ਕਾਂਗਰਸ ਹਲਕਾ ਇੰਚਾਰਜ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਸਿਆਸੀ ਸਰਗਰਮੀਆਂ ਤੇਜ਼ ਕੀਤੀਆਂ
ਸੀਂਗੋ ਮੰਡੀ, 28 ਸਤੰਬਰ (ਲਕਵਿੰਦਰ ਸ਼ਰਮਾ)- ਕਾਂਗਰਸ ਦੇ ਤਲਵੰਡੀ ਸਾਬੋ ਤੋਂ ਹਲਕਾ ਇੰਚਾਰਜ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ ਤੇ ਹਰ ਇਕ ਪਿੰਡ ਵਿਚ ਉਹ ਆਪਣੀ ਟੀਮ ਨੂੰ ਲੈ ਕੇ ਕਾਂਗਰਸੀ ਆਗੂਆਂ ਤੇ ਵਰਕਰਾਂ ਸਮੇਤ ਆਮ ਲੋਕਾਂ ਨੂੰ ਲਗਾਤਾਰ ਮਿਲ ਰਹੇ ਹਨ। ਅੱਜ ਉਨ੍ਹਾਂ ਕਸਬੇ ਦੇ ਕਈ ਪਿੰਡਾਂ ਦਾ ਦੌਰਾ ਕਰਨ ਤੋਂ ਬਾਅਦ ਇੱਥੇ ਗੱਲਬਾਤ ਕਰਦਿਆਂ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਰਾਜ ਵਿਚ ਪੰਜਾਬ ਦੀ ਦਿੱਲੀ ਅਤੇ ਰਾਜਸਥਾਨ ਦੇ ਲੋਕ ਦੋਹਾਂ ਹੱਥਾਂ ਨਾਲ ਕਥਿਤ ਤੌਰ ‘ਤੇ ਲੁੱਟ ਰਹੇ ਹਨ, ਜਿਸ ਦਾ ਖ਼ੁਲਾਸਾ ਪਿਛਲੇ ਦਿਨੀਂ ਸੋਸ਼ਲ ਮੀਡੀਆ ‘ ਤੇ ਕੀਤਾ ਜੋ ਅਜੇ ਵੀ ਸੁਰਖ਼ੀਆਂ ਬਣਿਆ ਹੋਇਆ ਹੈ ਤੇ ਜਿਸ ਨੂੰ ਜ਼ਮੀਰ ਵਾਲੇ ਪੰਜਾਬੀ ਲਗਾਤਾਰ ਪਾਣੀ ਪੀ-ਪੀ ਕੋਸ ਰਹੇ ਹਨ।
ਕ
ਕਾਂਗਰਸ ਦੇ ਤਲਵੰਡੀ ਸਾਬੋ ਤੋਂ ਹਲਕਾ ਇੰਚਾਰਜ ਕ੍ਰਿਸ਼ਨ ਸਿੰਘ ਭਾਗੀਵਾਂਦਰ ਲੋਕਾਂ ਨਾਲ ਮਿਲਦੇ ਹੋਏ। ਤਸਵੀਰ: ਸ਼ਰਮਾ
29-09-2026
ਸੀਂਗੋ ਮੰਡੀ, 28 ਸਤੰਬਰ (ਲਕਵਿੰਦਰ ਸ਼ਰਮਾ)- ਕਾਂਗਰਸ ਦੇ ਤਲਵੰਡੀ ਸਾਬੋ ਤੋਂ ਹਲਕਾ ਇੰਚਾਰਜ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ ਤੇ ਹਰ ਇਕ ਪਿੰਡ ਵਿਚ ਉਹ ਆਪਣੀ ਟੀਮ ਨੂੰ ਲੈ ਕੇ ਕਾਂਗਰਸੀ ਆਗੂਆਂ ਤੇ ਵਰਕਰਾਂ ਸਮੇਤ ਆਮ ਲੋਕਾਂ ਨੂੰ ਲਗਾਤਾਰ ਮਿਲ ਰਹੇ ਹਨ। ਅੱਜ ਉਨ੍ਹਾਂ ਕਸਬੇ ਦੇ ਕਈ ਪਿੰਡਾਂ ਦਾ ਦੌਰਾ ਕਰਨ ਤੋਂ ਬਾਅਦ ਇੱਥੇ ਗੱਲਬਾਤ ਕਰਦਿਆਂ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਰਾਜ ਵਿਚ ਪੰਜਾਬ ਦੀ ਦਿੱਲੀ ਅਤੇ ਰਾਜਸਥਾਨ ਦੇ ਲੋਕ ਦੋਹਾਂ ਹੱਥਾਂ ਨਾਲ ਕਥਿਤ ਤੌਰ ‘ਤੇ ਲੁੱਟ ਰਹੇ ਹਨ, ਜਿਸ ਦਾ ਖ਼ੁਲਾਸਾ ਪਿਛਲੇ ਦਿਨੀਂ ਸੋਸ਼ਲ ਮੀਡੀਆ ‘ ਤੇ ਕੀਤਾ ਜੋ ਅਜੇ ਵੀ ਸੁਰਖ਼ੀਆਂ ਬਣਿਆ ਹੋਇਆ ਹੈ ਤੇ ਜਿਸ ਨੂੰ ਜ਼ਮੀਰ ਵਾਲੇ ਪੰਜਾਬੀ ਲਗਾਤਾਰ ਪਾਣੀ ਪੀ-ਪੀ ਕੋਸ ਰਹੇ ਹਨ। ਇਸ ਮੌਕੇ ਉਨ੍ਹਾਂ ਦੱਸਿਆ ਕਿ ਪੰਜਾਬ ਦਾ ਵਿਕਾਸ ਸਿਰਫ਼ ਕਾਂਗਰਸ ਪਾਰਟੀ ਹੀ ਕਰ ਸਕਦੀ ਹੈ, ਜਿਸ ਲਈ ਉਨ੍ਹਾਂ ਹਲਕਾ ਤਲਵੰਡੀ ਸਾਬੋ ਸਮੇਤ ਸਮੁੱਚੇ ਪੰਜਾਬ ਤੋਂ ਇਸ ਵਾਰ ਕਾਂਗਰਸੀ ਵਿਧਾਇਕਾਂ ਨੂੰ ਜਿਤਾਉਣ ਦੀ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਦੱਸਿਆ ਕਿ ਕਾਂਗਰਸ ਦੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਲਗਾਤਾਰ ਜਿੱਥੇ ਨੌਜਵਾਨ ਵਰਕਰਾਂ ਤੇ ਆਗੂਆਂ ਨੂੰ ਨਾਲ ਲੈ ਕੇ ਚੱਲ ਰਹੇ ਹਨ, ਉੱਥੇ ਉਹ ਪੰਜਾਬ ਵਿਚ ਹੋ ਰਹੇ ਧੱਕੇ ਉੱਤੇ ਹੀ ਲਗਾਤਾਰ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਇਸ ਮੌਕੇ ਜਗਤਾਰ ਸਿੰਘ ਮੈਨੂੰਆਣਾ ਸਾਬਕਾ ਚੇਅਰਮੈਨ, ਬਲਵਿੰਦਰ ਸਿੰਘ ਸੀਂਗੋਂ ਪ੍ਰਧਾਨ ਕਿਸਾਨ ਸੈਲ, ਰਣਵੀਰ ਸਿੰਘ ਸੇਖਪੁਰਾ, ਦਿਲਪ੍ਰੀਤ ਸਿੰਘ ਜਗ੍ਹਾ ਸਾਬਕਾ ਪ੍ਰਧਾਨ, ਰਾਮ ਸਿੰਘ ਲੇਲੇਵਾਲਾ, ਵਿਕਾਸ ਸ਼ਰਮਾ ਸੋਸ਼ਲ ਮੀਡੀਆ ਇੰਚਾਰਜ, ਮੇਜਰ ਸਿੰਘ ਜਗਾ, ਅਮਰੀਕ ਸਿੰਘ, ਮਨਪ੍ਰੀਤ ਮਨੀ, ਹਰਦੀਪ ਭਾਗੀਵਾਂਦਰ ਸਮੇਤ ਕਾਂਗਰਸੀ ਆਗੂ ਤੇ ਵਰਕਰ ਮੌਜੂਦ ਸਨ।