ਵਿੱਦਿਆ ਮੰਦਰ ਵਿਖੇ ਰਾਸ਼ਟਰੀ ਗੀਤ ਦੀ 150ਵੀਂ ਜੈਅੰਤੀ ਮੌਕੇ ਸਮਾਰੋਹ ਕਰਵਾਇਆ
ਮਾਨਸਾ, 27 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਰਾਸ਼ਟਰੀ ਗੀਤ ਵੰਦੇ ਮਾਤਰਮ ਦੀ 150ਵੀਂ ਜਯੰਤੀ ਮੌਕੇ ਸਥਾਨਕ ਚੇਤਨ ਸਿੰਘ ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਵੰਦੇ ਮਾਤਰਮ ਗਾਇਨ ਤੇ ਜਯੰਤੀ ਸਮਾਰੋਹ ਕਰਵਾਇਆ ਗਿਆ। ਮੁੱਖ ਮਹਿਮਾਨ ਡਾ.
ਮਾਨਸਾ, 27 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਰਾਸ਼ਟਰੀ ਗੀਤ ਵੰਦੇ ਮਾਤਰਮ ਦੀ 150ਵੀਂ ਜਯੰਤੀ ਮੌਕੇ ਸਥਾਨਕ ਚੇਤਨ ਸਿੰਘ ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਵੰਦੇ ਮਾਤਰਮ ਗਾਇਨ ਤੇ ਜਯੰਤੀ ਸਮਾਰੋਹ ਕਰਵਾਇਆ ਗਿਆ। ਮੁੱਖ ਮਹਿਮਾਨ ਡਾ. ਨਵਦੀਪ ਸ਼ੇਖਰ ਨੇ ਵਿਦਿਆਰਥੀਆਂ ਨੂੰ ਵੰਦੇ ਮਾਤਰਮ ਦੇ ਇਤਿਹਾਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਸਮਾਰੋਹ ਦੌਰਾਨ ਅਧਿਆਪਕਾਂ, ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਵਲੋਂ ਅਨੁਸ਼ਾਸਨਬੱਧ ਢੰਗ ਨਾਲ ਵੰਦੇ ਮਾਤਰਮ ਗਾਇਨ ਦਾ ਉਚਾਰਣ ਕੀਤਾ ਗਿਆ। ਸੰਸਥਾ ਦੇ ਪ੍ਰਧਾਨ ਡਾ. ਬਲਦੇਵਰਾਜ ਬਾਂਸਲ ਨੇ ਕਿਹਾ ਕਿ ਇਸ ਅਭਿਆਨ ਦਾ ਉਦੇਸ਼ ਵਿਦਿਆਰਥੀਆਂ ’ਚ ਰਾਸ਼ਟਰ ਪ੍ਰੇਮ, ਰਾਸ਼ਟਰੀ ਏਕਤਾ, ਅਨੁਸ਼ਾਸਨ, ਭਾਰਤੀ ਸੰਸਕ੍ਰਿਤਿਕ ਵਿਰਾਸਤ ਪ੍ਰਤੀ ਸਤਿਕਾਰ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਹੈ। ਪ੍ਰਿੰਸੀਪਲ ਜਗਦੀਪ ਪਟਿਆਲ ਨੇ ਕਿਹਾ ਕਿ ਵੰਦੇ ਮਾਤਰਮ ਭਾਰਤ ਦੇਸ਼ ਪ੍ਰਤੀ ਸ਼ਰਧਾ, ਸਤਿਕਾਰ ਤੇ ਸਮਰਪਣ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮੂਹਿਕ ਕਾਰਜਕ੍ਰਮ ਵਿਦਿਆਰਥੀਆਂ ’ਚ ਰਾਸ਼ਟਰ ਪ੍ਰਤੀ ਗੌਰਵ ਤੇ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ।