27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਭਾਕਿਯੂ (ਉਗਰਾਹਾਂ) ਦੀ ਬਲਾਕ ਪੱਧਰੀ ਇਕੱਤਰਤਾ ਹੋਈ

ਝੁਨੀਰ, 27 ਸਤੰਬਰ (ਸੰਜੀਵ ਸਿੰਗਲਾ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ 5 ਅਕਤੂਬਰ ਨੂੰ ਡੀ. ਸੀ.

Ad Position 21
No active advertisement
ਅਜੀਤ ਡੈਸਕ 28-09-2026
ਝੁਨੀਰ, 27 ਸਤੰਬਰ (ਸੰਜੀਵ ਸਿੰਗਲਾ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ 5 ਅਕਤੂਬਰ ਨੂੰ ਡੀ.ਸੀ. ਦਫ਼ਤਰਾਂ ਦੇ ਘਿਰਾਓ ਕੀਤੇ ਜਾਣਗੇ। ਇਹ ਜਾਣਕਾਰੀ ਦਿੰਦਿਆਂ ਬਲਾਕ ਪ੍ਰਧਾਨ ਕੁਲਦੀਪ ਸਿੰਘ ਚਚੌਹਰ ਤੇ ਜ਼ਿਲ੍ਹਾ ਆਗੂ ਉੱਤਮ ਸਿੰਘ ਰਾਮਾਨੰਦੀ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਵਲੋਂ ਲਿਆਂਦੇ ਜਾ ਰਹੇ ਕਾਨੂੰਨ ਕਾਰਪੋਰੇਟ ਪੱਖੀ ਹਨ, ਜਿਸ ਨਾਲ ਆਮ ਲੋਕਾਂ ਦੇ ਹੱਕਾਂ ਦਾ ਘਾਣ ਹੋ ਰਿਹਾ ਹੈ। ਪਿੰਡ ਰਾਮਾਨੰਦੀ ਦੇ ਗੁਰਦੁਆਰਾ ਸਾਹਿਬ ਵਿਖੇ ਔਰਤਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਟੈਕਸ ਮੁਕਤ ਵਪਾਰ ਸਮਝੌਤਾ ਤੇ ਲੈਂਡ ਪੂਲਿੰਗ ਨੀਤੀ ਰੱਦ ਕਰਨ ਦੇ ਨਾਲ ਹੀ ਮਨਰੇਗਾ ਸਕੀਮ ਪਹਿਲਾਂ ਦੀ ਤਰ੍ਹਾਂ ਬਹਾਲ ਕੀਤੀ ਜਾਵੇ। ਇਸ ਮੌਕੇ ਸੁਖਜੀਤ ਕੌਰ, ਪਰਮਜੀਤ ਕੌਰ, ਅਮਰਜੀਤ ਕੌਰ, ਜਸਵਿੰਦਰ ਕੌਰ, ਸੁਖਪਾਲ ਕੌਰ, ਮਨਜੀਤ ਸਿੰਘ, ਮਿੱਠੂ ਸਿੰਘ, ਸ਼ਗਨ ਸਿੰਘ, ਮੇਜਰ ਸਿੰਘ, ਬਿੰਦਰ ਸਿੰਘ, ਬੂਟਾ ਸਿੰਘ, ਤੇਜਾ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਯੁਰਵੈਦਿਕ ਤੇ ਹੱਡੀਆਂ ਦੇ ਜਾਂਚ ਕੈਂਪ ’ਚ 150 ਤੋਂ ਵੱਧ ਮਰੀਜ਼ਾਂ ਦੀ ਜਾਂਚ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੀ ਗੋਬਿੰਦਪੁਰਾ ਸਹਿਕਾਰੀ ਸਭਾ ਲਿਮਟਿਡ ’ਚ ਜਿੱਤ
Ad Position 24