27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਸ਼੍ਰੋਮਣੀ ਅਕਾਲੀ ਦਲ (ਬ) ਦੀ ਗੋਬਿੰਦਪੁਰਾ ਸਹਿਕਾਰੀ ਸਭਾ ਲਿਮਟਿਡ ’ਚ ਜਿੱਤ

ਬਰੇਟਾ, 27 ਸਤੰਬਰ (ਪਾਲ ਸਿੰਘ ਮੰਡੇਰ)- ਹਲਕਾ ਬੁਢਲਾਡਾ ਦੇ ਪਿੰਡਾਂ ਫੁੱਲੂਵਾਲਾ ਡੋਡ ਤੇ ਗੋਬਿੰਦਪੁਰਾ ਦੀ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸੇਵਾ ਸਭਾ ਲਿਮਟਿਡ ਗੋਬਿੰਦਪੁਰਾ ਦੇ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂ ਭੋਲਾ ਸਿੰਘ ਨੈਣ ਤੇ ਮੀਤ ਪ੍ਰਧਾਨ ਰਣਜੀਤ ਸਿੰਘ ਗੋਬਿੰਦਪੁਰਾ ਬਣੇ। ਸਹਿਕਾਰੀ ਸਭਾ ਦੇ ਕੁੱਲ 11 ’ਚੋਂ 7 ਮੈਂਬਰ ਨਾਇਬ ਸਿੰਘ ਸਾਬਕਾ ਸਰਪੰਚ, ਬਲਵੰਤ ਸਿੰਘ ਨੰਬਰਦਾਰ, ਸਤਨਾਮ ਸਿੰਘ, ਹਰਦੀਪ ਕੌਰ ਸ਼੍ਰੋਮਣੀ ਅਕਾਲੀ ਦਲ ਦੇ ਚੁਣੇ ਗਏ ਹਨ।

Ad Position 21
No active advertisement
ਅਜੀਤ ਡੈਸਕ 28-09-2026
ਬਰੇਟਾ, 27 ਸਤੰਬਰ (ਪਾਲ ਸਿੰਘ ਮੰਡੇਰ)- ਹਲਕਾ ਬੁਢਲਾਡਾ ਦੇ ਪਿੰਡਾਂ ਫੁੱਲੂਵਾਲਾ ਡੋਡ ਤੇ ਗੋਬਿੰਦਪੁਰਾ ਦੀ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸੇਵਾ ਸਭਾ ਲਿਮਟਿਡ ਗੋਬਿੰਦਪੁਰਾ ਦੇ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂ ਭੋਲਾ ਸਿੰਘ ਨੈਣ ਤੇ ਮੀਤ ਪ੍ਰਧਾਨ ਰਣਜੀਤ ਸਿੰਘ ਗੋਬਿੰਦਪੁਰਾ ਬਣੇ। ਸਹਿਕਾਰੀ ਸਭਾ ਦੇ ਕੁੱਲ 11 ’ਚੋਂ 7 ਮੈਂਬਰ ਨਾਇਬ ਸਿੰਘ ਸਾਬਕਾ ਸਰਪੰਚ, ਬਲਵੰਤ ਸਿੰਘ ਨੰਬਰਦਾਰ, ਸਤਨਾਮ ਸਿੰਘ, ਹਰਦੀਪ ਕੌਰ ਸ਼੍ਰੋਮਣੀ ਅਕਾਲੀ ਦਲ ਦੇ ਚੁਣੇ ਗਏ ਹਨ। ਦੋਵਾਂ ਪਿੰਡਾਂ ਦੇ ਮੈਂਬਰਾਂ ਦੁਆਰਾ ਕੀਤੀ ਜਾਣ ਵਾਲੀ ਚੋਣ ’ਚ ਜਥੇਦਾਰ ਅਮਰਜੀਤ ਸਿੰਘ ਕੁਲਾਣਾ ਮੈਂਬਰ ਪੀ.ਏ.ਸੀ. ਦੀ ਅਗਵਾਈ ਹੇਠ ਜਗਜੀਤ ਸਿੰਘ ਗੋਬਿੰਦਪੁਰਾ ਸਰਕਲ ਪ੍ਰਧਾਨ ਹੋਰਾਂ ਦੇ ਸਹਿਯੋਗ ਨਾਲ ਸ਼੍ਰੋਮਣੀ ਅਕਾਲੀ ਦਲ (ਬ) ਨੇ ਜਿੱਤ ਪ੍ਰਾਪਤ ਕੀਤੀ ਹੈ। ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਜਤਿੰਦਰ ਸਿੰਘ ਸੋਢੀ ਨੇ ਜਿੱਤ ਦੀ ਮੁਬਾਰਕਬਾਦ ਦਿੰਦਿਆਂ ਇਸ ਨੂੰ ਹਰਸਿਮਰਤ ਕੌਰ ਬਾਦਲ ਮੈਂਬਰ ਪਾਰਲੀਮੈਂਟ ਤੇ ਪਾਰਟੀ ਦੀਆਂ ਨੀਤੀਆਂ ਦੀ ਜਿੱਤ ਦੱਸਿਆ। ਇਸ ਮੌਕੇ ਮਨਮਿੰਦਰ ਸਿੰਘ ਸਰਪੰਚ, ਰਘੁਬੀਰ ਸਿੰਘ, ਬਿੱਕਰ ਸਿੰਘ ਸਾਬਕਾ ਸਰਪੰਚ, ਗੁਰਲਾਲ ਸਿੰਘ, ਮੇਜਰ ਸਿੰਘ, ਗੁਰਵਿੰਦਰ ਸਿੰਘ ਡੋਡ, ਗੁਰਜੰਟ ਸਿੰਘ, ਜਗਜੀਤ ਸਿੰਘ, ਬੰਤਾ ਸਿੰਘ ਨੈਣ, ਜੋਗਿੰਦਰ ਸਿੰਘ, ਗੁਰਪ੍ਰੀਤ ਸਿੰਘ, ਬਿੱਲੂ ਸਿੰਘ, ਪਰਮਜੀਤ ਸਿੰਘ ਕੁਲਾਣਾ, ਅਰਵਿੰਦ ਭੁੱਲਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਕਿਯੂ (ਉਗਰਾਹਾਂ) ਦੀ ਬਲਾਕ ਪੱਧਰੀ ਇਕੱਤਰਤਾ ਹੋਈ ਅਗਲੀ ਖ਼ਬਰ ਖਿਡਾਰੀਆਂ ਨੇ ਲਾਅਨ ਟੈਨਿਸ ’ਚ ਜਿੱਤਿਆ ਚਾਂਦੀ ਦਾ ਤਗਮਾ
Ad Position 24