ਸਤੰਬਰ (ਸੁਖਤੇਜ ਧਾਲੀਵਾਲ)- ਥਾਣਾ ਸੰਗਤ ਦੀ ਪੁਲਿਸ ਨੇ ਦੋ ਨੌਜਵਾਨਾਂ ਨੂੰ 06 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਉਨ੍ਹਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ। ਥਾਣਾ ਸੰਗਤ ਦੇ ਸਹਾਇਕ ਥਾਣੇਦਾਰ ਪਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਨਸ਼ਾ ਤਸਕਰਾਂ ਦੀ ਭਾਲ ਸਬੰਧੀ ਗਸ਼ਤ ਕੀਤੀ ਜਾ ਰਹੀ ਸੀ। ਇਸ ਦੌਰਾਨ ਪਿੰਡ ਦੁਨੇਵਾਲਾ ਵਿਖੇ ਦੋ ਸ਼ੱਕੀ ਨੌਜਵਾਨਾਂ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ 06 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਦੋਵਾਂ ਨੂੰ ਮੌਕੇ ‘ਤੇ ਕਾਬੂ ਕਰ ਲਿਆ। ਕਾਬੂ ਕੀਤੇ ਨੌਜਵਾਨਾਂ ਦੀ ਪਹਿਚਾਣ ਲਵਦੀਪ ਸਿੰਘ ਅਤੇ ਬਾਬੂ ਸਿੰਘ ਵਾਸੀ ਪਿੰਡ ਗੁਰੂਸਰ ਸੈਣੇਵਾਲਾ ਵਜੋਂ ਹੋਈ ਹੈ। ਪੁਲਿਸ ਵਲੋਂ ਦੋਵਾਂ ਖ਼ਿਲਾਫ਼ ਥਾਣਾ ਸੰਗਤ ਵਿਖੇ ਐਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।