27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਨਸ਼ਿਆਂ ਵਿਰੁੱਧ ਜਾਗਰੂਕਤਾ ਕੈਂਪ ਲਗਾਇਆ

ਸਰਦੂਲਗੜ੍ਹ, 27 ਸਤੰਬਰ (ਅਰੋੜਾ)- ਅਕਾਲ ਅਕੈਡਮੀ ਕੌੜੀਵਾੜਾ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਅਤੇ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ। ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਬਿਕਰਜੀਤ ਸਿੰਘ ਸਾਧੂਵਾਲਾ ਨੇ ਵਿਦਿਆਰਥੀਆਂ ਲਈ ਵਿਸ਼ੇਸ਼ ਕਾਊਂਸਲਿੰਗ ਸੈਸ਼ਨ ਕਰਵਾਇਆ।

Ad Position 21
No active advertisement
ਅਜੀਤ ਡੈਸਕ 28-09-2026
ਸਰਦੂਲਗੜ੍ਹ, 27 ਸਤੰਬਰ (ਅਰੋੜਾ)- ਅਕਾਲ ਅਕੈਡਮੀ ਕੌੜੀਵਾੜਾ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਅਤੇ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ। ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਬਿਕਰਜੀਤ ਸਿੰਘ ਸਾਧੂਵਾਲਾ ਨੇ ਵਿਦਿਆਰਥੀਆਂ ਲਈ ਵਿਸ਼ੇਸ਼ ਕਾਊਂਸਲਿੰਗ ਸੈਸ਼ਨ ਕਰਵਾਇਆ। ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਸਰੀਰਕ, ਮਾਨਸਿਕ ਤੇ ਸਮਾਜਿਕ ਨੁਕਸਾਨਾਂ ਬਾਰੇ ਜਾਣਕਾਰੀ ਦਿੰਦਿਆਂ ਆਪਣਾ ਧਿਆਨ ਪੜ੍ਹਾਈ, ਖੇਡਾਂ ਤੇ ਸਿਹਤਮੰਦ ਗਤੀਵਿਧੀਆਂ ਵੱਲ ਕੇਂਦਰਿਤ ਕਰਨ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਬਲਜੀਤ ਕੌਰ ਭੁੱਲਰ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਅਜਿਹੇ ਜਾਗਰੂਕਤਾ ਪ੍ਰੋਗਰਾਮ ਬਹੁਤ ਮਹੱਤਵਪੂਰਨ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਅਤੇ ਸਫਲ ਜੀਵਨ ਬਤੀਤ ਕਰਨ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਵਿਦਿਆਰਥੀਆਂ ਨੇ ਵੀ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਅਤੇ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ’ਚ ਯੋਗਦਾਨ ਪਾਉਣ ਦਾ ਸੰਕਲਪ ਲਿਆ। ਇਸ ਮੌਕੇ ਭਰਤ ਲਾਲ, ਵਿਵੇਕ ਕੰਥਵਾਲ, ਹਰਪ੍ਰੀਤ ਕੌਰ, ਗੁਰਪ੍ਰੀਤ ਕੌਰ, ਕਰਨੈਲ ਸਿੰਘ ਮਨਪ੍ਰੀਤ ਕੌਰ, ਸਰਬਜੀਤ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਡਰਨ ਸੈਕੂਲਰ ਪਬਲਿਕ ਸਕੂਲ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ ਅਗਲੀ ਖ਼ਬਰ ਵਿੱਦਿਆ ਮੰਦਰ ਵਿਖੇ ਰਾਸ਼ਟਰੀ ਗੀਤ ਦੀ 150ਵੀਂ ਜੈਅੰਤੀ ਮੌਕੇ ਸਮਾਰੋਹ ਕਰਵਾਇਆ
Ad Position 24