ਰਾਮਾਂ ਮੰਡੀ ਦੇ ਪਿੰਡਾਂ ਲਈ ਲੱਖਾਂ ਦੀਆਂ ਗ੍ਰਾਂਟਾਂ ਲੈ ਕੇ ਆਏ ਰਵੀਪ੍ਰੀਤ ਸਿੱਧੂ
ਰਾਮਾਂ ਮੰਡੀ, 27 ਸਤੰਬਰ (ਤਰਸੇਮ ਸਿੰਗਲਾ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਤਲਵੰਡੀ ਸਾਬੋ ਦੇ ਇੰਚਾਰਜ ਅਤੇ ਵਿਧਾਨ-ਸਭਾ ਉਮੀਦਵਾਰ ਰਵੀਪ੍ਰੀਤ ਸਿੰਘ ਸਿੱਧੂ ਨੇ ਆਪਣੇ ਸਮਰਥਕਾਂ ਸਮੇਤ ਬਠਿੰਡਾ ਲੋਕ ਸਭਾ ਹਲਕੇ ਤੋਂ ਲੋਕ-ਸਭਾ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਨਾਲ ਮੁਲਾਕਾਤ ਕਰਦਿਆਂ ਹਲਕੇ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਸਬੰਧੀ ਚਰਚਾ ਕੀਤੀ। ਇਸ ਦੌਰਾਨ ਉਨ੍ਹਾਂ ਵਲੋਂ ਵੱਖ-ਵੱਖ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਦੇ ਚੈੱਕ ਪ੍ਰਾਪਤ ਕੀਤੇ ਜਾਣ ਦੀ ਜਾਣਕਾਰੀ ਦਿੱਤੀ ਗਈ।
ਰਾਮਾਂ ਮੰਡੀ, 27 ਸਤੰਬਰ (ਤਰਸੇਮ ਸਿੰਗਲਾ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਤਲਵੰਡੀ ਸਾਬੋ ਦੇ ਇੰਚਾਰਜ ਅਤੇ ਵਿਧਾਨ-ਸਭਾ ਉਮੀਦਵਾਰ ਰਵੀਪ੍ਰੀਤ ਸਿੰਘ ਸਿੱਧੂ ਨੇ ਆਪਣੇ ਸਮਰਥਕਾਂ ਸਮੇਤ ਬਠਿੰਡਾ ਲੋਕ ਸਭਾ ਹਲਕੇ ਤੋਂ ਲੋਕ-ਸਭਾ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਨਾਲ ਮੁਲਾਕਾਤ ਕਰਦਿਆਂ ਹਲਕੇ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਸਬੰਧੀ ਚਰਚਾ ਕੀਤੀ। ਇਸ ਦੌਰਾਨ ਉਨ੍ਹਾਂ ਵਲੋਂ ਵੱਖ-ਵੱਖ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਦੇ ਚੈੱਕ ਪ੍ਰਾਪਤ ਕੀਤੇ ਜਾਣ ਦੀ ਜਾਣਕਾਰੀ ਦਿੱਤੀ ਗਈ। ਰਵੀਪ੍ਰੀਤ ਸਿੰਘ ਸਿੱਧੂ ਮੁਤਾਬਿਕ ਰਾਮਾ ਮੰਡੀ ਖੇਤਰ ਦੇ ਪਿੰਡ ਜੱਜਲ ਲਈ 5 ਲੱਖ ਰੁਪਏ ਸਮੇਤ ਹਲਕੇ ਦੇ ਹੋਰ ਪਿੰਡਾਂ ਨੂੰ ਕਰੀਬ 6 5 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਵੰਡੇ ਗਏ ਹਨ। ਸ੍ਰ. ਸਿੱਧੂ ਨੇ ਕਿਹਾ ਕਿ ਪਿੰਡਾਂ ਵਿਚ ਬੁਨਿਆਦੀ ਸਹੂਲਤਾਂ ਨਾਲ ਸਬੰਧਿਤ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਲਈ ਗ੍ਰਾਂਟਾਂ ਦੀ ਲੋੜ ਰਹਿੰਦੀ ਹੈ ਅਤੇ ਇਸ ਸਬੰਧੀ ਉਨ੍ਹਾਂ ਵਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿਚ ਰੱਖਦਿਆਂ ਵਿਕਾਸ ਕਾਰਜਾਂ ਲਈ ਹੋਰ ਵੀ ਲੋੜੀਂਦੀ ਰਾਸ਼ੀ ਲਿਆਉਣ ਦੇ ਯਤਨ ਉਨ੍ਹਾਂ ਵਲੋਂ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਪੰਜਾਬ ਦੇ ਵਿਕਾਸ ਲਈ ਕਦੇ ਗ੍ਰਾਂਟਾਂ ਨਹੀਂ ਖ਼ਤਮ ਹੋਣ ਦਿੱਤੀਆਂ ਗਈਆਂ। ਇਸ ਮੌਕੇ ਨਿੱਜੀ ਸਹਾਇਕ ਹਰਤਵਾਲ ਸਿੰਘ ਸੁੱਖੀ, ਪਿੰਡ ਜੱਜਲ ਸਮੇਤ ਹੋਰ ਪਿੰਡਾਂ ਦੀਆਂ ਪੰਚਾਇਤਾਂ ਮੌਜੂਦ ਸਨ।